ਸਿਵਲ ਸਰਜਨ ਖ਼ਿਲਾਫ਼ ਹਸਪਤਾਲ ਵਿੱਚ ਧਰਨਾ : The Tribune India

ਸਿਵਲ ਸਰਜਨ ਖ਼ਿਲਾਫ਼ ਹਸਪਤਾਲ ਵਿੱਚ ਧਰਨਾ

ਸਿਵਲ ਸਰਜਨ ਖ਼ਿਲਾਫ਼ ਹਸਪਤਾਲ ਵਿੱਚ ਧਰਨਾ

ਬਠਿੰਡਾ ਵਿੱਚ ਸਿਵਲ ਸਰਜਨ ਦਫਤਰ ਅੱਗੇ ਧਰਨਾ ਦਿੰਦੇ ਹੋਏ ਸਿਹਤ ਕਾਮੇ।

ਪੱਤਰ ਪ੍ਰੇਰਕ

ਬਠਿੰਡਾ, 7 ਫਰਵਰੀ

ਤਾਲਮੇਲ ਕਮੇਟੀ ਪੈਰਾ ਮੈਡੀਕਲ ਤੇ ਸਿਹਤ ਕਰਮਚਾਰੀ ਯੂਨੀਅਨ ਇਕਾਈ ਬਠਿੰਡਾ ਵੱਲੋਂ ਸਿਵਲ ਸਰਜਨ ਦਫ਼ਤਰ ਬਠਿੰਡਾ ਵਿੱਚ ਜ਼ਿਲ੍ਹਾ ਪੱਧਰੀ ਰੋਸ ਧਰਨਾ ਦਿੱਤਾ ਗਿਆ। ਇਹ ਰੋਸ ਪੱਧਰੀ ਧਰਨਾ ਸਿਵਲ ਸਰਜਨ ਬਠਿੰਡਾ ਦੇ ਮੁਲਾਜ਼ਮ ਮੰਗਾਂ ਪ੍ਰਤੀ ਨਾਕਾਰਾਤਮਕ ਰਵੱਈਏ ਦੇ ਵਿਰੋਧ ਵਿੱਚ ਦਿੱਤਾ। ਇਸ ਮੌਕੇ ਜ਼ਿਲ੍ਹਾ ਕਮੇਟੀ ਪ੍ਰਧਾਨ ਗਗਨਦੀਪ ਸਿੰਘ ਨੇ ਕਿਹਾ ਕਿ ਪਿਛਲੇ ਲਗਭਗ ਦੋ ਸਾਲਾਂ ਦੇ ਕਾਰਜਕਾਲ ਦੌਰਾਨ ਮੁਲਾਜ਼ਮਾਂ ਦੀ ਕੋਈ ਵੀ ਮੰਗ ਨਹੀਂ ਮੰਨੀ ਗਈ, ਮਹੀਨਾਵਾਰ ਮੀਟਿੰਗਾਂ ਦੌਰਾਨ ਵੀ ਹਮੇਸ਼ਾ ਹੀ ਉਨ੍ਹਾਂ ਦਾ ਰਵੱਈਆ ਟਾਲ-ਮਟੋਲ ਵਾਲਾ ਹੀ ਰਿਹਾ ਹੈ। ਹੋਰ ਧੱਕੇਸ਼ਾਹੀਆਂ ਦੇ ਨਾਲ ਜਥੇਬੰਦੀ ਵਿਚ ਕੰਮ ਕਰਦੇ ਸਾਥੀਆਂ ਨੂੰ ਜਾਣ-ਬੁੱਝ ਕੇ ਧਮਕੀਆਂ ਦੇ ਕੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕੀਤਾ ਜਾਂਦਾ ਹੈ, । ਇਸ ਧਰਨੇ ਵਿੱਚ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫ਼ੈਡਰੇਸ਼ਨ ਵਿਗਿਆਨਕ ਦੇ ਸੁਖਵਿੰਦਰ ਸਿੰਘ ਅਤੇ ਗੁਰਮੇਲ ਸਿੰਘ, ਪੰਜਾਬ ਪੈਨਸ਼ਨਰਜ਼ ਫਰੰਟ ਦੇ ਦਰਸ਼ਨ ਸਿੰਘ ਮੌੜ, ਪੰਜਾਬ ਟੈਕਨੀਕਲ ਬੋਰਡ ਅਤੇ ਵਰਕਸ਼ਾਪ ਯੂਨੀਅਨ ਦੇ ਆਗੂ ਕੇਵਲ ਸਿੰਘ, ਰੇਸ਼ਮ ਸਿੰਘ, ਗੋਨਿਆਣਾ ਬਲਾਕ ਤੋਂ ਸੁਖਦੀਪ ਤੇ ਸਿੰਘ ਅਮਰੀਕ ਸਿੰਘ ਨੇ ਵੀ ਸੰਬੋਧਨ ਕੀਤਾ।

ਸਿਵਲ ਸਰਜਨ ਵੱਲੋਂ ਧਰਨਕਾਰੀਆਂ ਨੂੰ ਭਰੋਸਾ

ਸਿਵਲ ਸਰਜਨ ਬਠਿੰਡਾ ਡਾਕਟਰ ਤੇਜਵੰਤ ਸਿੰਘ ਢਿੱਲੋਂ ਅਤੇ ਸਹਾਇਕ ਸਿਵਲ ਸਰਜਨ ਡਾਕਟਰ ਸਤੀਸ਼ ਜਿੰਦਲ ਧਰਨੇ ਵਿੱਚ ਨਿੱਜੀ ਤੌਰ ’ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਮੁਲਾਜ਼ਮਾਂ ਦੀਆਂ ਸਾਰੀਆਂ ਮੰਗਾਂ ਮਸਲੇ ਚਾਰ ਹਫ਼ਤਿਆਂ ਦੇ ਵਿੱਚ ਹੱਲ ਕਰਾਉਣ ਦਾ ਭਰੋਸਾ ਦਿੱਤਾ।

ਸੰਗਰੂਰ ਵਿੱਚ ਵਿੱਤ ਮੰਤਰੀ ਦੀ ਰਿਹਾਇਸ਼ ਅੱਗੇ ਰੋਸ ਮੁਜ਼ਾਹਰਾ 11 ਨੂੰ

ਸ੍ਰੀ ਮੁਕਤਸਰ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਸਿਹਤ ਵਿਭਾਗ ਦੇ ਮੁਲਾਜ਼ਮਾਂ ਨੂੰ ਨਵੰਬਰ ਤੋਂ ਲੈ ਕੇ ਹੁਣ ਤੱਕ ਤਨਖਾਹ ਨਾ ਮਿਲਣ ਦੇ ਰੋਸ ਵਜੋਂ ਮਲਟੀਪਰਪਜ਼ ਹੈਲਥ ਐਂਪਲਾਈਜ਼ ਮੇਲ ਫੀਮੇਲ ਯੂਨੀਅਨ ਪੰਜਾਬ ਵੱਲੋਂ ਜਥੇਬੰਦੀ ਦੇ ਪੰਜਾਬ ਪ੍ਰਧਾਨ ਗੁਰਪ੍ਰੀਤ ਸਿੰਘ ਮੰਗਵਾਲ ਅਤੇ ਕਨਵੀਨਰ ਗੁਰਦੇਵ ਸਿੰਘ ਢਿੱਲੋਂ ਦੀ ਅਗਵਾਈ ’ਚ 11 ਫਰਵਰੀ ਨੂੰ ਵਿੱਤ ਮੰਤਰੀ ਦੀ ਰਿਹਾਇਸ਼ ਸੰਗਰੂਰ ਦੇ ਬਾਹਰ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਇਸ ਸੰਬੰਧੀ ਜਗਸੀਰ ਸਿੰਘ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਤੇ ਸੂਬਾ ਆਗੂ ਸੁਖਜੀਤ ਸਿੰਘ ਆਲਮਵਾਲਾ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਮਲਟੀਪਰਪਜ਼ ਹੈਲਥ ਵਰਕਰ ਮੇਲ ਅਤੇ ਮਲਟੀਪਰਪਜ ਹੈਲਥ ਸੁਪਰਵਾਈਜ਼ਰਾਂ ਵਿੱਚ ਨਵੰਬਰ ਤੇ ਦਸੰਬਰ ਤੋਂ ਲੈ ਕੇ ਤਨਖਾਹਾਂ ਹੁਣ ਤੱਕ ਨਹੀਂ ਮਿਲੀਆਂ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ੍ਰੀਲੰਕਾ ਵਿਚ ਚੀਨੀ ਦਖ਼ਲ ਦਾ ਤੋੜ

ਸ੍ਰੀਲੰਕਾ ਵਿਚ ਚੀਨੀ ਦਖ਼ਲ ਦਾ ਤੋੜ

ਲੁਤਰੋ ਦੇ ਪੁਆੜੇ...

ਲੁਤਰੋ ਦੇ ਪੁਆੜੇ...

ਰਾਜ ਰਾਣੀ

ਰਾਜ ਰਾਣੀ

ਖ਼ਤਰਨਾਕ ਮੋੜ ਲੈਂਦੀ ਹੋਈ ਯੂਕਰੇਨ ਜੰਗ

ਖ਼ਤਰਨਾਕ ਮੋੜ ਲੈਂਦੀ ਹੋਈ ਯੂਕਰੇਨ ਜੰਗ

ਚੋਣ ਕਮਿਸ਼ਨਰਾਂ ਦੀ ਨਿਯੁਕਤੀ ਅਤੇ ਲੋਕਰਾਜ

ਚੋਣ ਕਮਿਸ਼ਨਰਾਂ ਦੀ ਨਿਯੁਕਤੀ ਅਤੇ ਲੋਕਰਾਜ

ਸ਼ਹਿਰ

View All