ਮਨੋਜ ਸ਼ਰਮਾ
ਬਠਿੰਡਾ, 25 ਫਰਵਰੀ
ਕਿਰਤੀ ਕਿਸਾਨ ਯੂਨੀਅਨ ਭੁੱਚੋ ਖ਼ੁਰਦ ਕਿਸਾਨ ਔਰਤ ਵਿੰਗ ਦੇ ਆਗੂ ਗੁਰਮੀਤ ਕੌਰ ਰਾਣੀ ਦੀ ਅਗਵਾਈ ਹੇਠ ਕਿਸਾਨ ਬੀਬੀਆਂ ਨੇ ਮਾਈਕ੍ਰੋਫਾਇਨਾਂਸ ਕੰਪਨੀਆਂ ਅਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਇਸ ਮੌਕੇ ਔਰਤਾਂ ਨੇ ਦੋਸ਼ ਲਾਏ ਕੇ ਪ੍ਰਾਈਵੇਟ ਕੰਪਨੀਆਂ ਅਤੇ ਬੈਂਕਾਂ ਵੱਲੋਂ ਪੇਂਡੂ ਔਰਤਾਂ ਨੂੰ ਕਰਜ਼ਾ ਨਾ ਮੋੜ ਬਦਲੇ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਮੌਕੇ ਔਰਤਾਂ ਦਾ ਵਫ਼ਦ ਐੱਸਐੱਸਪੀ ਬਠਿੰਡਾ ਨੂੰ ਮਿਲਿਆ ਅਤੇ ਮੰਗ ਪੱਤਰ ਦਿੱਤਾ। ਇਕੱਤਰ ਹੋਈਆਂ ਔਰਤਾਂ ਨੇ ਦੱਸਿਆ ਕਰੋਨਾ ਬਿਮਾਰੀ ਦੌਰਾਨ ਲੋਕਾਂ ਨੂੰ ਕੰਮਕਾਰ ਨਾ ਮਿਲਣ ਕਾਰਨ ਪੇਂਡੂ ਔਰਤਾਂ ਵੱਲੋਂ ਜੋ ਪ੍ਰਾਈਵੇਟ ਬੈਂਕਾਂ ਤੇ ਕੰਪਨੀਆਂ ਤੋਂ ਕਰਜ਼ਾ ਲਿਆ ਸੀ। ਹੁਣ ਕੰਪਨੀਆਂ ਅਤੇ ਬੈਂਕਾਂ ਵੱਲੋਂ ਕਾਨੂੰਨੀ ਤੌਰ ਤੇ ਨੋਟਿਸ ਭੇਜੇ ਗਏ ਹਨ ਕਰਜ਼ਾ ਵਾਪਸੀ ਲਈ ਔਰਤਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਮੌਕੇ ਕੇ ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਅਮਰਜੀਤ ਹਨੀ ਨੇ ਪੰਜਾਬ ਸਰਕਾਰ ’ਤੇ ਦੋਸ਼ ਲਾਉਂਦਿਆਂ ਕਿਹਾ ਵੱਡੇ ਵੱਡੇ ਘਰਾਨਿਆਂ ਦੇ ਕਰੋੜਾਂ ਰੁਪਏ ਦੇ ਵਿਆਜ ਮੁਆਫ਼ ਕੀਤੇ ਜਾ ਰਹੇ ਹਨ ਦੂਜੇ ਪਾਸੇ ਪ੍ਰਾਈਵੇਟ ਕੰਪਨੀਆਂ ਗ਼ਰੀਬ ਪੇਂਡੂ ਔਰਤਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਅੱਜ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਦੇ ਵਿਚ ਜੁੜੀਆਂ ਔਰਤਾਂ ਵੱਲੋਂ ਚਿਤਾਵਨੀ ਦਿੱਤੀ ਕਿ ਜੇ ਪੇਂਡੂ ਔਰਤਾਂ ਨੂੰ ਪ੍ਰਾਈਵੇਟ ਕੰਪਨੀਆਂ ਨੇ ਤੰਗ ਪ੍ਰੇਸ਼ਾਨ ਕੀਤਾ ਗਿਆ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਐਕਸ਼ਨ ਕੀਤਾ ਜਾਵੇਗਾ ਕਰਜ਼ਾ ਪੀੜਤ ਔਰਤਾਂ ਦੀ ਕਿਰਤੀ ਕਿਸਾਨ ਯੂਨੀਅਨ ਵੱਲੋਂ ਹਰ ਤਰ੍ਹਾਂ ਦੀ ਮਦਦ ਕੀਤੀ ਜਾਵੇਗੀ।