ਡੇਢ ਕਿੱਲੋ ਹੈਰੋਇਨ ਸਮੇਤ ਪੁਲੀਸ ਵੱਲੋਂ ਦੋ ਮੁਲਜ਼ਮ ਗ੍ਰਿਫ਼ਤਾਰ

ਡੇਢ ਕਿੱਲੋ ਹੈਰੋਇਨ ਸਮੇਤ ਪੁਲੀਸ ਵੱਲੋਂ ਦੋ ਮੁਲਜ਼ਮ ਗ੍ਰਿਫ਼ਤਾਰ

ਬਰਨਾਲਾ (ਨਿੱਜੀ ਪੱਤਰ ਪ੍ਰੇਰਕ): ਪੁਲੀਸ ਵਿੰਗ ਦੇ ਸੀਆਈਏ ਸਟਾਫ਼ ਨੇ ਅੱਜ ਡੇਢ ਕਿੱਲੋ ਹੈਰੋਇਨ ਸਮੇਤ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ 7 ਕਰੋੜ ਰੁਪਏ ਤੋਂ ਜ਼ਿਆਦਾ ਦੱਸੀ ਜਾ ਰਹੀ ਹੈ। ਜ਼ਿਲ੍ਹਾ ਪੁਲੀਸ ਮੁਖੀ ਸੰਦੀਪ ਗੋਇਲ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਜਦੋਂ ਸਵਿਫਟ ਕਾਰ (ਪੀਬੀ 08ਸੀਏ 0256) ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਵਿੱਚ ਸਵਾਰ ਦੋ ਵਿਅਕਤੀਆਂ ਕੋਲੋਂ ਡੇਢ ਕਿਲੋ ਹੈਰੋਇਨ ਬਰਾਮਦ ਹੋਈ। ਮੁਲਜ਼ਮਾਂ ਦੀ ਪਛਾਣ ਰਾਜ ਕੁਮਾਰ ਉਰਫ਼ ਰਾਜੂ ਤੇ ਗੁਰਿੰਦਰ ਸਿੰਘ ਉਰਫ਼ ਗੋਲਡੀ ਵਾਸੀ ਸੁਨਾਮ ਵਜੋਂ ਹੋਈ ਹੈ। ਪੁਲੀਸ ਨੇ ਦੋਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਚੇਤਨ ਯਾਦਵ ਵਾਸੀ ਵੈਸਟ ਦਿੱਲੀ ਤੇ ਬਲਜੀਤ ਸਿੰਘ ਭੀਖੀ ਨੂੰ ਵੀ ਕੇਸ ’ਚ ਨਾਮਜ਼ਦ ਕੀਤਾ ਗਿਆ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All