ਬਠਿੰਡਾ ਵਿੱਚ 11 ਕੇਂਦਰਾਂ ’ਤੇ ਹੋਈ ਨੀਟ ਦੀ ਪ੍ਰੀਖਿਆ

ਬਠਿੰਡਾ ਵਿੱਚ 11 ਕੇਂਦਰਾਂ ’ਤੇ ਹੋਈ ਨੀਟ ਦੀ ਪ੍ਰੀਖਿਆ

ਰਾਜਸਥਾਨ ਅਤੇ ਹਰਿਆਣਾ ਦੇ ਵੱਡੀ ਗਿਣਤੀ ਵਿਦਿਆਰਥੀ ਪੇਪਰ ਦੇਣ ਪੁੱਜੇ ਬਠਿੰਡਾ ਦੇ ਪ੍ਰੀਖਿਆ ਕੇਂਦਰਾਂ ਵਿੱਚ ਨੀਟ ਦੀ ਪ੍ਰੀਖਿਆ ਦੇਣ ਲਈ ਪੁੱਜੇ ਵਿਦਿਆਰਥੀ ਸਕੂਲ ਦੇ ਗੇਟ ਅੱਗੇ ਖੜ੍ਹੇ ਹੋਏ। -ਫੋਟੋ: ਪਵਨ ਸ਼ਰਮਾ

ਮਨੋਜ ਸ਼ਰਮਾ
ਬਠਿੰਡਾ, 13 ਸਤੰਬਰ

ਕਰੋਨਾ ਦੇ ਚੱਲਦਿਆਂ ਸਖਤ ਸੁਰੱਖਿਆ ਪ੍ਰਬੰਧਾਂ ਹੇਠਾਂ ਨੀਟ ਦੀ ਪ੍ਰੀਖਿਆ ਸ਼ੁਰੂ ਹੋ ਗਈ। ਨੀਟ ਦੀ ਪ੍ਰੀਖਿਆ ਵਾਸਤੇ ਬਠਿੰਡਾ ਵਿੱਚ 11 ਕੇਂਦਰ ਬਣਾਏ ਗਏ ਸਨ। ਬਠਿੰਡਾ ਅੰਦਰ ਅੱਜ ਗੁਆਂਢੀ ਸੂਬੇ ਰਾਜਸਥਾਨ ਅਤੇ ਹਰਿਆਣਾ ਤੋਂ ਅੱਜ ਸਵੇਰੇ ਹੀ ਵੱਡੀ ਗਿਣਤੀ ਵਿੱਚ ਵਿਦਿਆਰਥੀ ਆਪਣੇ ਨਿੱਜੀ ਵਾਹਨਾਂ ਅਤੇ ਟਰੇਨਾਂ ਰਾਹੀਂ ਬਠਿੰਡਾ ਪੁੱਜੇ। ਬਠਿੰਡਾ ਵਿੱਚ ਬਣਾਏ ਸੈਂਟਰਾਂ ਵਿੱਚ ਕੁਝ ਪੇਂਡੂ ਕਸਬਿਆਂ ਅਤੇ ਮੰਡੀਆਂ ਵਿੱਚ ਵੀ ਸੈਂਟਰ ਬਣਾਏ ਗਏ ਸਨ। ਸਾਰੇ ਪ੍ਰੀਖਿਆ ਕੇਂਦਰਾਂ ਦੇ ਬਾਹਰ ਸੈਨੇਟਾਈਜ਼ਰ ਤੇ ਮਾਸਕਾਂ ਦਾ ਉਚੇਚਾ ਪ੍ਰਬੰਧ ਕੀਤਾ ਹੋਇਆ ਸੀ। ਹਰ ਪ੍ਰੀਖਿਆਰਥੀ ਦੇ ਹੱਥ ਪਹਿਲਾਂ ਸੈਨੇਟਾਈਜ਼ ਕੀਤੇ ਗਏ ਪ੍ਰੀਖਿਆ ਕੇਂਦਰਾਂ ਵਿੱਚ ਇੱਕ ਕਮਰੇ ਵਿੱਚ 12 ਵਿਦਿਆਰਥੀਆਂ ਨੂੰ ਪੇਪਰ ਦੇਣ ਦਿੱਤਾ ਗਿਆ ਜਦੋਂ ਕਿ ਬੁਖਾਰ ਨਾਲ ਸਬੰਧਤ ਪੀੜਤ ਵਿਦਿਆਰਥੀਆਂ ਲਈ ਵੱਖਰਾ ਪ੍ਰਬੰਧ ਕੀਤੇ ਗਿਆ। ਹਾਲਾਂਕਿ ਕਈ ਸੂਬਿਆਂ ਨੇ ਨੀਟ ਦੀ ਪ੍ਰੀਖਿਆ ਅੱਗੇ ਪਾਉਣ ਲਈ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ ਪਰ ਦੇਸ਼ ਦੀ ਸਰਵਉਚ ਅਦਾਲਤ ਨੇ ਇਨ੍ਹਾਂ ਸਾਰੀਆਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਸੀ।

ਪੰਜਾਬ ਸਰਕਾਰ ਨੇ ਅੱਜ ਨੀਟ ਦੀ ਪ੍ਰੀਖਿਆ ਦੇ ਮੱਦੇਨਜ਼ਰ ਵਿਦਿਆਰਥੀਆਂ ਦੀ ਸਹੂਲਤ ਲਈ ਆਮ ਦਿਨਾਂ ਨਾਲੋਂ ਜ਼ਿਆਦਾ ਬੱਸਾਂ ਚਲਾਉਣ ਦਾ ਪ੍ਰਬੰਧ ਕੀਤਾ ਸੀ। ਜਾਣਕਾਰੀ ਅਨੁਸਾਰ ਵਿਦਿਆਰਥੀਆਂ ਨੇ ਸਰਕਾਰੀ ਬੱਸਾਂ ਵਿੱਚ ਆਉਣ ਦੀ ਥਾਂ ਆਪਣੇ ਨਿੱਜੀ ਵਾਹਨਾਂ ਵਿੱਚ ਆਉਣ ਨੂੰ ਤਰਜੀਹ ਦਿੱਤੀ। ਪ੍ਰੀਖਿਆ ਦੇਣ ਆਏ ਵਿਦਿਆਥੀਆਂ ਦੇ ਮਾਪੇ ਵੀ ਵੱਡੀ ਗਿਣਤੀ ਵਿੱਚ ਨਾਲ ਆਏ ਹੋਏ ਸਨ। ਜ਼ਿਕਰਯੋਗ ਹੈ ਕਿ ਰੇਲਵੇ ਵਿਭਾਗ ਵੱਲੋਂ ਗੁਆਂਢੀ ਸੂਬੇ ਰਾਜਸਥਾਨ ਅਤੇ ਹਰਿਆਣਾ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਲਾਭ ਦਿੰਦਿਆਂ ਦੋ ਟਰੇਨਾਂ ਸਪੈਸ਼ਲ ਚਲਾਈਆਂ ਗਈਆਂ। ਪ੍ਰੀਖਿਆ ਹਾਲ ਵਿੱਚ ਵਿਦਿਆਰਥੀਆਂ ਨੂੰ 11.00 ਤੋਂ 1.30 ਵਜੇ ਤਕ ਦਾਖਲ ਕਰਵਾਇਆ ਗਿਆ। ਨੈਸ਼ਨਲ ਟੈਸਟਿੰਗ ਏਜੰਸੀ ਵੱਲੋਂ ਵਿਦਿਆਰਥੀਆਂ ਨੂੰ ਮੁਫ਼ਤ ਮਾਸਕ ਵੰਡੇ ਗਏ ਅਤੇ ਇਸ ਤੋਂ ਇਲਾਵਾ ਬਿਸਕੁਟ ਅਤੇ ਪਾਣੀ ਦੀਆਂ ਬੋਤਲਾਂ ਮੁਫ਼ਤ ਦਿੱਤੀਆਂ ਗਈਆਂ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਬਾਈਕਾਟ ਦੌਰਾਨ ਕਿਰਤ ਸੁਧਾਰਾਂ ਸਣੇ ਕਈ ਬਿੱਲ ਪਾਸ

ਬਾਈਕਾਟ ਦੌਰਾਨ ਕਿਰਤ ਸੁਧਾਰਾਂ ਸਣੇ ਕਈ ਬਿੱਲ ਪਾਸ

ਸਰਕਾਰ ਨੂੰ ਰਾਸ ਆਇਆ ਵਿਰੋਧੀ ਧਿਰ ਦਾ ਬਾਈਕਾਟ; ਸੰਸਦ ਦੇ ਦੋਵੇਂ ਸਦਨ ਅਣ...

ਰੇਲ ਰੋਕੋ ਅੰਦੋਲਨ ਅੱਜ ਤੋਂ; ਪੰਜਾਬ ਬੰਦ ਭਲਕੇ

ਰੇਲ ਰੋਕੋ ਅੰਦੋਲਨ ਅੱਜ ਤੋਂ; ਪੰਜਾਬ ਬੰਦ ਭਲਕੇ

ਰੇਲ ਵਿਭਾਗ ਨੇ ਪੰਜਾਬ ਆਉਣ ਵਾਲੀਆਂ ਸਾਰੀਆਂ ਗੱਡੀਆਂ ਕੀਤੀਆਂ ਰੱਦ

ਖੇਤੀ ਬਿੱਲ: ਰਾਸ਼ਟਰਪਤੀ ਦੇ ਦਰ ’ਤੇ ਪਹੁੰਚੀ ਵਿਰੋਧੀ ਧਿਰ

ਖੇਤੀ ਬਿੱਲ: ਰਾਸ਼ਟਰਪਤੀ ਦੇ ਦਰ ’ਤੇ ਪਹੁੰਚੀ ਵਿਰੋਧੀ ਧਿਰ

ਗੁਲਾਮ ਨਬੀ ਆਜ਼ਾਦ ਵੱਲੋਂ ਕੋਵਿੰਦ ਨੂੰ ਬਿੱਲਾਂ ’ਤੇ ਸਹਿਮਤੀ ਨਾ ਦੇਣ ਦੀ...

ਸ਼ਹਿਰ

View All