ਬਠਿੰਡਾ: ਪ੍ਰੀ-ਮੈਟ੍ਰਿਕ ਤੇ ਪੋਸਟ ਮੈਟ੍ਰਿਕ ਜਮਾਤ ਤੋਂ ਬਾਅਦ ਦੀ ਪੜ੍ਹਾਈ ਕਰ ਰਹੇ ਕੇਵਲ ਦਿਵਿਆਂਗ ਵਿਦਿਆਰਥੀਆਂ ਲਈ ਭਾਰਤ ਸਰਕਾਰ ਦੇ ਮਨਿਸਟਰੀ ਆਫ਼ ਸੋਸ਼ਲ ਜਸਟਿਸ ਐਂਡ ਇੰਪਾਵਰਮੈਂਟ ਵਿਭਾਗ ਵੱਲੋਂ ਰਾਸ਼ਟਰੀ ਵਜ਼ੀਫ਼ਾ ਸਕੀਮ ਸ਼ੁਰੂ ਕੀਤੀ ਗਈ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ। ਇਸ ਸਕੀਮ ਬਾਰੇ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨਵੀਨ ਗਡਵਾਲ ਨੇ ਦੱਸਿਆ ਕਿ ਦਿਵਿਆਂਗਜਨ ਵਿਦਿਆਰਥੀ ਪ੍ਰੀ-ਮ੍ਰੈਟਿਕ ਸਕਾਲਰਸ਼ਿਪ ਲਈ 30 ਸਤੰਬਰ 2022 ਤੱਕ ਅਤੇ ਪੋਸਟ-ਮ੍ਰੈਟਿਕ, ਉਚੇਰੀ ਸਿੱਖਿਆ ਵਾਲੇ 31 ਅਕਤੂਬਰ 2022 ਤੱਕ ਵੈੱਬਸਾਈਟ www.scholarship.gov.in ’ਤੇ ਅਪਲਾਈ ਕਰ ਸਕਦੇ ਹਨ। -ਪੱਤਰ ਪ੍ਰੇਰਕ