ਪਾਵਰਕੌਮ ਦੇ ਠੇਕਾ ਕਾਮਿਆਂ ਵੱਲੋਂ ਧਰਨਾ

ਪਾਵਰਕੌਮ ਦੇ ਠੇਕਾ ਕਾਮਿਆਂ ਵੱਲੋਂ ਧਰਨਾ

ਪਰਿਵਾਰਾਂ ਸਮੇਤ ਨਾਅਰੇਬਾਜ਼ੀ ਕਰਦੇ ਹੋਏ ਠੇਕਾ ਮੁਲਾਜ਼ਮ। -ਫੋਟੋ: ਪਵਨ ਸ਼ਰਮਾ

ਪੱਤਰ ਪ੍ਰੇਰਕ

ਬਠਿੰਡਾ,  18 ਜੂਨ

ਪਾਵਰਕੌਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਜ਼ੋਨ ਬਠਿੰਡਾ ਵੱਲੋਂ ਪਾਵਰਕੌਮ ਸੀ.ਐੱਚ.ਬੀ. ਠੇਕਾ ਕਾਮਿਆਂ ਨੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਆਪਣੀਆਂ ਲਟਕਦੀਆਂ ਮੰਗਾਂ ਦੇ  ਹੱਲ ਲਈ ਚੀਫ ਇੰਜਨੀਅਰ ਜ਼ੋਨ ਬਠਿੰਡਾ ਤੇ ਪੰਜਾਬ ਸਰਕਾਰ ਅਤੇ ਪਾਵਰਕੌਮ ਦੀ ਮੈਨੇਜਮੈਂਟ ਤੇ ਕਿਰਤ ਵਿਭਾਗ  ਖ਼ਿਲਾਫ਼ ਧਰਨਾ ਦਿੱਤਾ ਗਿਆ। ਧਰਨੇ ਵਿੱਚ ਪਰਿਵਾਰਾਂ ਅਤੇ ਬੱਚਿਆਂ ਵੱਲੋਂ ਵੱਡੀ ਪੱਧਰ ਤੇ ਸ਼ਮੂਲੀਅਤ ਕੀਤੀ ਗਈ।

ਸੂਬਾਈ ਪ੍ਰਧਾਨ ਬਲਿਹਾਰ ਸਿੰਘ, ਸੂਬਾਈ ਮੀਤ ਪ੍ਰਧਾਨ ਰਜੇਸ਼ ਕੁਮਾਰ, ਸਰਕਲ ਪ੍ਰਧਾਨ ਚੌਧਰ ਸਿੰਘ ਅਤੇ ਮਲਕੀਤ ਸਿੰਘ ਸ਼ੇਰ ਸਿੰਘ  ਨੇ ਦੱਸਿਆ ਕਿ ਪਾਵਰਕੌਮ ਦੀ ਮੈਨੇਜਮੈਂਟ  ਅਤੇ ਪੰਜਾਬ ਸਰਕਾਰ, ਨਿੱਜੀਕਰਨ ਦਾ ਹੱਲਾ ਸ਼ੁਰੂ ਕਰ ਕੇ ਠੇਕਾ ਕਾਮਿਆਂ ਦੀ ਭਾਰੀ ਲੁੱਟ ਕਰ ਰਹੀ ਹੈ। ਬਿਜਲੀ ਵਿਭਾਗ ਵਿੱਚ ਕੰਮ ਹੋਣ ਦੇ ਬਾਵਜੂਦ ਸੀ.ਐੱਚ.ਬੀ ਠੇਕਾ ਕਾਮਿਆਂ ਨੂੰ ਛਾਂਟੀ ਕਰਨ ਦੇ ਰਾਹ ’ਤੇ ਤੁਲੀ ਹੋਈ ਹੈ। ਘਰ ਘਰ ਰੁਜ਼ਗਾਰ ਦੇਣ ਵਾਲੀ ਪੰਜਾਬ ਸਰਕਾਰ ਨੇ ਠੇਕਾ ਕਾਮਿਆਂ ਨੂੰ ਘਰਾਂ ਨੂੰ ਤੋਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਕਾਰਨ ਠੇਕਾ ਕਾਮਿਆਂ ਵੱਲੋਂ ਪਰਿਵਾਰਾਂ ਅਤੇ ਬੱਚਿਆਂ ਸਮੇਤ ਲਗਾਤਾਰ ਸੰਘਰਸ਼ ਵਿੱਢਿਆ ਜਾ ਰਿਹਾ ਹੈ। 

ਸੀ ਐਚ ਬੀ ਠੇਕਾ ਕਾਮਿਆਂ ਨੇ ਅੱਜ ਮੰਗ ਕੀਤੀ ਕਿ ਕੱਢੇ ਕਾਮਿਆਂ ਨੂੰ ਤੁਰੰਤ ਬਹਾਲ ਕੀਤਾ ਜਾਵੇ।  ਅਤੇ ਮੰਨੀਆਂ ਮੰਗਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ ਜੇਕਰ ਪਾਵਰਕੌਮ ਦੀ ਮੈਨੇਜਮੈਂਟ ਤੇ ਪੰਜਾਬ ਸਰਕਾਰ ਦੇ ਕਿਰਤ ਵਿਭਾਗ ਵੱਲੋਂ ਹੋਏ ਫੈਸਲਿਆਂ ਨੂੰ ਲਾਗੂ ਨਾ ਕੀਤਾ ਤਾਂ 1 ਜੁਲਾਈ 2021 ਨੂੰ ਪਰਿਵਾਰਾਂ ਅਤੇ ਬੱਚਿਆਂ ਸਮੇਤ ਪਟਿਆਲੇ ਵੱਲ ਕੂਚ ਕੀਤਾ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਭੈਅ ਦਾ ਸਾਮਰਾਜ

ਭੈਅ ਦਾ ਸਾਮਰਾਜ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਸ਼ਹਿਰ

View All