DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਵਿਆਹ ਪੁਰਬ ਦੌਰਾਨ ਹੁੱਲੜਬਾਜ਼ੀ ਰੋਕਣ ਲਈ ਪਾਬੰਦੀ ਦੇ ਹੁਕਮ ਜਾਰੀ

ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਸੰਗਤ ਵੱਲੋਂ 29 ਅਤੇ 30 ਅਗਸਤ ਨੂੰ ਮਨਾਇਆ ਜਾ ਰਿਹਾ ਹੈ ਪਰ ਇਸ ਵਾਰ ਜ਼ਿਲ੍ਹਾ ਪ੍ਰਸ਼ਾਸਨ ਤੇ ਬਟਾਲਾ ਪੁਲੀਸ ਵੱਲੋਂ ਮੇਲੇ ਵਿੱਚ ਸ਼ਰਾਰਤੀ ਅਨਸਰ, ਖਾਸ ਕਰ ਟਰੈਕਟਰਾਂ ਅਤੇ ਹੋਰ ਵਾਹਨਾਂ ਉੱਪਰ ਹੁੱਲੜਬਾਜ਼ੀ ਕਰਨ,...
  • fb
  • twitter
  • whatsapp
  • whatsapp
Advertisement

ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਸੰਗਤ ਵੱਲੋਂ 29 ਅਤੇ 30 ਅਗਸਤ ਨੂੰ ਮਨਾਇਆ ਜਾ ਰਿਹਾ ਹੈ ਪਰ ਇਸ ਵਾਰ ਜ਼ਿਲ੍ਹਾ ਪ੍ਰਸ਼ਾਸਨ ਤੇ ਬਟਾਲਾ ਪੁਲੀਸ ਵੱਲੋਂ ਮੇਲੇ ਵਿੱਚ ਸ਼ਰਾਰਤੀ ਅਨਸਰ, ਖਾਸ ਕਰ ਟਰੈਕਟਰਾਂ ਅਤੇ ਹੋਰ ਵਾਹਨਾਂ ਉੱਪਰ ਹੁੱਲੜਬਾਜ਼ੀ ਕਰਨ, ਸਟੰਟਬਾਜ਼ੀ ਕਰਨ ਵਾਲੇ ਅਜਿਹੇ ਅਨਸਰਾਂ ਨੂੰ ਨੱਥ ਪਾਉਣ ਲਈ ਅਗਾਊਂ ਤਿਆਰੀ ਵਿੱਢ ਦਿੱਤੀ ਹੈ। ਇਹ ਸ਼ਰਾਰਤੀ ਅਨਸਰ, ਵਾਹਨਾਂ ’ਤੇ ਉੱਚੀ ਆਵਾਜ਼ ਵਿੱਚ ਸਪੀਕਰ ਲਗਾਉਂਦੇ ਹਨ, ਬੁਲੇਟ ਮੋਟਰਸਾਈਕਲਾਂ ਦੇ ਪਟਾਕੇ ਮਰਵਾਉਂਦੇ ਹਨ, ਜਿਸ ਨਾਲ ਆਮ ਲੋਕਾਂ ਖ਼ਾਸ ਕਰਕੇ ਬਜ਼ੁਰਗਾਂ ਅਤੇ ਛੋਟੇ ਬੱਚਿਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਡਾ. ਹਰਜਿੰਦਰ ਸਿੰਘ ਬੇਦੀ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਹ ਹੁਕਮ ਜਾਰੀ ਕੀਤੇ ਹਨ ਜ਼ਿਲ੍ਹਾ ਗੁਰਦਾਸਪੁਰ ਵਿੱਚ ਸਬ-ਡਵੀਜ਼ਨ ਬਟਾਲਾ ਵਿਖੇ ਮਿਤੀ 27 ਅਗਸਤ ਤੋਂ 31 ਅਗਸਤ 2025 ਤੱਕ ਕੋਈ ਵੀ ਵਿਅਕਤੀ ਟਰੈਕਟਰਾਂ ਅਤੇ ਹੋਰ ਵਾਹਨਾਂ ’ਤੇ ਹੁੱਲੜਬਾਜ਼ੀ ਨਹੀਂ ਕਰੇਗਾ, ਉੱਚੀ ਅਵਾਜ਼ ਵਿੱਚ ਸਪੀਕਰ ਅਤੇ ਬੁੱਲਟ ਮੋਟਰਸਾਈਕਲਾਂ ਦੇ ਪਟਾਕੇ ਨਹੀਂ ਚਲਾਏਗਾ। ਇਹ ਹੁਕਮ ਮੌਜੂਦਾ ਜ਼ਾਬਤਾ ਨੂੰ ਮੁੱਖ ਰੱਖਦੇ ਹੋਏ ਇੱਕਤਰਫ਼ਾ ਪਾਸ ਕੀਤਾ ਗਿਆ ਹੈ। ਉਧਰ ਬਟਾਲਾ ਪੁਲੀਸ ਨੇ ਵੀ ਸਿਵਲ ਵਰਦੀ ’ਚ ਜਵਾਨਾ ਨੂੰ ਤਾਇਨਾਤ ਕਰ ਦਿੱਤਾ ਹੈ।

Advertisement
Advertisement
×