DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

‘ਆਪ’ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਵਿਉਂਤਬੰਦੀ ਮੀਟਿੰਗ

ਨਿੱਜੀ ਪੱਤਰ ਪ੍ਰੇਰਕ ਬਠਿੰਡਾ, 16 ਜੁਲਾਈ ਹੜ੍ਹਾਂ ਕਾਰਨ ਬਣੇ ਹਾਲਾਤ ਨਾਲ ਨਜਿੱਠਣ ਲਈ ਅੱਜ ਆਮ ਆਦਮੀ ਪਾਰਟੀ ਆਗੂਆਂ ਤੇ ਵਰਕਰਾਂ ਦੀ ਇੱਥੇ ਮੀਟਿੰਗ ਹੋਈ। ਇਸ ਮੌਕੇ ਹੜ੍ਹ ਪੀੜਤਾਂ ਦੀ ਮੱਦਦ ਲਈ ਰਾਹਤ ਸਮੱਗਰੀ ਲਿਜਾਣ ਬਾਰੇ ਫ਼ੈਸਲਾ ਕੀਤਾ ਗਿਆ। ਮੀਟਿੰਗ ਦੀ...
  • fb
  • twitter
  • whatsapp
  • whatsapp
featured-img featured-img
ਬਠਿੰਡਾ ਵਿੱਚ ਹੋਈ ਮੀਟਿੰਗ ਵਿੱਚ ਸ਼ਾਮਲ ‘ਆਪ’ ਦੇ ਆਗੂ।
Advertisement

ਨਿੱਜੀ ਪੱਤਰ ਪ੍ਰੇਰਕ

ਬਠਿੰਡਾ, 16 ਜੁਲਾਈ

Advertisement

ਹੜ੍ਹਾਂ ਕਾਰਨ ਬਣੇ ਹਾਲਾਤ ਨਾਲ ਨਜਿੱਠਣ ਲਈ ਅੱਜ ਆਮ ਆਦਮੀ ਪਾਰਟੀ ਆਗੂਆਂ ਤੇ ਵਰਕਰਾਂ ਦੀ ਇੱਥੇ ਮੀਟਿੰਗ ਹੋਈ। ਇਸ ਮੌਕੇ ਹੜ੍ਹ ਪੀੜਤਾਂ ਦੀ ਮੱਦਦ ਲਈ ਰਾਹਤ ਸਮੱਗਰੀ ਲਿਜਾਣ ਬਾਰੇ ਫ਼ੈਸਲਾ ਕੀਤਾ ਗਿਆ।

ਮੀਟਿੰਗ ਦੀ ਅਗਵਾਈ ਜ਼ਿਲ੍ਹਾ ਬਠਿੰਡਾ (ਦਿਹਾਤੀ) ਦੇ ਪ੍ਰਧਾਨ ਗੁਰਜੰਟ ਸਿੰਘ ਸਿਵੀਆਂ ਅਤੇ ਜ਼ਿਲ੍ਹਾ ਬਠਿੰਡਾ (ਸ਼ਹਿਰੀ) ਦੇ ਪ੍ਰਧਾਨ ਕਮ ਜ਼ਿਲ੍ਹਾ ਯੋਜਨਾ ਬੋਰਡ ਬਠਿੰਡਾ ਦੇ ਚੇਅਰਮੈਨ ਅੰਮ੍ਰਿਤ ਅਗਰਵਾਲ ਨੇ ਕੀਤੀ। ਇਸ ਮੌਕੇ ਪਾਰਟੀ ਦੇ ਬੁਲਾਰੇ ਅਤੇ ਮੀਡੀਅਮ ਇੰਡਸਟਰੀ ਪੰਜਾਬ ਦੇ ਚੇਅਰਮੈਨ ਨੀਲ ਗਰਗ, ਲੋਕ ਸਭਾ ਇੰਚਾਰਜ ਕਮ ਵਣ ਵਿਭਾਗ ਪੰਜਾਬ ਦੇ ਚੇਅਰਮੈਨ ਰਾਕੇਸ਼ ਪੁਰੀ, ਸ਼ੂਗਰਫੈਡ ਪੰਜਾਬ ਦੇ ਚੇਅਰਮੈਨ ਐਡਵੋਕੇਟ ਨਵਦੀਪ ਸਿੰਘ ਜੀਦਾ, ਵਪਾਰ ਮੰਡਲ ਕਾਰਪੋਰੇਸ਼ਨ ਪੰਜਾਬ ਦੇ ਚੇਅਰਮੈਨ ਅਨਿਲ ਠਾਕੁਰ, ਚੇਅਰਮੈਨ ਇੰਪਰੂਵਮੈਂਟ ਟਰੱਸਟ ਜਤਿੰਦਰ ਸਿੰਘ ਭੱਲਾ, ਮਹਿਲਾ ਵਿੰਗ ਦੇ ਪੰਜਾਬ ਪ੍ਰਧਾਨ ਬਲਜਿੰਦਰ ਕੌਰ ਨੇ ਸੰਬੋਧਨ ਕੀਤਾ। ਮੀਟਿੰਗ ਦੌਰਾਨ ਪਾਰਟੀ ਨੂੰ ਮਜ਼ਬੂਤ ਕਰਨ ਲਈ ਵਿਚਾਰ ਵਟਾਂਦਰਾ ਵੀ ਕੀਤਾ ਗਿਆ। ਇਸ ਸਮੇਂ ਜ਼ਿਲ੍ਹਾ ਜਨਰਲ ਸਕੱਤਰ ਬਲਵਿੰਦਰ ਸਿੰਘ ਬੱਲ੍ਹੋ, ਜ਼ਿਲ੍ਹਾ ਦਫ਼ਤਰ ਇੰਚਾਰਜ ਬਲਜਿੰਦਰ ਬਰਾੜ, ਕੈਸ਼ੀਅਰ ਐੱਮ ਐੱਲ ਜਿੰਦਲ, ਈਵੈਂਟ ਜ਼ਿਲ੍ਹਾ ਪ੍ਰਧਾਨ ਵਿਕਰਮ ਲਵਲੀ, ਜ਼ਿਲ੍ਹਾ ਮੀਡੀਆ ਇੰਚਾਰਜ ਬਲਕਾਰ ਸਿੰਘ ਭੋਖੜਾ, ਸਤਵੀਰ ਕੌਰ ਆਦਿ ਸ਼ਾਮਿਲ ਸਨ।

Advertisement
×