ਖੇਤੀ ਬਿੱਲਾਂ ਦਾ ਵਿਰੋਧ: ਕਿਸਾਨਾਂ ਨੇ ਮੋਦੀ ਦੀ ਅਰਥੀ ਸਾੜੀ

ਸ਼ਗਨ ਕਟਾਰੀਆ
ਬਠਿੰਡਾ, 20 ਸਤੰਬਰ

ਕਿਸਾਨ ਧਿਰਾਂ ਦੇ ਸਾਂਝੇ ਸੱਦੇ ’ਤੇ ਅੱਜ ਇਥੇ ਬੀਕੇਯੂ (ਸਿੱਧੂਪੁਰ) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ‘ਅਰਥੀ ਫੂਕ ਸਿਆਪਾ’ ਕੀਤਾ। ਸਰਕਾਰ ਤੋਂ ਮੰਗ ਕੀਤੀ ਗਈ ਕਿ ਲੋਕ ਸਭਾ ’ਚ ਪਾਸ ਹੋਏ ਖੇਤੀ ਬਿੱਲਾਂ ਨੂੰ ਰੱਦ ਕੀਤਾ ਜਾਵੇ। ਇਕ ਅਪੀਲ ਰਾਹੀਂ ਸੱਤਾ-ਵਿਰੋਧੀ ਸਿਆਸੀ ਪਾਰਟੀਆਂ ਨੂੰ ਰਾਜ ਸਭਾ ’ਚ ਬਿੱਲ ਨੂੰ ਪਾਸ ਹੋਣ ਤੋਂ ਰੋਕਣ ਅਤੇ ਕਿਸਾਨਾਂ ਦੇ ਸਮਰਥਨ ਵਿਚ ਡਟਣ ਲਈ ਆਖਿਆ ਗਿਆ। ਬੁਲਾਰਿਆਂ ‘ਕਰੋ ਜਾਂ ਮਰੋ’ ਦੀ ਗੱਲ ਕੀਤੀ। ਵਿਖਾਵਾਕਾਰੀਆਂ ਦੀ ਅਗਵਾਈ ਬੀਕੇਯੂ(ਸਿੱਧੂਪੁਰ) ਦੇ ਆਗੂ ਬਲਦੇਵ ਸਿੰਘ ਸੰਦੋਹਾ ਅਤੇ ਰੇਸ਼ਮ ਸਿੰਘ ਯਾਤਰੀ ਨੇ ਕੀਤੀ।

ਭਵਾਨੀਗੜ੍ਹ(ਮੇਜਰ ਸਿੰਘ ਮੱਟਰਾਂ): 30 ਕਿਸਾਨ ਜਥੇਬੰਦੀਆਂ ਵੱਲੋਂ ਤਿੰਨ ਆਰਡੀਨੈਂਸਾਂ ਖਿਲਾਫ ਦਿੱਤੇ ਸੱਦੇ ਤੇ ਅੱਜ ਇੱਥੇ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਅਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਅਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਪ੍ਰਧਾਨ ਸੁਰਜੀਤ ਸਿੰਘ ਫਤਿਹਗੜ੍ਹ ਭਾਦਸੋਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਆਰਡੀਨੈਂਸ ਕਿਸਾਨ, ਮਜ਼ਦੂਰ, ਆੜਤੀਆਂ ਅਤੇ ਸਮੁੱਚੀ ਆਰਥਿਕਤਾ ਨੂੰ ਤਬਾਹ ਕਰਕੇ ਰੱਖ ਦੇਣਗੇ। ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਭਵਾਨੀਗੜ੍ਹ, ਮੁਨੀਮ ਯੂਨੀਅਨ, ਆਪ ਅਤੇ ਕਾਂਗਰਸ ਪਾਰਟੀ ਦੇ ਨੁਮਾਇੰਦੇ ਵੀ ਹਾਜ਼ਰ ਸਨ।

ਲਹਿਰਾਗਾਗਾ(ਰਮੇਸ਼ ਭਾਰਦਵਾਜ): ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਲਹਿਰਾਗਾਗਾ ਵੱਲੋਂ ਪੰਜਾਬ ਦੇ ਸੱਦੇ ’ਤੇ ਬਲਾਕ ਦੇ ਵੱਖ ਪਿੰਡਾਂ ਵਿੱਚ ਮੋਦੀ ਸਰਕਾਰ ਦੀਆਂ ਅਰਥੀਆਂ ਸਾੜੀਆਂ ਗਈਆਂ ਅਤੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਬਲਾਕ ਪ੍ਰਧਾਨ ਧਰਮਿੰਦਰ ਪਸ਼ੌਰ, ਭਾਰਤੀ ਕਿਸਾਨ ਯੂਨੀਅਨ ਰਾਜੇਵਾ , ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਬਲਾਕ ਪ੍ਰਧਾਨ ਗੁਰਲਾਲ ਸਿੰਘ ਜਲੂਰ ਅਤੇ ਆੜ੍ਹਤੀ ਯੂਨੀਅਨ ਦੇ ਪ੍ਰਧਾਨ ਸੰਜੀਵ ਸਿੰਗਲਾ ਬਾਜ਼ਾਰ ਦੇ ਮੰਦਰ ਚੌਕ ’ਚ ਕੇਂਦਰੀ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਅਰਥੀ ਫੂਕ ਕੇ ਸੰਘਰਸ਼ ਨੂੰ ਮਘਾਇਆ। 

ਟੱਲੇਵਾਲ(ਲਖਵੀਰ ਸਿੰਘ ਚੀਮਾ): ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਜਾ ਰਹੇ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਪੰਜਾਬ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਇਕ ਮੰਚ 'ਤੇ ਇਕੱਠੀਆਂ ਹੋਈਆਂ ਹਨ। ਇਸ ਇਕਜੁਟਤਾ ਦਾ ਅਸਰ ਪਿੰਡ ਪਿੰਡ ਦਿਖਾਈ ਦੇਣ ਲੱਗਿਆ ਹੈ। ਅੱਜ ਵੱਖ ਵੱਖ ਪਿੰਡਾਂ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਇਕਜੁੱਟ ਹੋ ਕੇ ਕੇਂਦਰ ਸਰਕਾਰ ਦਾ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਅੱਜ ਟੱਲੇਵਾਲ ਖੇਤਰ ਦੇ ਪਿੰਡ ਚੀਮਾ, ਪੱਖੋ ਕੈਂਚੀਆਂ ਅਤੇ ਗਾਗੇਵਾਲ ਵਿਖੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਡਕੌਂਦਾ, ਰਾਜੇਵਾਲ, ਸਿੱਧੂਪੁਰ ਅਤੇ ਉਗਰਾਹਾਂ ਵੱਲੋਂ ਮਿਲ ਕੇ ਕੇਂਦਰ ਸਰਕਾਰ ਦੀ ਅਰਥੀ ਸਾੜੀ ਗਈ। ਇਸ ਮੌਕੇ ਕਿਸਾਨ ਆਗੂ ਸਿਕੰਦਰ ਸਿੰਘ ਮਾਨ, ਦਰਸ਼ਨ ਸਿੰਘ ਉਗੋਕੇ , ਜਸਵੀਰ ਸਿੰਘ ਸੁਖਪੁਰਾ, ਬਲਵਿੰਦਰ ਸਿੰਘ ਦੁੱਗਲ, ਦਰਸ਼ਨ ਸਿੰਘ ਚੀਮਾ ਅਤੇ ਮਿੱਤਰਪਾਲ ਸਿੰਘ ਗਾਗੇਵਾਲ ਨੇ ਕਿਹਾ ਕਿ ਪੰਜਾਬ ਦੀ ਕਿਸਾਨੀ ਲਈ ਇਹ ਸ਼ੁਭ ਸੰਕੇਤ ਹੈ ਕਿ ਸਮੂਹ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਇੱਕ ਝੰਡੇ ਥੱਲੇ ਇਕੱਤਰ ਹੋ ਕੇ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਨਿੱਤਰੀਆਂ ਹਨ।

ਭਦੌੜ(ਰਾਜਿੰਦਰ ਵਰਮਾ): ਅੱਜ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਅੱਜ ਇੱਥੇ ਬੱਸ ਸਟੈਂਡ ਵਿਖੇ ਸੂਬਾ ਕਮੇਟੀ ਦੇ ਸੱਦੇ ’ਤੇ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਪਿੱਟ ਸਿਆਪਾ ਕੀਤਾ ਗਿਆ। ਭਦੌੜ ਇਕਾਈ ਦੇ ਪ੍ਰਧਾਨ ਭੋਲਾ ਸਿੰਘ ਗਿੱਲ,ਚਰਨੀ ਸਿੰਘ ਧਾਲੀਵਾਲ, ਸਾਬਕਾ ਸਰਪੰਚ ਮੱਖਣ ਸਿੰਘ, ਭੋਲਾ ਸਿੰਘ ਸੰਘੇੜਾ ਨੇ ਕਿਹਾ ਕਿ ਮੋਦੀ ਸਰਕਾਰ ਨੇ ਕਿਸਾਨਾਂ ਦੀਆਂ ਜ਼ਮੀਨਾਂ ਤੇ ਡਾਕਾ ਮਾਰਿਆ ਹੈ।

ਜਲੰਧਰ(ਪਾਲ ਸਿੰਘ ਨੌਲੀ): ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਲੰਧਰ ਅਤੇ ਕਪੂਰਥਲਾ ਜ਼ਿਲ੍ਹਿਆਂ ਦੇ ਤਿੰਨ ਜ਼ੋਨਾਂ ਵੱਲੋਂ ਇਕੱਤਰ ਹੋ ਕੇ ਜ਼ਿਲ੍ਹਾ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ, ਸ਼ਾਹਕੋਟ ਜ਼ੋਨ ਪ੍ਰਧਾਨ ਗੁਰਮੇਲ ਸਿੰਘ ਰੇੜਵਾਂ ਅਤੇ ਸੁਲਤਾਨਪੁਰ ਪ੍ਰਧਾਨ ਸਰਵਣ ਸਿੰਘ ਬਾਉਪੁਰ ਦੀ ਸਾਂਝੀ ਅਗਵਾਈ ਵਿੱਚ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਅਤੇ ਹਰਿਆਣੇ ਦੇ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਵਿੱਚ ਕੇਂਦਰ ਦੀ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਕੱਠ ਨੂੰ ਸੰਬੋਧਨ ਕਰਦੇ ਹੋਏ ਸੂਬਾ ਖ਼ਜ਼ਾਨਚੀ ਗੁਰਲਾਲ ਸਿੰਘ ਪੰਡੋਰੀ ਨੇ ਕਿਹਾ ਕੇ ਕਿਸਾਨ 24 ਤੋਂ 26 ਤੱਕ ਰੇਲਾਂ ਰੋਕਣਗੇ। ਇਸ ਮੌਕੇ ਤੇ ਤੇਜਿੰਦਰ ਸਿੰਘ ਰਾਮਪੁਰ, ਸਵਰਨ ਸਿੰਘ ਸਾਦਿਕ ਪੁਰ, ਕਰਨੇਲ ਸਿੰਘ ਜੋਧਪੁਰੀ, ਜਰਨੈਲ ਸਿੰਘ ਰਾਮੇ, ਸ਼ੇਰ ਸਿੰਘ ਰਾਮੇ, ਕੁਲਦੀਪ ਰਾਏ ਤਲਵੰਡੀ ਸੰਘੇੜਾ, ਲਵਪ੍ਰੀਤ ਸਿੰਘ ਕੋਟਲੀ ਗਾਜਰਾਂ, ਅਮਰਜੀਤ ਸਿੰਘ ਪੂਨੀਆਂ, ਪ੍ਰੈਸ ਸਕੱਤਰ ਹਰਪ੍ਰੀਤ ਸਿੰਘ ਕੋਟਲੀ ਗਾਜਰਾਂ, ਪ੍ਰੈਸ ਸਕੱਤਰ ਰਣਯੋਧ ਸਿੰਘ ਜਾਣੀਆਂ, ਵੱਸਣ ਸਿੰਘ ਕੋਠਾ, ਜਗਤਾਰ ਸਿੰਘ ਕੰਗ ਖ਼ੁਰਦ, ਮਨਪ੍ਰੀਤ ਸਿੰਘ ਗਿੱਦੜ ਪਿੰਡੀ, ਜਗਤਾਰ ਸਿੰਘ ਚੱਕ ਵਡਾਲਾ, ਮੋਹਣ ਸਿੰਘ ਜਲਾਲਪੁਰ, ਜੋਗਿੰਦਰ ਸਿੰਘ ਮਡਾਲਾ ਛੰਨਾਂ, ਕਿਸ਼ਨ ਦੇਵ ਮਿਆਣੀ, ਮਲਕੀਤ ਸਿੰਘ ਜਾਣੀਆਂ, ਪਰਮਜੀਤ ਸਿੰਘ ਸਰਦਾਰਆਲਾ, ਤਰਲੋਕ ਸਿੰਘ ਗੱਟੀ ਪੀਰਬਖਸ਼, ਸੁਖਪ੍ਰੀਤ ਸਿੰਘ ਪੱਸਣ ਕਦੀਮ, ਹਾਕਮ ਸਿੰਘ, ਬਲਜਿੰਦਰ ਢਿਲ਼ੋਂ, ਬਲਜਿੰਦਰ ਸਿੰਘ ਸ਼ੇਰਪੁਰ, ਤਰਸੇਮ ਸਿੰਘ ਜੱਬੋਵਾਲ, ਭਜਨ ਸਿੰਘ, ਮੁਖਤਿਆਰ ਸਿੰਘ, ਜਸਵੰਤ ਸਿੰਘ ਮੁੰਡਨ ਛੰਨਾਂ ਅਤੇ ਹੋਰ ਵੀ ਬਹੁਤ ਸਾਰੇ ਕਿਸਾਨ ਹਾਜ਼ਰ ਸਨ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਹਿੰਦ ਦੇ ਮਕਬਰੇ

ਸਰਹਿੰਦ ਦੇ ਮਕਬਰੇ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪਰਵਾਸੀ ਕਾਵਿ

ਪਰਵਾਸੀ ਕਾਵਿ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਮੁੱਖ ਖ਼ਬਰਾਂ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

28 ਥਾਵਾਂ ’ਤੇ ਮੋਰਚੇ 15 ਦਿਨਾਂ ਲਈ ਮੁਲਤਵੀ; ਅੰਮ੍ਰਿਤਸਰ ਰੇਲ ਮਾਰਗ ’ਤ...

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਅਸ਼ਵਨੀ ਸ਼ਰਮਾ ਤੇ ਸਾਂਪਲਾ ਸਮੇਤ ਦਰਜਨਾਂ ਭਾਜਪਾ ਆਗੂ ਹਿਰਾਸਤ ’ਚ ਲਏ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਪੁਲੀਸ ਵੱਲੋਂ ਖ਼ੁਦਕੁਸ਼ੀ ਨੋਟ ਬਰਾਮਦ; ਕਰਜ਼ੇ ਤੇ ਕੰਮ ਨਾ ਚੱਲਣ ਕਾਰਨ ਰਹ...

ਸ਼ਹਿਰ

View All