ਬਠਿੰਡਾ: ਇਥੇ ਮਿਨੀ ਟਰਾਂਸਪੋਰਟਰਾਂ ਵੱਲੋਂ ਇੱਥੇ ਹੋਈ ਸੂਬਾ ਪੱਧਰੀ ਮੀਟਿੰਗ ਮੌਕੇ ਨਵੀਂ ਇਕਾਈ ਦੀ ਚੋਣ ਕੀਤੀ ਗਈ। ਮੀਟਿੰਗ ਉਪਰੰਤ ਬਠਿੰਡਾ ’ਚ ਰੱਖੀ ਪ੍ਰੈੱਸ ਕਾਨਫ਼ਰੰਸ ਦੌਰਾਨ ਸ਼ਹੀਦ ਭਗਤ ਸਿੰਘ ਮਿਨੀ ਟਰਾਂਸਪੋਰਟਰ ਪੰਜਾਬ ਦੇ ਪ੍ਰਧਾਨ ਬਲਜੀਤ ਸਿੰਘ ਤੇ ਬਠਿੰਡਾ ਜ਼ਿਲ੍ਹੇ ਦੇ ਪ੍ਰਧਾਨ ਭਜਨ ਸਿੰਘ ਨੇ ਜੁਗਾੜੂ ਵਾਹਨ ਬੰਦ ਕਰਨ ਦੀ ਮੰਗ ਕੀਤੀ। ਬੁਲਾਰਿਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਪੀਲ ਕੀਤੀ ਕਿ ਜਗਾੜੂ ਰੇਹੜੀਆਂ ਬੰਦ ਕਰਨ ਲਈ ਦੁਬਾਰਾ ਗੌਰ ਕੀਤੀ ਜਾਵੇ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ 30 ਜੂਨ ਤੱਕ ਇਨ੍ਹਾਂ ਜੁਗਾੜੂ ਵਾਹਨਾਂ ਨੂੰ ਬੰਦ ਨਾ ਕੀਤਾ ਗਿਆ ਤਾਂ ਉਹ ਪੰਜਾਬ ਪੱਧਰੀ ਸੰਘਰਸ਼ ਵਿੱਢਣਗੇ। ਇਸ ਮੌਕੇ ਸੂਬਾ ਮੀਤ ਪ੍ਰਧਾਨ ਦਰਸ਼ਨ ਸਿੰਘ ਤੇ ਜਨਰਲ ਸਕੱਤਰ ਨਿਰਮਲ ਸਿੰਘ ਮੌਜੂਦ ਸਨ। -ਪੱਤਰ ਪ੍ਰੇਰਕ