ਮਨਪ੍ਰੀਤ ਬਾਦਲ ਨੇ ਸਮਾਰਟ ਸਕੂਲ ਦਾ ਨੀਂਹ ਪੱਥਰ ਰੱਖਿਆ

ਮਨਪ੍ਰੀਤ ਬਾਦਲ ਨੇ ਸਮਾਰਟ ਸਕੂਲ ਦਾ ਨੀਂਹ ਪੱਥਰ ਰੱਖਿਆ

ਸਮਾਰਟ ਸਕੂਲ ਦਾ ਨੀਂਹ ਪੱਥਰ ਰੱਖਦੇ ਹੋਏ ਵਿੱਤ ਮੰਤਰੀ ਮਨਪ੍ਰੀਤ ਬਾਦਲ।

ਸ਼ਗਨ ਕਟਾਰੀਆ

ਬਠਿੰਡਾ, 28 ਨਵੰਬਰ

ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਅੱਜ ਬਠਿੰਡਾ ਦੌਰੇ ’ਤੇ ਰਹੇ। ਇਸ ਮੌਕੇ ਉਨ੍ਹਾਂ ਪਰਸਰਾਮ ਨਗਰ ਵਿੱਚ 5 ਕਰੋੜ 7 ਲੱਖ ਦੀ ਲਾਗਤ ਨਾਲ ਦੋ ਏਕੜ ਤੋਂ ਵੱਧ ਜਗ੍ਹਾ ’ਤੇ ਬਣਾਏ ਜਾ ਰਹੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦਾ ਨੀਂਹ ਪੱਥਰ ਰੱਖਿਆ। ਬਾਦਲ ਨੇ ਦੱਸਿਆ ਕਿ ਕਰੀਬ 30 ਕਰੋੜ ਦੀ ਲਾਗਤ ਨਾਲ ਸ਼ਹਿਰ ਬਠਿੰਡਾ ਵਿੱਚ ਸਰਕਾਰੀ ਸਕੂਲਾਂ ਵਿੱਚ ਹਰ ਸਹੂਲਤ ਪ੍ਰਦਾਨ ਕੀਤੀ ਅਤੇ ਨਵੀਨੀਕਰਨ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਪਰਸਰਾਮ ਨਗਰ ਦੇ ਸ਼ਹੀਦ ਸੰਦੀਪ ਸਿੰਘ ਸਰਕਾਰੀ ਸਕੂਲ ਦੀ ਨਵੀਂ ਬਿਲਡਿੰਗ, ਸੰਜੇ ਨਗਰ, ਧੋਬੀਆਣਾ ਨਗਰ, ਲਾਲ ਸਿੰਘ ਨਗਰ ਸਮੇਤ ਸ਼ਹਿਰ ਵਿੱਚ ਕਰੀਬ 10 ਸਕੂਲਾਂ ਵਿਚ ਨਵੀਆਂ ਬਿਲਡਿੰਗਾਂ, ਫਰਨੀਚਰ, ਕਮਰੇ, ਲਾਇਬ੍ਰੇਰੀਆਂ ਦਾ ਨਿਰਮਾਣ ਕੀਤਾ ਗਿਆ ਹੈ ਤਾਂ ਜੋ ਬੱਚਿਆਂ ਨੂੰ ਉਚਿਤ ਪ੍ਰਬੰਧ ਅਤੇ ਅੱਜ ਦੀ ਤਕਨੀਕ ਮੁਤਾਬਕ ਸਿੱਖਿਆ ਹਾਸਲ ਕਰਨ ਲਈ ਮਾਹੌਲ ਮਿਲ ਸਕੇ। ਉਨ੍ਹਾਂ ਦੱਸਿਆ ਕਿ ਨਵੇਂ ਉਸਾਰੇ ਜਾ ਰਹੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੀ ਦੋ ਮੰਜ਼ਿਲਾ ਇਮਾਰਤ ਹੋਵੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਸ਼ਹਿਰ

View All