ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੂੰ ‘ਇੱਕ ਨਾਂਵ ਦੋ ਇਕਾਂਗੀ’ ਪੁਸਤਕ ਭੇਟ
ਬਠਿੰਡਾ ਜ਼ਿਲ੍ਹੇ ਦੇ ਪਿੰਡ ਗੋਬਿੰਦਪੁਰਾ ਦੇ ਵਸਨੀਕ ਅਤੇ ਲੇਖਕ ਪ੍ਰੋ. ਬਲਜੀਤ ਸਿੰਘ ਵਲੋਂ ਦਿੱਲੀ ਵਿਖੇ ਦਿੱਲੀ ਦੇ ਉਪ ਰਾਜਪਾਲ ਲੈਫਟੀਨੈਂਟ ਗਵਰਨਰ ਅਤੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਆਪਣੀ ਪੁਸਤਕ ਦੋ ਇਕਾਂਗੀ’ ਇਤਿਹਾਸ...
Advertisement
ਬਠਿੰਡਾ ਜ਼ਿਲ੍ਹੇ ਦੇ ਪਿੰਡ ਗੋਬਿੰਦਪੁਰਾ ਦੇ ਵਸਨੀਕ ਅਤੇ ਲੇਖਕ ਪ੍ਰੋ. ਬਲਜੀਤ ਸਿੰਘ ਵਲੋਂ ਦਿੱਲੀ ਵਿਖੇ ਦਿੱਲੀ ਦੇ ਉਪ ਰਾਜਪਾਲ ਲੈਫਟੀਨੈਂਟ ਗਵਰਨਰ ਅਤੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਆਪਣੀ ਪੁਸਤਕ ਦੋ ਇਕਾਂਗੀ’ ਇਤਿਹਾਸ ਅਤੇ ਸਾਹਿਤ ਨਾਲ ਸਬੰਧਤ ਪੁਸਤਕ ਉਨ੍ਹਾਂ ਨੂੰ ਭੇਟ ਕੀਤੀ ਗਈ ।
ਪ੍ਰੋ. ਬਲਜੀਤ ਸਿੰਘ ਨੇ ਦੱਸਿਆ ਕਿ ਦੋ ਇਕਾਂਗੀ’ ਪੁਸਤਕ ਵਿੱਚ ਇਤਿਹਾਸਕ ਅਤੇ ਸਾਹਿਤਕ ਵਿਸ਼ਿਆਂ ਨੂੰ ਇਕਾਂਗੀ ਰੂਪ ਵਿੱਚ ਪੇਸ਼ ਕੀਤਾ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਮੁਗਲ ਕਾਲ ਨਾਲ ਸਬੰਧਤ ਤੇ ਚਾਨਣਾ ਪਾਇਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ 300 ਸਾਲਾ ਸਮਾਗਮਾਂ ਦੇ ਮੌਕੇ ਉਨ੍ਹਾਂ ਦੀ ਇੱਕ ਪੁਸਤਕ ਉਸ ਸਮੇਂ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਰਿਲੀਜ਼ ਕੀਤੀ ਗਈ ਸੀ। ਬਲਜੀਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ, ਸਾਹਿਤ ਅਤੇ ਸੱਭਿਆਚਾਰਕ ਵਿਰਸੇ ਨੂੰ ਪੁਸਤਕਾਂ ਰਾਹੀਂ ਸੰਭਾਲਣਾ ਅਤੇ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਉਨ੍ਹਾਂ ਦੇ ਲੇਖਨ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਦੱਸਿਆ ਕਿ ਰਾਜਪਾਲ ਨਾਲ਼ ਮੁਲਾਕਾਤ ਦੌਰਾਨ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰਕ ਵਿਰਾਸਤ ਨਾਲ ਜੁੜੇ ਵੱਖ-ਵੱਖ ਵਿਸ਼ਿਆਂ ’ਤੇ ਵੀ ਵਿਚਾਰ-ਵਟਾਂਦਰਾ ਹੋਇਆ।
Advertisement
Advertisement
Advertisement
×

