ਬਠਿੰਡਾ ਵਿੱਚ ਸਰਕਾਰ ਖ਼ਿਲਾਫ਼ ਰੋਸ ਮਾਰਚ

ਸ਼ਗਨ ਕਟਾਰੀਆ
ਬਠਿੰਡਾ, 9 ਅਗਸਤ

‘ਭਾਰਤ ਛੱਡੋ’ ਅੰਦੋਲਨ ਦੀ ਵਰ੍ਹੇਗੰਢ  ਮੌਕੇ ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨ (ਸੀਟੂ), ਪੰਜਾਬ ਕਿਸਾਨ ਸਭਾ ਅਤੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਦੇਸ਼ ਵਿਆਪੀ ਸੱਦੇ ’ਤੇ ਸਤਿਆਗ੍ਰਹਿ ਪ੍ਰੋਗਰਾਮ ਤਹਿਤ ਅੱਜ ਇੱਥੇ ਚਿਲਡਰਨ ਪਾਰਕ ਤੋਂ ਰੋਸ ਮਾਰਚ ਸ਼ੁਰੂ ਕੀਤਾ ਗਿਆ ਜੋ ਸ਼ਹਿਰ ਦੀਆਂ ਵੱਖ ਵੱਖ ਸੜਕਾਂ ਤੋਂ ਲੰਘਿਆ।  

ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰਾਂ ਕਰੋਨਾ ਦੀ ਆੜ ਵਿੱਚ ਨਿਰੰਤਰ ਲੋਕ ਵਿਰੋਧੀ ਫੈਸਲੇ ਲੈ ਰਹੀਆਂ ਹਨ। ਉਨ੍ਹਾਂ ਤਿੰਨ ਕਿਸਾਨ ਵਿਰੋਧੀ ਆਰਡੀਨੈਂਸਾਂ, ਬਿਜਲੀ ਐਕਟ ਸੋਧ ਬਿੱਲ-2020, ਡੀਜ਼ਲ-ਪੈਟਰੋਲ ਦੀਆਂ ਕੀਮਤਾਂ ਅਤੇ ਨਿੱਜੀਕਰਨ ਦੇ ਪਾਸਾਰੇ ਦਾ ਜ਼ਿਕਰ ਕੀਤਾ। ਉਨ੍ਹਾਂ ਆਖਿਆ ਕਿ ਕਰੋਨਾ ਮਹਾਮਾਰੀ ਨੇ 15 ਕਰੋੜ ਲੋਕਾਂ ਦਾ ਰੁਜ਼ਗਾਰ ਖੋਹ ਲਿਆ ਹੈ ਅਤੇ ਸਰਕਾਰ ਨੇ ਕਰੋਨਾ ਦਾ ਭੈਅ ਵਿਖਾ ਕੇ ਅਨੇਕਾਂ ਜਨਤਕ ਅਦਾਰਿਆਂ ਦਾ ਭੋਗ ਪਾ ਕੇ ਨਿੱਜੀ ਹੱਥਾਂ ਵਿਚ ਸੌਂਪ ਦਿੱਤੇ ਹਨ।  ਇਸ ਮੌਕੇ ਸੀਟੂ ਆਗੂ ਕਾਮਰੇਡ ਗੁਰਦੇਵ ਸਿੰਘ ਬਾਂਡੀ, ਸਾਥੀ ਇੰਦਰਜੀਤ ਸਿੰਘ, ਸਾਥੀ ਬਲਕਾਰ ਸਿੰਘ, ਪੰਜਾਬ ਕਿਸਾਨ ਸਭਾ ਦੇ ਹਰਦੇਵ ਸਿੰਘ ਜੰਡਾਂ ਵਾਲਾ, ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਸਾਥੀ ਹਰਬੰਸ ਸਿੰਘ, ਸਾਥੀ ਗਗਨਦੀਪ ਸਿੰਘ, ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਪ੍ਰਤਿਭਾ ਸ਼ਰਮਾ, ਮੱਖਣ ਕੌਰ, ਸਾਥੀ ਕੁਲਜੀਤਪਾਲ ਸਿੰਘ ਗੋਲਡੀ, ਐਨਐਫਐਲ  ਦੇ ਲਛਮਣ ਸਿੰਘ ਆਦਿ ਨੇ ਸੰਬੋਧਨ ਕੀਤਾ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All