ਮੁਲਾਜ਼ਮ ਆਗੂ ਦੀ ਬਦਲੀ ਰੱਦ ਕਰਨ ਦੇ ਹੁਕਮ

ਮੁਲਾਜ਼ਮ ਆਗੂ ਦੀ ਬਦਲੀ ਰੱਦ ਕਰਨ ਦੇ ਹੁਕਮ

ਬਠਿੰਡਾ: ਜਥੇਬੰਦਕ ਬਿਜਲੀ ਕਾਮਿਆਂ ਦੇ ਸਿਰਮੌਰ ਆਗੂ ਗੁਰਸੇਵਕ ਸਿੰਘ ਸੰਧੂ ਦਾ ਕਥਿਤ ਸਿਆਸੀ ਆਧਾਰ ’ਤੇ ਹੋਇਆ ਤਬਾਦਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮਨਸੂਖ਼ ਕਰ ਦਿੱਤਾ ਹੈ। ਸ੍ਰੀ ਸੰਧੂ ਗੁਰੂ ਨਾਨਕ ਦੇਵ ਥਰਮਲ ਪਲਾਟ ਬਠਿੰਡਾ ’ਚ ਤਾਇਨਾਤ ਸਨ। ਜਦੋਂ ਬਠਿੰਡਾ ਥਰਮਲ ਬੰਦ ਹੋਇਆ ਤਾਂ ਐਡਜਸਟਮੈਂਟ ਤਹਿਤ ਉਨ੍ਹਾਂ ਦੀ ਬਦਲੀ ਬਠਿੰਡਾ ਨੇੜਲੇ ਥਰਮਲ ਲਹਿਰਾ ਮੁਹੱਬਤ ਦੀ ਕਰ ਦਿੱਤੀ ਗਈ। ਇਸ ਦੌਰਾਨ ਉਨ੍ਹਾਂ ਦੀ ਮੁੜ ਬਦਲੀ ਰੋਪੜ ਸਥਿਤ ਥਰਮਲ ਪਲਾਟ ਦੀ ਹੋਈ ਤਾਂ ਉਨ੍ਹਾਂ ਪੰਜਾਬ ਸਰਕਾਰ ਦੇ ਸੀਨੀਅਰ ਮੰਤਰੀ ’ਤੇ ‘ਖੁੰਦਕ’ ਤਹਿਤ ਤਬਾਦਲਾ ਕਰਾਉਣ ਦੇ ਦੋਸ਼ ਲਾਏ। ਬਦਲੀ ਵੇਲੇ ਸੰਧੂ ਦੀ ਸੇਵਾ ਮੁਕਤੀ ’ਚ ਸਿਰਫ ਛੇ ਕੁ ਮਹੀਨੇ ਰਹਿੰਦੇ ਸਨ। ਸੰਧੂ ਵੱਲੋਂ ਇਸ ਮਾਮਲੇ ’ਤੇ ਹਾਈ ਕੋਰਟ ’ਚ ਚੁਣੌਤੀ ਦਿੱਤੀ ਗਈ ਤਾਂ ਅਦਾਲਤ ਨੇ ਆਪਣੇ ਫੈਸਲੇ ’ਚ ਬਦਲੀ ਰੱਦ ਕਰਨ ਦਾ ਹੁਕਮ ਸੁਣਾਇਆ। -ਨਿੱਜੀ ਪੱਤਰ ਪ੍ਰੇਰਕ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਸੁਪਰੀਮ ਕੋਰਟ ਤਕ ਪਹੁੰਚ ਲਈ ਦਿੱਤਾ ਤਿੰਨ ਦਿਨਾਂ ਦਾ ਸਮਾਂ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੋਮਵਾਰ ਨੂੰ ਅੰਤਿਰਮ ਜ਼ਮਾਨਤ ਖਾਰ...

ਸ਼ਹਿਰ

View All