ਬਠਿੰਡਾ (ਪੱਤਰ ਪ੍ਰੇਰਕ): ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜ਼ਿਲ੍ਹੇ ਭਰ ਦੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਨਿਰਵਿਘਨ ਜਾਰੀ ਹੈ। ਹੁਣ ਤੱਕ ਮੰਡੀਆਂ ਵਿੱਚ ਤਕਰੀਬਨ 641605 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 606665 ਮੀਟਰਕ ਟਨ ਝੋਨਾ ਵੱਖ-ਵੱਖ ਖ਼ਰੀਦ ਏਜੰਸੀਆਂ ਰਾਹੀਂ ਖ਼ਰੀਦਿਆ ਜਾ ਚੁੱਕਾ ਹੈ ਅਤੇ 484742 ਮੀਟਰਕ ਝੋਨੇ ਦੀ ਚੁਕਾਈ ਹੋ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਨਗ੍ਰੇਨ ਵਲੋਂ 241318 ਮੀਟਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ। ਇਸੇ ਤਰ੍ਹਾਂ ਮਾਰਕਫ਼ੈੱਡ ਵਲੋਂ 151212 ਮੀਟਰਕ ਟਨ ਝੋਨਾ, ਪਨਸਪ ਵਲੋਂ 126987 ਮੀਟਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।