ਸ਼੍ਰੋਮਣੀ ਅਕਾਲੀ ਦਲ ਦੇ ਨਵ-ਨਿਯੁਕਤ ਜ਼ਿਲ੍ਹਾ ਅਹੁਦੇਦਾਰਾਂ ਨੇ ਹਾਈਕਮਾਂਡ ਦਾ ਕੀਤਾ ਧੰਨਵਾਦ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ’ਤੇ ਬਠਿੰਡਾ ਦਿਹਾਤੀ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਜੱਗਾ ਕਲਿਆਣ ਵੱਲੋਂ ਹਲਕਾ ਤਲਵੰਡੀ ਸਾਬੋ ਦੇ ਕਈ ਸੀਨੀਅਰ ਆਗੂਆਂ ਨੂੰ ਜ਼ਿਲ੍ਹਾ ਪੱਧਰ ਦੇ ਅਹੁਦਿਆਂ ’ਤੇ ਨਿਯੁਕਤ ਕੀਤਾ ਗਿਆ। ਜਿਸ ਤੋਂ ਬਾਅਦ ਨਵ-ਨਿਯੁਕਤ ਅਹੁਦੇਦਾਰਾਂ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ।
ਜ਼ਿਲ੍ਹਾ ਦਿਹਾਤੀ ਪ੍ਰਧਾਨ ਵੱਲੋਂ ਜ਼ਿਲ੍ਹੇ ਪੱਧਰ ਦੇ ਨਵੇਂ ਅਹੁਦੇਦਾਰਾਂ ਦੀ ਐਲਾਨੀ ਸੂਚੀ ਮੁਤਾਬਿਕ ਜਸਵਿੰਦਰ ਸਿੰਘ ਜ਼ੈਲਦਾਰ ਜਗਾ ਰਾਮ ਤੀਰਥ ਨੂੰ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ, ਹਰਭਗਤ ਸਿੰਘ ਗਿਆਨਾ,ਬਲਵੰਤ ਸਿੰਘ ਨਥੇਹਾ,ਗੁਰਤੇਜ ਸਿੰਘ ਨਸੀਬਪੁਰਾ ਮੀਤ ਪ੍ਰਧਾਨ ਨਿਯੁਕਤ ਕੀਤੇ ਗਏ ਸਨ।ਜਦੋਂ ਕਿ ਤਰਸੇਮ ਸਿੰਘ ਮਾਨ ਵਾਲਾ ਨੂੰ ਜਨਰਲ ਸਕੱਤਰ ਅਤੇ ਸਿਮਰਜੀਤ ਸਿੰਘ ਲਾਲੇਆਣਾ ਨੂੰ ਸਕੱਤਰ ਨਿਯੁਕਤ ਕੀਤਾ ਗਿਆ ਹੈ।
ਉਕਤ ਨਿਯੁਕਤੀਆਂ ’ਤੇ ਸਮੂਹ ਨਵ-ਨਿਯੁਕਤ ਅਹੁਦੇਦਾਰਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ,ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਜੱਗਾ ਕਲਿਆਣ ਅਤੇ ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਦਾ ਧੰਨਵਾਦ ਕਰਦਿਆਂ ਭਰੋਸਾ ਦਵਾਇਆ ਕਿ ਉਹ ਪਾਰਟੀ ਦੀ ਬਿਹਤਰੀ ਲਈ ਕੋਈ ਕਸਰ ਨਹੀਂ ਛੱਡਣਗੇ ਅਤੇ ਹਾਈਕਮਾਂਡ ਦੀਆਂ ਉਮੀਦਾਂ ’ਤੇ ਖ਼ਰੇ ਉੱਤਰਣਗੇ। ਦੂਜੇ ਪਾਸੇ ਹਲਕਾ ਇੰਚਾਰਜ ਸ੍ਰੀ ਸਿੱਧੂ ਨੇ ਨਵ ਨਿਯੁਕਤ ਜ਼ਿਲ੍ਹਾ ਅਹੁਦੇਦਾਰਾਂ ਨੂੰ ਵਧਾਈ ਦਿੱਤੀ।