ਬਠਿੰਡਾ: ਇੱਥੇ ਨਗਰ ਨਿਗਮ ਚੋਣਾਂ ਵਿਚ ਭਾਜਪਾ ਉਮੀਦਵਾਰਾਂ ਨੂੰ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ। ਬੀਤੇ ਦਿਨ ਤੋਂ ਭਾਜਪਾ ਦੀਆਂ ਮਹਿਲਾ ਉਮੀਦਵਾਰਾਂ ਦੇ ਪੋਸਟਰਾਂ ’ਤੇ ਕਾਲਖ ਪੋਚੀ ਜਾ ਰਹੀ ਹੈ। ਅੱਜ 3 ਨੰਬਰ ਵਾਰਡ ਤੋਂ ਚੋਣ ਲੜ ਰਹੇ ਭਾਜਪਾ ਉਮੀਦਵਾਰਾਂ ਨੂੰ ਵੋਟਾਂ ਮੰਗਣ ਮੌਕੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਅਤੇ ਜਿਸ ਦੀ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਗਈ।
-ਪੱਤਰ ਪ੍ਰੇਰਕ