ਪੱਤਰ ਪ੍ਰੇਰਕ
ਬਠਿੰਡਾ, 16 ਜਨਵਰੀ
ਸਿੱਖਿਆ ਵਿਭਾਗ ਵੱਲੋਂ ਅਨੁਸੂਚਿਤ ਜਾਤੀਆਂ/ ਪੱਛੜੀਆਂ ਸ਼੍ੇਣੀਆਂ ਦੇ ਯੋਗ ਵਿਦਿਆਰਥੀਆਂ ਨੂੰ ਵਜ਼ੀਫਾ ਸਕੀਮਾਂ ਦਾ ਲਾਭ ਦੇਣ ਲਈ ਡਾ. ਬੀ.ਆਰ ਅੰਬੇਦਕਰ ਐੱਸ. ਸੀ. ਪੋਸਟ ਸਕਾਲਰਸ਼ਿਪ ਸਕੀਮ ਤਹਿਤ ਪੋਰਟਲ ’ਤੇ ਅਪਲਾਈ ਕਰਨ ਦੀ ਮਿਤੀ ਵਿੱਚ ਵਾਧਾ ਕੀਤਾ ਗਿਆ ਹੈ। ਨਵੇਂ ਸ਼ਡਿਊਲ ਅਨੁਸਾਰ ਐੱਸ.ਸੀ/ਓ.ਬੀ.ਸੀ ਵਿਦਿਆਰਥੀਆਂ ਲਈ ਮਿਤੀ 6 ਜਨਵਰੀ 2022 ਤੋਂ ਪੋਰਟਲ ਖੁੱਲ੍ਹਾ ਹੈ। ਵਿਭਾਗ ਵੱਲੋਂ ਵਿੱਦਿਅਕ ਸੰਸਥਾਵਾਂ ਲਈ ਕੰਪਲੀਟ ਕੇਸ ਭੇਜਣ ਲਈ ਮਿਤੀ ਵਿੱਚ 31 ਜਨਵਰੀ 2022 ਤੱਕ ਵਾਧਾ ਕੀਤਾ ਗਿਆ ਹੈ। ਇਨ੍ਹਾਂ ਵਜੀਫਾ਼ ਸਬੰਧੀ ਕੇਸਾਂ ਨੂੰ ਅਪਰੂਵ/ ਸੈਕਸ਼ਨ ਕਰਨ ਦੀ ਮਿਤੀ 10 ਫਰਵਰੀ 2022 ਤੱਕ ਵਧਾਈ ਗਈ ਹੈ।