DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਭੂਪੇਸ਼ ਬਘੇਲ ਤੇ ਰਾਜਾ ਵੜਿੰਗ ਦੇ ਬਠਿੰਡਾ ਦੌਰੇ ਦੀਆਂ ਤਿਆਰੀਆਂ ਤੇਜ਼

3 ਅਗਸਤ ਨੂੰ ਗੋਨਿਆਣਾ ਵਿਖੇ ਆਗੂਆਂ ਨਾਲ ਕਰਨਗੇ ਮੀਟਿੰਗ

  • fb
  • twitter
  • whatsapp
  • whatsapp
featured-img featured-img
Bhupesh Baghel (File Photo)
Advertisement

ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ 3 ਅਗਸਤ ਨੂੰ ਬਠਿੰਡਾ ਜ਼ਿਲ੍ਹੇ ਦੇ ਦੌਰੇ ਨੂੰ ਲੈ ਕੇ ਸ਼ਨੀਵਾਰ ਨੂੰ ਜ਼ਿਲ੍ਹਾ ਕਾਂਗਰਸ ਦਫ਼ਤਰ ਵਿਖੇ ਜ਼ਿਲ੍ਹਾ ਪ੍ਰਧਾਨ ਪ੍ਰੀਤਮ ਸਿੰਘ ਕੋਟਭਾਈ ਦੀ ਅਗਵਾਈ ਹੇਠ ਇੱਕ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਬਲਾਕ ਪ੍ਰਧਾਨਾਂ ਅਤੇ ਸੀਨੀਅਰ ਕਾਂਗਰਸੀ ਆਗੂਆਂ ਨਾਲ ਦੌਰੇ ਦੀਆਂ ਤਿਆਰੀਆਂ ਅਤੇ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

ਜ਼ਿਲ੍ਹਾ ਬਠਿੰਡਾ (ਦਿਹਾਤੀ) ਦੇ ਪ੍ਰਧਾਨ ਪ੍ਰੀਤਮ ਸਿੰਘ ਕੋਟਭਾਈ ਨੇ ਦੱਸਿਆ ਕਿ 3 ਅਗਸਤ ਨੂੰ ਭੂਪੇਸ਼ ਬਘੇਲ ਅਤੇ ਰਾਜਾ ਵੜਿੰਗ ਗੋਨਿਆਣਾ ਸਥਿਤ ‘ਕ੍ਰਿਸਟਲ ਪਾਮ ਪੈਲੇਸ’ ਵਿੱਚ ਕਾਂਗਰਸ ਦੀਆਂ ਬਲਾਕ ਕਮੇਟੀਆਂ, ਜ਼ਿਲ੍ਹਾ ਕਮੇਟੀਆਂ, ਫਰੰਟਲ ਸੰਗਠਨਾਂ ਦੇ ਅਹੁਦੇਦਾਰਾਂ, ਬੀ.ਐੱਲ.ਏ.-1 (BLA-1) ਅਤੇ ਪੀ.ਪੀ.ਸੀ.ਸੀ. ਮੈਂਬਰਾਂ ਨਾਲ ਵਿਸ਼ੇਸ਼ ਮੀਟਿੰਗ ਕਰਨਗੇ। ਉਨ੍ਹਾਂ ਦੱਸਿਆ ਕਿ ਸਾਰੇ ਆਗੂਆਂ ਨੂੰ ਸਵੇਰੇ 9:30 ਵਜੇ ਤੱਕ ਪਹੁੰਚਣ ਲਈ ਕਿਹਾ ਗਿਆ ਹੈ ਤਾਂ ਜੋ ਮੀਟਿੰਗ ਸਵੇਰੇ 10:00 ਵਜੇ ਸਮੇਂ ਸਿਰ ਸ਼ੁਰੂ ਕੀਤੀ ਜਾ ਸਕੇ।

Advertisement

ਉਨ੍ਹਾਂ ਦੱਸਿਆ ਕਿ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਆਗੂਆਂ ਦੀਆਂ ਜ਼ਿੰਮੇਵਾਰੀਆਂ ਨਿਰਧਾਰਤ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਬਲਾਕ ਪ੍ਰਧਾਨਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ-ਆਪਣੇ ਬਲਾਕਾਂ ਤੋਂ ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਦੀ ਵੱਧ ਤੋਂ ਵੱਧ ਅਤੇ ਸਮੇਂ ਸਿਰ ਹਾਜ਼ਰੀ ਯਕੀਨੀ ਬਣਾਉਣ।

Advertisement

Advertisement
×