ਮਜ਼ਦੂਰ ਮੁਕਤੀ ਮੋਰਚਾ ਵੱਲੋਂ ਮਨਪ੍ਰੀਤ ਬਾਦਲ ਦੇ ਦਫ਼ਤਰ ਅੱਗੇ ਧਰਨਾ ਸ਼ੁਰੂ

ਮਜ਼ਦੂਰ ਮੰਗਾਂ ਪੂਰੀਆਂ ਕਰਨ ਅਤੇ ਕਿਰਤ ਕਾਨੂੰਨ ਵਿਚ ਸੋਧਾਂ ਰੱਦ ਕਰਨ ਦੀ ਮੰਗ

ਮਜ਼ਦੂਰ ਮੁਕਤੀ ਮੋਰਚਾ ਵੱਲੋਂ ਮਨਪ੍ਰੀਤ ਬਾਦਲ ਦੇ ਦਫ਼ਤਰ ਅੱਗੇ ਧਰਨਾ ਸ਼ੁਰੂ

ਮਜ਼ਦੂਰ ਮੁਕਤੀ ਮੋਰਚਾ ਦੇ ਕਾਰਕੁਨ ਮਨਪ੍ਰੀਤ ਸਿੰਘ ਬਾਦਲ ਦੇ ਘਰ ਵੱਲ ਮਾਰਚ ਕਰਦੇ ਹੋਏ। -ਫੋਟੋ: ਪਵਨ ਸ਼ਰਮਾ

ਸ਼ਗਨ ਕਟਾਰੀਆ

ਬਠਿੰਡਾ, 24 ਜਨਵਰੀ

ਮਜ਼ਦੂਰ ਮੁਕਤੀ ਮੋਰਚਾ ਪੰਜਾਬ ਨੇ ਮਜ਼ਦੂਰ ਔਰਤਾਂ ਦੀ ਕਰਜ਼ਾ ਮੁਆਫ਼ੀ ਅਤੇ ਮਜ਼ਦੂਰਾਂ ਨਾਲ ਸਬੰਧਿਤ ਮੰਗਾਂ ਲਈ ਅੱਜ ਇੱਥੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਦਫ਼ਤਰ ਸਾਹਮਣੇ 15 ਰੋਜ਼ਾ ਧਰਨਾ ਸ਼ੁਰੂ ਕੀਤਾ ਹੈ। ਇਸ ਦੀ ਸਮਾਪਤੀ 8 ਫਰਵਰੀ ਨੂੰ ‘ਲਲਕਾਰ ਰੈਲੀ’ ਕਰ ਕੇ ਹੋਵੇਗੀ।

ਧਰਨੇ ਨੂੰ ਸੰਬੋਧਨ ਕਰਦਿਆਂ ਮੋਰਚੇ ਦੇ ਸੂਬਾਈ ਪ੍ਰਧਾਨ ਕਾਮਰੇਡ ਭਗਵੰਤ ਸਮਾਉਂ, ਸਕੱਤਰ ਕਾਮਰੇਡ ਹਰਵਿੰਦਰ ਸੇਮਾ, ਪ੍ਰੈੱਸ ਸਕੱਤਰ ਪ੍ਰਦੀਪ ਗੁਰੂ, ਸੂਬਾ ਕਮੇਟੀ ਮੈਂਬਰ ਪਰਮਜੀਤ ਕੌਰ ਮੁੱਦਕੀ ਅਤੇ ਸਤਨਾਮ ਸਿੰਘ ਪੱਖੀ ਖੁਰਦ ਨੇ ਕਿਹਾ ਕਿ ਪੰਜਾਬ ਅੰਦਰ ਬਿਜਲੀ ਦੇ ਭਾਅ ਅੱਧੇ ਕਰਨ ਦੇ ਦਾਅਵੇ ਕਰਨ ਵਾਲੀ ਕੈਪਟਨ ਸਰਕਾਰ ਨੇ ਹਜ਼ਾਰਾਂ ਰੁਪਏ ਦੇ ਬਿਜਲੀ ਬਿੱਲ ਭੇਜ ਕੇ ਗ਼ਰੀਬਾਂ ਦੇ ਨੱਕ ’ਚ ਦਮ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬੁਢੇਪਾ ਪੈਨਸ਼ਨ 2500 ਰੁਪਏ ਮਹੀਨਾ ਕਰਨ ਦੀ ਥਾਂ ਬਜ਼ੁਰਗਾਂ ਨੂੰ ਨੋਟਿਸ ਭੇਜ ਕੇ 700 ਰੁਪਏ ਵਾਲੀ ਪੈਨਸ਼ਨ ਵੀ ਵਾਪਸ ਮੰਗੀ ਜਾ ਰਹੀ ਹੈ। ਉਨ੍ਹਾਂ ਪ੍ਰਸ਼ਨ ਉਠਾਇਆ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਦੇ ਹੱਕ ਵਿੱਚ ਧਰਨੇ, ਮੁਜ਼ਾਹਰੇ ਕਰਨ ਵਾਲੇ ਕੈਪਟਨ, ਬਾਦਲ ਅਤੇ ‘ਆਪ’ ਦੇ ਲੀਡਰ ਕਿਰਤ ਕਾਨੂੰਨਾਂ ’ਚ ਕੀਤੀਆਂ ਮਜ਼ਦੂਰ ਮਾਰੂ ਸੋਧਾਂ ’ਤੇ ਚੁੱਪ ਕਿਉਂ ਹਨ?

ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਨੌਜਵਾਨਾਂ ਨੂੰ ਨੌਕਰੀਆਂ ਦੇਣਾ ਤਾਂ ਦੂਰ, ਵਿਦਿਆਰਥੀਆਂ ਨੂੰ ਵਜ਼ੀਫਾ ਵੀ ਨਹੀਂ ਦਿੱਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਮਜ਼ਦੂਰ ਔਰਤਾਂ ਸਿਰ ਚੜ੍ਹੇ ਫਾਇਨਾਂਸ ਕੰਪਨੀਆਂ ਦੇ ਕਰਜ਼ਿਆਂ ਸਣੇ ਗ਼ਰੀਬਾਂ ਦੇ ਸਾਰੇ ਕਰਜ਼ੇ ਸਰਕਾਰ ਮੁਆਫ਼ ਕਰੇ। ਹਜ਼ਾਰਾਂ ਰੁਪਏ ਦੇ ਘਰੇਲੂ ਬਿਜਲੀ ਬਿੱਲ ਮੁਆਫ਼ ਕਰ ਕੇ ਬਿਜਲੀ ਭਾਅ ਅੱਧੇ ਕੀਤੇ ਜਾਣ। ਪੰਚਾਇਤੀ ਤੇ ਸਰਕਾਰੀ ਜ਼ਮੀਨਾਂ ਬੇਜ਼ਮੀਨੇ ਦਲਿਤਾਂ ਅਤੇ ਗ਼ਰੀਬਾਂ ਨੂੰ ਰਿਹਾਇਸ਼ੀ ਘਰ ਬਣਾਉਣ ਲਈ ਦਿੱਤੀਆਂ ਜਾਣ। ਖੇਤੀ ਕਾਨੂੰਨਾਂ ਵਾਂਗ ਹੀ ਕਿਰਤ ਕਾਨੂੰਨਾਂ ’ਚ ਕੀਤੀਆਂ ਸੋਧਾਂ ਰੱਦ ਹੋਣ।

ਧਰਨੇ ’ਚ ਕਾਮਰੇਡ ਨਿੱਕਾ ਸਿੰਘ ਬਹਾਦਰਪੁਰ, ਪ੍ਰਿਤਪਾਲ ਪੀਕਾ, ਜਸਵੰਤ ਪੂਹਲੀ, ਹਰਮਨ ਹਿੰਮਤਪੁਰਾ, ਸੁਖਜੀਤ ਰਾਮਾਂਨੰਦੀ, ਸੁਖਜੀਵਨ ਮੌੜ ਚੜਤ, ਗੁਲਾਬ ਖੀਵਾ, ਭੋਲਾ ਝੱਬਰ, ਕ੍ਰਿਸ਼ਨਾ ਮਾਨਸਾ, ਮਨਜੀਤ ਕੌਰ ਜੋਗਾ, ਜਰਨੈਲ ਮਾਨਸਾ ਆਦਿ ਸ਼ਾਮਿਲ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਵਿਧਾਇਕ ਤੇ ਵਜ਼ੀਰ ਹੋਏ ਮਿਹਣੋਂ ਮਿਹਣੀ

ਵਿਧਾਇਕ ਤੇ ਵਜ਼ੀਰ ਹੋਏ ਮਿਹਣੋਂ ਮਿਹਣੀ

* ਮੁੱਖ ਮੰਤਰੀ ਅੱਜ ਦੇਣਗੇ ਬਹਿਸ ਦਾ ਜਵਾਬ * ਸ਼੍ਰੋਮਣੀ ਅਕਾਲੀ ਦਲ ਤੇ ‘ਆ...

ਕਿਸਾਨੀ ਸੰਘਰਸ਼ ’ਚ ਯੋਗਦਾਨ ਲਈ ਬੰਗਾਲ ਨੂੰ ਸੱਦਾ

ਕਿਸਾਨੀ ਸੰਘਰਸ਼ ’ਚ ਯੋਗਦਾਨ ਲਈ ਬੰਗਾਲ ਨੂੰ ਸੱਦਾ

ਪੱਛਮੀ ਬੰਗਾਲ ਦੇ ਲੇਖਕਾਂ, ਕਵੀਆਂ, ਕਿਸਾਨਾਂ ਤੇ ਵਿਦਿਆਰਥੀ ਕਾਰਕੁਨਾਂ ਵ...

ਸ਼ਹਿਰ

View All