ਮਨੋਜ ਸ਼ਰਮਾ
ਬਠਿੰਡਾ, 27 ਨਵੰਬਰ
ਅੱਜ ਬਠਿੰਡਾ ਦੇ ਸ਼ਹੀਦ ਮਨੀ ਸਿੰਘ ਹਸਪਤਾਲ ਦੇ ਸਮੂਹ ਡਾਕਟਰਾਂ , ਫਾਰਮਾਸਿਸਟਾਂ, ਲੈਬ ਸਟਾਫ਼, ਨਰਸਾਂ , ਦਰਜਾ -4 ਕਾਮਿਆਂ ਵੱਲੋਂ ਅੱਜ ਦੁਪਹਿਰ ਪੀਸੀਐੱਮਐੱਸ ਐਸੋਸੀਏਸ਼ਨ ਦੇ ਪ੍ਰਧਾਨ ਡਾ. ਗੁਰਮੇਲ ਸਿੰਘ ਦੀ ਅਗਵਾਈ ਹੇਠ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਡਾਕਟਰ ਯੂਨੀਅਨ ਦੇ ਪ੍ਰਧਾਨ ਗੁਰਮੇਲ ਸਿੰਘ ਨੇ ਕੇਂਦਰ ਸਰਕਾਰ ਨੂੰ ਆੜੇ ਹੱਥੀ ਲੈਂਦਿਆਂ ਕਿਹਾ ਕਿ ਕਿਸਾਨ ਦੇ ਸੰਘਰਸ਼ ਕੁੱਦਣ ਐਲਾਨ ਕੀਤਾ ਅਤੇ ਕਿਹਾ ਕਿ ਉਹ ਖੇਤੀ ਵਿਰੋਧੀ ਆਰਡੀਨੈਂਸਾਂ ਦਾ ਵਿਰੋਧ ਕਰਦੇ ਹਨ। ਬੁਲਾਰਿਆਂ ਨੇ ਕਿਹਾ ਮੋਦੀ ਸਰਕਾਰ ਵੱਲੋਂ ਪੰਜਾਬ ਅਤੇ ਪੰਜਾਬੀਅਤ ਦਾ ਵਿਰੋਧ ਕੀਤਾ ਜਾ ਰਿਹਾ ਹੈ ,ਇਹ ਸੰਘਰਸ਼ ਹੁਣ ਕਿਸਾਨੀ ਦਾ ਹੀ ਨਹੀਂ ਰਿਹਾ ਸਗੋਂ ਹਰ ਵਰਗ ਦੇ ਤਬਕੇ ਨੂੰ ਪ੍ਰਭਾਵਿਤ ਕਰਦੇ ਕਾਲੇ ਕਾਨੂੰਨ ਦਾ ਵਿਰੋਧ ਕਰਨ ਲਈ ਲਾਮਬੰਦ ਹੋਣਾ ਪਵੇਗਾ। ਉਨ੍ਹਾਂ ਮੰਗ ਕੀਤੀ ਕਿ ਮੋਦੀ ਸਰਕਾਰ ਕਾਲੇ ਕਾਨੂੰਨ ਰੱਦ ਕਰੇ ਨਹੀਂ ਤਾਂ ਸਿਹਤ ਵਿਭਾਗ ਦੇ ਸਮੁੱਚੇ ਕਾਮੇ ਸੰਘਰਸ਼ ਤੇਜ਼ ਕਰਨਗੇ। ਇਸ ਮੌਕੇ ਕਿਸਾਨ ਯੂਨੀਅਨ ਨੂੰ ਫ਼ੰਡ ਦੇਣ ਦਾ ਵੀ ਐਲਾਨ ਕੀਤਾ।