ਪੱਤਰ ਪ੍ਰੇਰਕ/ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 17 ਅਪਰੈਲ
‘ਕੇਜਰੀਵਾਲ ਤੇ ਭਗਵੰਤ ਮਾਨ ਵੱਲੋਂ ਸੂਬੇ ਦੇ ਲੋਕਾਂ ਨਾਲ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦੇਣ ਦੇ ਵਾਅਦੇ ’ਤੇ ਪਹਿਲਾਂ ਹੀ ਅੱਧਾ ਅਧੂਰਾ ਲਾਗੂ ਹੋਣ ਦਾ ਖਦਸ਼ਾ ਪ੍ਰਗਟ ਕੀਤਾ ਜਾ ਰਿਹਾ ਸੀ ਜੋ ਪੰਜਾਬ ਸਰਕਾਰ ਦੇ ਐਲਾਨ ਤੋਂ ਬਾਅਦ ਸੱਚ ਸਾਬਤ ਹੋਇਆ ਹੈ।’ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਪੰਜਾਬ ਸਰਕਾਰ ਵੱਲੋਂ 300 ਯੂਨਿਟ ਪ੍ਰਤੀ ਮਹੀਨਾ ਬਿਜਲੀ ਮੁਆਫ਼ੀ ਲਈ ਜਨਰਲ ਵਰਗ ਨੂੰ ਬਾਹਰ ਰੱਖੇ ਜਾਣ ਦਾ ਵਿਰੋਧ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਆਪਣੇ ਫ਼ੈਸਲੇ ’ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ।