ਮਨਪ੍ਰੀਤ ਵੱਲੋਂ ‘ਸਮਾਰਟ ਰਾਸ਼ਨ ਕਾਰਡ ਸਕੀਮ’ ਦੀ ਸ਼ੁਰੂਆਤ

ਫ਼ਰੀਦਕੋਟ ਵਿੱਚ ਵਿਧਾਇਕ ਕੁਸ਼ਲਦੀਪ ਢਿੱਲੋਂ ਅਤੇ ਗਿੱਦੜਬਾਹਾ ’ਚ ਰਾਜਾ ਵੜਿੰਗ ਨੇ ਸਕੀਮ ਤਹਿਤ ਕਾਰਡ ਵੰਡੇ

ਮਨਪ੍ਰੀਤ ਵੱਲੋਂ ‘ਸਮਾਰਟ ਰਾਸ਼ਨ ਕਾਰਡ ਸਕੀਮ’ ਦੀ ਸ਼ੁਰੂਆਤ

ਬਠਿੰਡਾ ’ਚ ਸਮਾਗਮ ਦੌਰਾਨ ਇਕ ਲਾਭਪਾਤਰੀ ਬੀਬੀ ਨੂੰ ਸਮਾਰਟ ਕਾਰਡ ਦਿੰਦੇ ਹੋਏ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ।

ਸ਼ਗਨ ਕਟਾਰੀਆ
ਬਠਿੰਡਾ, 12 ਸਤੰਬਰ

ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ ਪੰਜਾਬ ਸਰਕਾਰ ਦੀ ‘ਸਮਾਰਟ ਰਾਸ਼ਨ ਸਕੀਮ’ ਦੀ ਸ਼ੁਰੂਆਤ ਕੀਤੀ। ਇਸ ਮੌਕੇ ਚੰਡੀਗੜ੍ਹ ਤੋਂ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਆਨਲਾਈਨ ਜ਼ਿਲ੍ਹਾ ਅਤੇ ਸਬ-ਡਿਵੀਜ਼ਨ ਪੱਧਰ ’ਤੇ ਹੋਏ ਸਮਾਗਮਾਂ ਨਾਲ ਜੁੜੇ। ਸ੍ਰੀ ਬਾਦਲ ਨੇ ਇਸ ਮੌਕੇ ਆਖਿਆ ਕਿ ਪੰਜਾਬ ਵਿੱਚ ਇਸ ਸਕੀਮ ਤਹਿਤ 37.5 ਲੱਖ ਪਰਿਵਾਰਾਂ ਦੇ 1.41 ਕਰੋੜ ਲਾਭਪਾਤਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਕੋਵਿਡ-19 ਕਾਰਨ ਲਾਗੂ ਬੰਦਿਸ਼ਾਂ ਦੇ ਮੱਦੇਨਜ਼ਰ ਇਸ ਸਕੀਮ ਅਧੀਨ ਰਸਮ ਵਜੋਂ 23 ਲੋੜਵੰਦ ਪਰਿਵਾਰਾਂ ਨੂੰ ਸਮਾਰਟ ਕਾਰਡ ਵੰਡੇ।

ਇਸ ਮਗਰੋਂ ਸ੍ਰੀ ਬਾਦਲ ਨੇ ਬਠਿੰਡਾ ਸ਼ਹਿਰ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਪ੍ਰਗਤੀ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਲਈ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਵੀ ਦਿੱਤੇ। ਸ੍ਰੀ ਬਾਦਲ ਵੱਲੋਂ ਧੋਬੀ ਬਾਜ਼ਾਰ, ਕਿੱਕਰ ਬਾਜ਼ਾਰ ਅਤੇ ਪੁਰਾਣੇ ਹਸਪਤਾਲ ਨੇੜਲੇ ਬਜ਼ਾਰਾਂ ਦੇ ਸੁੰਦਰੀਕਰਨ ਲਈ ਫੁੱਟਪਾਥਾਂ ’ਤੇ ਇੰਟਰਲਾਕ ਟਾਈਲਾਂ ਲਾਉਣ ਦੀ ਵੀ ਸ਼ੁਰੂਆਤ ਕੀਤੀ ਗਈ।

ਉਨ੍ਹਾਂ ਰੇਲਵੇ ਸਟੇਸ਼ਨ ਨੇੜੇ ਠੰਡੀ ਸੜਕ ’ਤੇ ਚੱਲ ਰਹੇ ਸੀਵਰੇਜ ਦੀ ਸਫ਼ਾਈ ਦੇ ਕੰਮ ਦਾ ਜਾਇਜ਼ਾ ਲਿਆ ਅਤੇ ਸੀਵਰੇਜ ਦੇ ਕੰਮ ਨੂੰ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਆਦੇਸ਼ ਦਿੱਤੇ। ਉਨ੍ਹਾਂ ਵੱਲੋਂ ਪੁਲੀਸ ਪਬਲਿਕ ਸਕੂਲ ਵਿੱਚ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਚੈੱਕ ਵੀ ਦਿੱਤੇ ਗਏ। ਇਸ ਦੌਰਾਨ ‘ਇੱਕ ਰਾਸ਼ਟਰ, ਇੱਕ ਰਾਸ਼ਨ’ ਸਕੀਮ ਤਹਿਤ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵੱਲੋਂ ਮਾਰਕੀਟ ਕਮੇਟੀ ਰਾਮਪੁਰਾ ਵਿੱਚ ਲੋੜਵੰਦ ਪਰਿਵਾਰਾਂ ਨੂੰ 22 ਸਮਾਰਟ ਕਾਰਡ ਵੰਡ ਕੇ ਇਸ ਸਕੀਮ ਦੀ ਸ਼ੁਰੂਆਤ ਕੀਤੀ ਗਈ। ਇਸੇ ਲੜੀ ਤਹਿਤ ਐੱਸਡੀਐੱਮ ਵਰਿੰਦਰ ਸਿੰਘ ਵੱਲੋਂ ਵੀ ਤਲਵੰਡੀ ਸਾਬੋ ਵਿੱਚ 10 ਸਮਾਰਟ ਰਾਸ਼ਨ ਕਾਰਡ ਵੰਡੇ ਗਏ।

ਫ਼ਰੀਦਕੋਟ (ਜਸਵੰਤ ਜੱਸ): ਜ਼ਿਲ੍ਹਾ ਪੱਧਰ ’ਤੇ ਸਮਾਰਟ ਰਾਸ਼ਨ ਕਾਰਡ ਵੰਡ ਸਮਾਗਮ ਇੱਥੋਂ ਦੇ ਆਫ਼ੀਸਰ ਕਲੱਬ ਵਿੱਚ ਕੋਵਿਡ- 19 ਮਹਾਂਮਾਰੀ ਨੂੰ ਮੁੱਖ ਰੱਖਦਿਆਂ ਸਾਦੇ ਢੰਗ ਨਾਲ ਕੀਤਾ ਗਿਆ। ਇਸ ਸਮਾਗਮ ਵਿੱਚ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਤੇ ਫ਼ਰੀਦਕੋਟ ਤੋਂ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਜਦਕਿ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ। ਸ੍ਰੀ ਢਿੱਲੋਂ ਨੇ ਕਿਹਾ ਕਿ ਇਸ ਸਕੀਮ ਤਹਿਤ ਫ਼ਰੀਦਕੋਟ ਦੇ 3,25000 ਤੋਂ ਵੱਧ ਲੋਕਾਂ ਨੂੰ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਕੀਤੀ ਜਾਵੇਗੀ ਅਤੇ 85000 ਤੋਂ ਵੱਧ ਪਰਿਵਾਰ ਕਵਰ ਕੀਤੇ ਜਾਣਗੇ।

ਗਿੱਦੜਬਾਹਾ (ਦਵਿੰਦਰ ਮੋਹਨ ਸਿੰਘ ਬੇਦੀ): ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸਥਾਨਕ ਨਹਿਰੀ ਰੈਸਟ ਹਾਊਸ ਵਿੱਚ ਸਮਾਗਮ ਦੌਰਾਨ ਪੰਜਾਬ ਸਰਕਾਰ ਦੀ ਸਮਾਰਟ ਕਾਰਡ ਯੋਜਨਾ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਉਨ੍ਹਾਂ ਪਹਿਲੇ 15 ਲਾਭਪਾਤਰੀਆਂ ਨੂੰ ਆਪਣੇ ਹੱਥਾਂ ਨਾਲ ਸਮਾਰਟ ਕਾਰਡ ਸੌਂਪੇ। ਲੋਕਾਂ ਦੀ ਚਿਰਾਂ ਤੋਂ ਲਟਕਦੀ ਲੰਬੀ ਰੋਡ ’ਤੇ ਰੇਲਵੇ ਓਵਰਬ੍ਰਿਜ ਬਾਰੇ ਰਾਜਾ ਵੜਿੰਗ ਨੇ ਕਿਹਾ ਕਿ ਇੱਕ ਮਹੀਨੇ ਅੰਦਰ ਉਹ ਪੁਲ ਦਾ ਕੰਮ ਸ਼ੁਰੂ ਕਰਵਾ ਦੇਣਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਬਾਈਕਾਟ ਦੌਰਾਨ ਕਿਰਤ ਸੁਧਾਰਾਂ ਸਣੇ ਕਈ ਬਿੱਲ ਪਾਸ

ਬਾਈਕਾਟ ਦੌਰਾਨ ਕਿਰਤ ਸੁਧਾਰਾਂ ਸਣੇ ਕਈ ਬਿੱਲ ਪਾਸ

ਸਰਕਾਰ ਨੂੰ ਰਾਸ ਆਇਆ ਵਿਰੋਧੀ ਧਿਰ ਦਾ ਬਾਈਕਾਟ; ਸੰਸਦ ਦੇ ਦੋਵੇਂ ਸਦਨ ਅਣ...

ਰੇਲ ਰੋਕੋ ਅੰਦੋਲਨ ਅੱਜ ਤੋਂ; ਪੰਜਾਬ ਬੰਦ ਭਲਕੇ

ਰੇਲ ਰੋਕੋ ਅੰਦੋਲਨ ਅੱਜ ਤੋਂ; ਪੰਜਾਬ ਬੰਦ ਭਲਕੇ

ਰੇਲ ਵਿਭਾਗ ਨੇ ਪੰਜਾਬ ਆਉਣ ਵਾਲੀਆਂ ਸਾਰੀਆਂ ਗੱਡੀਆਂ ਕੀਤੀਆਂ ਰੱਦ

ਖੇਤੀ ਬਿੱਲ: ਰਾਸ਼ਟਰਪਤੀ ਦੇ ਦਰ ’ਤੇ ਪਹੁੰਚੀ ਵਿਰੋਧੀ ਧਿਰ

ਖੇਤੀ ਬਿੱਲ: ਰਾਸ਼ਟਰਪਤੀ ਦੇ ਦਰ ’ਤੇ ਪਹੁੰਚੀ ਵਿਰੋਧੀ ਧਿਰ

ਗੁਲਾਮ ਨਬੀ ਆਜ਼ਾਦ ਵੱਲੋਂ ਕੋਵਿੰਦ ਨੂੰ ਬਿੱਲਾਂ ’ਤੇ ਸਹਿਮਤੀ ਨਾ ਦੇਣ ਦੀ...

ਸ਼ਹਿਰ

View All