ਮੁਹੱਲਾ ਕਲੀਨਿਕਾਂ ਨੇ ਪੇਂਡੂ ਸਿਹਤ ਕੇਂਦਰਾਂ ਤੇ ਡਿਸਪੈਂਸਰੀਆਂ ਦੀ ਸਿਹਤ ਵਿਗਾੜੀ : The Tribune India

ਮੁਹੱਲਾ ਕਲੀਨਿਕਾਂ ਨੇ ਪੇਂਡੂ ਸਿਹਤ ਕੇਂਦਰਾਂ ਤੇ ਡਿਸਪੈਂਸਰੀਆਂ ਦੀ ਸਿਹਤ ਵਿਗਾੜੀ

ਰੈਸ਼ਨੇਲਾਈਜ਼ੇਸ਼ਨ ਦੇ ਨਾਮ ’ਤੇ ਮੁਹੱਲਾ ਕਲੀਨਿਕਾਂ ਵਿੱਚ ਭੇਜਿਆ ਸਟਾਫ; ਖੁਆਰ ਹੋ ਰਹੇ ਨੇ ਲੋਕ

ਮੁਹੱਲਾ ਕਲੀਨਿਕਾਂ ਨੇ ਪੇਂਡੂ ਸਿਹਤ ਕੇਂਦਰਾਂ ਤੇ ਡਿਸਪੈਂਸਰੀਆਂ ਦੀ ਸਿਹਤ ਵਿਗਾੜੀ

ਪਿੰਡ ਵਿਰਕ ਕਲਾਂ ਦੇ ਪ੍ਰਮਾਇਰੀ ਹੈਲਥ ਸੈਂਟਰ ਦੀ ਤਸਵੀਰ, ਜਿਸ ਨੂੰ ਮੁਹੱਲਾ ਕਲੀਨਿਕ ਬਣਾਇਆ ਗਿਆ ਹੈ। -ਫੋਟੋ: ਪੰਜਾਬੀ ਟ੍ਰਿਬਿਊਨ

ਮਨੋਜ ਸ਼ਰਮਾ

ਬਠਿੰਡਾ, 15 ਫਰਵਰੀ

ਪੰਜਾਬ ਸਰਕਾਰ ਸੂਬੇ ’ਚ 500 ਮੁਹੱਲਾ ਕਲੀਨਿਕ ਖੋਲ੍ਹਣ ਦਾ ਢਡੋਰਾ ਪਿਟ ਰਹੀ ਹੈ ਜਦਕਿ ਇਨ੍ਹਾਂ ’ਚੋਂ ਕੁਝ ਪ੍ਰਮਾਇਰੀ ਸਿਹਤ ਕੇਂਦਰ ਪਹਿਲਾਂ ਹੀ 24 ਘੰਟੇ ਸੇਵਾਵਾਂ ਦੇ ਰਹੇ ਸਨ ਪਰ ਹੁਣ ਮਹੱਲਾ ਕਲੀਨਿਕ ਬਣਨ ਕਾਰਨ ਇਨ੍ਹਾਂ ’ਤੇ ਬੂਹੇ 3 ਵਜੇ ਬੰਦ ਹੋ ਜਾਂਦੇ ਹਨ। ਸਰਕਾਰ ਦੇ ਸਿਹਤ ਸੇਵਾਵਾਂ ਬਿਹਤਰ ਬਣਾਉਣ ਦੇ ਦਾਅਵਿਆਂ ਦੀ ਹਕੀਕਤ ਪਿੰਡਾਂ ਵਿੱਚ ਕੁਝ ਹੋਰ ਹੀ ਬਿਆਨ ਕਰਦੀ ਹੈ। ਪੇਂਡੂ ਡਿਸਪੈਂਸਰੀਆਂ ਤੇ ਸਿਹਤ ਕੇਂਦਰਾਂ ’ਚ ਤਾਇਨਾਤ ਅਮਲੇ ਨੂੰ ਰੈਸ਼ਨੇਲਾਈਜੇਸ਼ਨ ਦੇ ਨਾਮ ’ਤੇ ਮੁਹੱਲਾ ਕਲੀਨਿਕਾਂ ਵਿੱਚ ਤਬਦੀਲ ਕਰਨ ਮਗਰੋਂ ਸਿਹਤ ਕੇਂਦਰਾਂ ਦੀ ਸਿਹਤ ਹੋਰ ਵਿਗੜ ਗਈ ਹੈ। ਬਠਿੰਡਾ ਜ਼ਿਲ੍ਹੇ ਵਿੱਚ ਜਿਹੜੇ ਪ੍ਰਮਾਇਰੀ ਸਿਹਤ ਕੇਂਦਰਾਂ ਨੂੰ ਮਹੱਲਾ ਕਲੀਨਿਕ ਬਣਾਇਆ ਗਿਆ ਹੈ, ਉਹ ਪਹਿਲਾਂ ਹੀ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇ ਰਹੇ ਸਨ। ਮੁਹੱਲਾ ਕਲੀਨਿਕਾਂ ਵਿੱਚ ਨਾ ਤਾਂ ਕੋਈ ਅਪਰੇਸ਼ਨ ਹੋ ਸਕਦਾ ਅਤੇ ਨਾ ਹੀ ਕੋਈ ਮਰੀਜ਼ ਦਾਖ਼ਲ ਕਰਨ ਦੀ ਸੁਵਿਧਾ ਹੈ। ਪੇਂਡੂ ਡਿਸਪੈਂਸਰੀਆਂ ਵਿਚਲੇ ਸਟਾਫ਼ ਦੀ ਡਿਊਟੀ ਮੁਹੱਲਾ ਕਲੀਨਿਕ ਸਮੇਤ ਹੋਰ ਜ਼ਿਲ੍ਹਾ ਪੱਧਰੀ ਹਸਪਤਾਲਾਂ ਵਿਚ ਲੱਗਣ ਕਾਰਨ ਇਨ੍ਹਾਂ ਦੇ ਬੂਹੇ ਹੁਣ ਬੰਦ ਮਿਲਦੇ ਹਨ, ਜਿਸ ਕਾਰਨ ਪਿੰਡਾਂ ਦੇ ਲੋਕਾਂ ਨੂੰ ਖੁਆਰ ਹੋਣਾ ਪੈ ਰਿਹਾ ਹੈ। ਪਿੰਡ ਬੱਲੂਆਣਾ ਦੇ ਗੁਰਪਾਲ ਸਿੰਘ ਅਤੇ ਜਗਸੀਰ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪਿੰਡ ਦੇ ਪ੍ਰਾਇਮਰੀ ਹੈਲਥ ਸੈਂਟਰ ਨੂੰ ਮੁਹੱਲਾ ਕਲੀਨਿਕ ਦਾ ਰੂਪ ਦੇ ਦਿੱਤਾ ਗਿਆ ਹੈ ਜਦਕਿ ਇਹ ਪਹਿਲਾਂ ਹੀ ਚੌਵੀ ਘੰਟੇ ਸਿਹਤ ਸੇਵਾਵਾਂ ਦੇ ਰਿਹਾ ਸੀ। ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੇ ਸਿਹਤ ਕੇਂਦਰ ਦੀਆਂ ਸੇਵਾਵਾਂ ਘਟਾ ਕੇ ਮੁਹੱਲਾ ਕਲੀਨਿਕਾਂ ਦੇ ਸਮੇਂ ਸਾਰਨੀ ਅਨੁਸਾਰ ਕੀਤੀਆਂ ਗਈਆਂ ਤਾਂ ਉਹ ਸੰਘਰਸ਼ ਕਰਨ ਲਈ ਮਜਬੂਰ ਹੋਣਗੇ ਕਿਉਂਕਿ ਹਸਪਤਾਲ ਅੰਦਰ ਮਰੀਜ਼ਾਂ ਨੂੰ ਦਾਖ਼ਲ ਕਰਨ ਦੀ ਵੀ ਸੁਵਿਧਾ ਸੀ ਪਰ ਹੁਣ ਇਥੇ ਕੋਈ ਸੁਵਿਧਾ ਨਹੀਂ ਮਿਲ ਰਹੀ। ਪਿੰਡ ਵਿਰਕ ਕਲਾਂ ਦੇ ਵਿੱਕੀ ਸਿੰਘ ਦਾ ਮੰਨਣਾ ਹੈ ਕਿ ਉਨ੍ਹਾਂ ਦੇ ਪਿੰਡ ਵਿਚਲੇ ਪ੍ਰਾਇਮਰੀ ਹੈਲਬ ਸੈਂਟਰ ਨੂੰ ਵੀ ਮੁਹੱਲਾ ਕਲੀਨਿਕ ਬਣਾ ਦਿੱਤਾ ਗਿਆ ਹੈ ਜੋ ਪਹਿਲਾਂ ਹੀ ਚੌਵੀ ਘੰਟੇ ਸਿਹਤ ਸੇਵਾਵਾਂ ਦੇ ਰਿਹਾ ਸੀ। ਹੁਣ ਇਥੇ ਦੁਪਹਿਰ ਦੋ ਵਜੇ ਹੀ ਤਾਲੇ ਲੱਗ ਜਾਂਦੇ ਹਨ। ਪਿੰਡ ਲਹਿਰਾ ਖਾਨਾ ਬਾਰੇ ਗੱਲਬਾਤ ਕਰਦਿਆਂ ਕਿਸਾਨ ਆਗੂ ਸ਼ਿੰਗਰਾ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਪੇਂਡੂ ਸਿਹਤ ਕੇਂਦਰਾਂ ਪ੍ਰਤੀ ਗੰਭੀਰ ਨਹੀਂ ਹੈ। ਉਨ੍ਹਾਂ ਕਿਹਾ ਕਿ ਪਿੰਡ ਲਹਿਰਾ ਖਾਨਾ ਦੀ ਡਿਸਪੈਂਸਰੀ ਨੂੰ ਬੰਦ ਕਰ ਕੇ ਲਹਿਰਾ ਮੁਹੱਬਤ ਦੇ ਮੁਹੱਲਾ ਕਲੀਨਿਕ ਨਾਲ ਜੋੜ ਦਿੱਤਾ ਗਿਆ, ਜਿਸ ਦਾ ਵਿਰੋਧ ਕੀਤਾ ਗਿਆ ਸੀ। ਉੱਧਰ ਪੇਂਡੂ ਡਿਸਪੈਂਸਰੀਆਂ ਵਿੱਚ ਫਾਰਮੇਸੀ ਅਫ਼ਸਰਾਂ ਅਤੇ ਡਾਕਟਰਾਂ ਦੀ ਥਾਂ ਪੇਂਡੂ ਡਿਸਪੈਂਸਰੀਆਂ ’ਚ ਨਰਸਾਂ ਨੂੰ ਇੰਚਾਰਜ ਲਾ ਦਿੱਤਾ ਗਿਆ ਹੈ, ਜਿਨ੍ਹਾਂ ਕੋਲ ਨਾਂ ਤਾਂ ਦਵਾਈ ਲਿਖਣ ਦੀ ਪਾਵਰ ਹੈ ਅਤੇ ਨਾ ਹੀ ਦਵਾਈ ਦੇਣ ਦੀ। ਪੇਂਡੂ ਡਿਸਪੈਂਸਰੀਆਂ ਦੇ ਫਾਰਮੇਸੀ ਅਫ਼ਸਰਾਂ ਨੂੰ ਮੁਹੱਲਾ ਕਲੀਨਿਕ ਵਿੱਚ ਡਿਊਟੀ ਕਰਨ ਦੇ ਹੁਕਮ ਚਾੜ੍ਹ ਦਿੱਤੇ ਹਨ, ਜਿਸ ਕਾਰਨ ਅਮਲੇ ਨੂੰ ਇੱਕ ਤੋਂ ਵੱਧ ਥਾਵਾਂ ਡਿਊਟੀ ਦੇਣ ਲਈ ਮਜਬੂਰ ਹੋਣਾ ਪੈ ਰਿਹਾ ਹੈ।

ਜਲਦੀ ਮਸਲਾ ਹੱਲ ਹੋ ਜਾਵੇਗਾ: ਸਿਵਲ ਸਰਜਨ

ਇਸ ਸਬੰਧੀ ਸਿਹਤ ਮੰਤਰੀ ਪੰਜਾਬ ਡਾ. ਬਲਵੀਰ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੇ ਪੀਏ ਨੇ ਕਿਹਾ ਕਿ ਉਹ ਇੱਕ ਪ੍ਰੋਗਰਾਮ ਵਿੱਚ ਰੁੱਝੇ ਹੋਏ ਹਨ। ਸਿਵਲ ਸਰਜਨ ਬਠਿੰਡਾ ਤੇਜਵੰਤ ਸਿੰਘ ਢਿੱਲੋਂ ਨੇ ਕਿਹਾ ਕਿ 6 ਪੇਂਡੂ ਡਿਸਪੈਂਸਰੀਆਂ ਦਾ ਸਟਾਫ ਮੁਹੱਲਾ ਕਲੀਨਿਕਾਂ ਵਿਚ ਭੇਜਿਆ ਗਿਆ ਹੈ ਅਤੇ ਡਿਸਪੈਂਸਰੀਆਂ ’ਚ ਸੀਐਚਓ ਕੰਮ ਕਰ ਰਹੇ ਹਨ, ਜਿਨ੍ਹਾਂ ਨੂੰ 61 ਦਵਾਈਆਂ ਦੇਣ ਦੀ ਮਾਨਤਾ ਮਿਲੀ ਹੋਈ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਜਲਦੀ ਹੀ ਨਵੀਆਂ ਅਸਾਮੀਆਂ ਭਰਨ ਜਾ ਰਿਹਾ ਹੈ, ਜਿਸ ਨਾਲ ਸਾਰੇ ਮਸਲੇ ਹੱਲ ਹੋ ਜਾਣਗੇ।

  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਮੁੱਖ ਖ਼ਬਰਾਂ

ਪਹਿਲਵਾਨ 15 ਜੂਨ ਤੱਕ ਸੰਘਰਸ਼ ਮੁਅੱਤਲ ਕਰਨ ਲਈ ਸਹਿਮਤ

ਪਹਿਲਵਾਨ 15 ਜੂਨ ਤੱਕ ਸੰਘਰਸ਼ ਮੁਅੱਤਲ ਕਰਨ ਲਈ ਸਹਿਮਤ

ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਕੀਤੀ ਮੁਲਾਕਾਤ

ਬਿਹਾਰ: ਪਟਨਾ ਵਿੱਚ ਹੁਣ 23 ਨੂੰ ਮਿਲਣਗੇ ਵਿਰੋਧੀ ਪਾਰਟੀਆਂ ਦੇ ਆਗੂ

ਬਿਹਾਰ: ਪਟਨਾ ਵਿੱਚ ਹੁਣ 23 ਨੂੰ ਮਿਲਣਗੇ ਵਿਰੋਧੀ ਪਾਰਟੀਆਂ ਦੇ ਆਗੂ

ਰਾਹੁਲ, ਮਮਤਾ, ਕੇਜਰੀਵਾਲ ਤੇ ਸਟਾਲਿਨ ਮੀਟਿੰਗ ’ਚ ਸ਼ਾਮਲ ਹੋਣ ਲਈ ਰਾਜ਼ੀ...

ਯੂਪੀ: ਮੁਖਤਾਰ ਅੰਸਾਰੀ ਦੇ ਗੈਂਗ ਮੈਂਬਰ ਦੀ ਅਦਾਲਤ ’ਚ ਹੱਤਿਆ

ਯੂਪੀ: ਮੁਖਤਾਰ ਅੰਸਾਰੀ ਦੇ ਗੈਂਗ ਮੈਂਬਰ ਦੀ ਅਦਾਲਤ ’ਚ ਹੱਤਿਆ

ਵਕੀਲ ਦੇ ਪਹਿਰਾਵੇ ’ਚ ਆਏ ਵਿਅਕਤੀ ਨੇ ਮਾਰੀ ਗੋਲੀ; ਘਟਨਾ ’ਚ ਦੋ ਸਾਲਾਂ ...

ਸ਼ਹਿਰ

View All