ਪਰਮਜੀਤ ਕੋਟਫੱਤਾ ‘ਆਪ’ ਕਿਸਾਨ ਵਿੰਗ ਦੇ ਸੂਬਾ ਸਕੱਤਰ ਤੇ ਮਾਲਵਾ ਵੈਸਟ ਇੰਚਾਰਜ ਨਿਯੁਕਤ
ਆਮ ਆਦਮੀ ਪਾਰਟੀ ਵੱਲੋਂ ਪਰਮਜੀਤ ਸਿੰਘ ਕੋਟਫੱਤਾ ਨੂੰ ਪਾਰਟੀ ਦੇ ਕਿਸਾਨ ਵਿੰਗ ਦਾ ਸਟੇਟ ਸੈਕਟਰੀ ਅਤੇ ਮਾਲਵਾ ਵੈਸਟ ਜ਼ੋਨ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਵੱਲੋਂ ਪੰਜਾਬ 'ਚ ਚੱਲ ਰਹੇ ਵਿੰਗ ਪੁਨਰਗਠਨ ਅਧੀਨ ਇਹ ਨਿਯੁਕਤੀ ਕੀਤੀ ਗਈ ਹੈ।
ਕਾਬਿਲੇਗੌਰ ਹੈ ਕਿ ਪਰਮਜੀਤ ਸਿੰਘ ਪਹਿਲਾਂ ਬਠਿੰਡਾ ਜ਼ਿਲ੍ਹੇ ਦੇ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰਹਿ ਚੁੱਕੇ ਹਨ। ਉਨ੍ਹਾਂ ਨੇ ਹਮੇਸ਼ਾ ਕਿਸਾਨਾਂ ਦੀ ਅਵਾਜ਼ ਨੂੰ ਉੱਚੇ ਪੱਧਰ 'ਤੇ ਪਹੁੰਚਾਇਆ ਹੈ। ਉਹ ਪਿੰਡ ਪੱਧਰ ਤੋਂ ਹੀ ਪਾਰਟੀ ਨਾਲ ਜੁੜੇ ਰਹੇ ਹਨ ਅਤੇ ਕਿਸਾਨੀ ਮਸਲਿਆਂ ’ਤੇ ਧੀਰਜ ਅਤੇ ਨਿਸ਼ਠਾ ਨਾਲ ਕੰਮ ਕਰਦੇ ਆ ਰਹੇ ਹਨ।
ਉਨ੍ਹਾਂ ਨੂੰ ਮਾਲਵਾ ਵੈਸਟ ਵਿੱਚ ਬਠਿੰਡਾ, ਫਿਰੋਜ਼ਪੁਰ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਦੇ ਪਿੰਡ ਪੱਧਰ ਤੱਕ ਕਮੇਟੀਆਂ ਬਣਾ ਕੇ ਵਿੰਗ ਨੂੰ ਮਜ਼ਬੂਤ ਕਰਨ ਦੀ ਡਿਊਟੀ ਦਿੱਤੀ ਗਈ ਹੈ। ਕੋਟਫੱਤਾ ਨੇ ਆਪਣੀ ਨਿਯੁਕਤੀ ’ਤੇ ਪਾਰਟੀ ਹਾਈ ਕਮਾਨ ਦਾ ਧੰਨਵਾਦ ਕਰਦਿਆਂ ਕਿਹਾ, ‘‘ਇਹ ਮੇਰੇ ਲਈ ਮਾਣ ਅਤੇ ਵੱਡੀ ਜ਼ਿੰਮੇਵਾਰੀ ਹੈ। ਮੈਂ ਪਾਰਟੀ ਦੀਆਂ ਉਮੀਦਾਂ 'ਤੇ ਖ਼ਰਾ ਉਤਰਨ ਦੀ ਪੂਰੀ ਕੋਸ਼ਿਸ਼ ਕਰਾਂਗਾ। ਕਿਸਾਨਾਂ ਦੀ ਭਲਾਈ ਅਤੇ ਹੱਕ ਲਈ ਜੂਝਣਾ ਮੇਰਾ ਮਿਸ਼ਨ ਹੈ।’’