ਪੱਤਰ ਪ੍ਰੇਰਕ
ਬਠਿੰਡਾ, 30 ਸਤੰਬਰ
ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ 2 ਕਰੋਨਾ ਪ੍ਰਭਾਵਿਤ ਵਿਅਕਤੀ ਠੀਕ ਹੋਣ ਉਪਰੰਤ ਆਪਣੇ ਘਰਾਂ ਨੂੰ ਵਾਪਸ ਪਰਤੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ ਕਰੋਨਾ ਨਾਲ ਹੋਈ 1 ਮੌਤ ਕਾਰਨ ਹੁਣ ਤੱਕ ਜ਼ਿਲ੍ਹੇ ਵਿੱਚ 1428 ਮੌਤਾਂ ਕਰੋਨਾ ਨਾਲ ਹੋ ਚੁੱਕੀਆਂ ਹਨ । ਜ਼ਿਕਰਯੋਗ ਹੈ ਕਿ ਜ਼ਿਲੇ ਵਿੱਚ ਕੁੱਲ 12 ਕੇਸ ਐਕਟਿਵ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਹੁਣ ਤੱਕ 744508 ਕਰੋਨਾ ਪ੍ਰਭਾਵਿਤ ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿਨ੍ਹਾਂ ਵਿਚੋਂ 52429 ਵਿਅਕਤੀ ਪਾਜ਼ੇੇਟਿਵ ਪਾਏ ਗਏ ਤੇ 50989 ਵਿਅਕਤੀ ਕਰੋਨਾ ਨੂੰ ਮਾਤ ਦੇ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ ਹਨ। ਉਨ੍ਹਾਂ ਲੋਕਾਂ ਨੂੰ ਕਰੋਨਾ ਤੋਂ ਸਾਵਧਾਨ ਰਹਿਣ ਦੀ ਅਪੀਲ ਕਰਦਿਆਂ ਇਸ ਸਬੰਧੀ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ।