ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 7 ਅਗਸਤ
ਬਠਿੰਡਾ ਨਗਰ ਸੁਧਾਰ ਟਰੱਸਟ ਦੇ ਨਵ ਨਿਯੁਕਤ ਮੈਂਬਰਾਂ ਨੇ ਅੱਜ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਹਾਜ਼ਰੀ ਵਿਚ ਆਪਣਾ ਅਹੁਦਾ ਸੰਭਾਲ ਲਿਆ। ਪੰਜਾਬ ਸਰਕਾਰ ਨੇ ਕੁੱਝ ਦਿਨ ਪਹਿਲਾਂ ਸੀਨੀਅਰ ਕਾਂਗਰਸੀ ਆਗੂ ਮਾਧੋ ਸ਼ਰਮਾ, ਕਾਂਗਰਸ ਦੇ ਬਲਾਕ ਪ੍ਰਧਾਨ ਹਰਵਿੰਦਰ ਸਿੰਘ ਲੱਡੂ, ਦਰਸ਼ਨ ਗਰਗ ਦਰਸ਼ੀ, ਕੌਂਸਲਰ ਸ਼ਾਮ ਲਾਲ ਜੈਨ ਅਤੇ ਬਲਰਾਜ ਪੱਕਾ ਨੂੰ ਇੰਪਰੂਵਮੈਂਟ ਟਰੱਸਟ ਦਾ ਮੈਂਬਰ ਨਿਯੁਕਤ ਕੀਤਾ ਸੀ। ਇਸ ਮੌਕੇ ਵਿੱਤ ਮੰਤਰੀ ਨੇ ਆਖਿਆ ਕਿ ਸ਼ਹਿਰ ਦੇ ਵਿਕਾਸ ਅਤੇ ਤਰੱਕੀ ਲਈ ਨਗਰ ਸੁਧਾਰ ਟਰੱਸਟ ਦਾ ਅਹਿਮ ਯੋਗਦਾਨ ਹੁੰਦਾ ਹੈ। ਸ਼ਹਿਰ ਦੇ ਵਿਕਾਸ ਲਈ ਗਰਾਂਟਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਪਿਛਲੇ ਚਾਲੀ ਸਾਲ ਤੋਂ ਮੀਂਹ ਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਨੂੰ ਹੱਲ ਕਰ ਲਿਆ ਗਿਆ ਹੈ। ਇਸ ਮੌਕੇ ਚੇਅਰਮੈਨ ਇੰਪਰੂਵਮੈਂਟ ਟਰੱਸਟ ਕੇ.ਕੇ ਅਗਰਵਾਲ ਨੇ ਵਿੱਤ ਮੰਤਰੀ ਦਾ ਧੰਨਵਾਦ ਕੀਤਾ।
ਇਸ ਮੌਕੇ ਅਰੁਣ ਵਧਾਵਨ, ਚੇਅਰਮੈਨ ਪਲੈਨਿੰਗ ਬੋਰਡ ਰਾਜਨ ਗਰਗ, ਮੇਅਰ ਰਮਨ ਗੋਇਲ, ਸੀਨੀਅਰ ਡਿਪਟੀ ਮੇਅਰ ਅਸ਼ੋਕ ਪ੍ਰਧਾਨ, ਡਿਪਟੀ ਮੇਅਰ ਹਰਮੰਦਰ ਸਿੰਘ ਹਾਜ਼ਰ ਸਨ।