ਬਦਲੀਆਂ ਤੋਂ ਭੜਕੇ ਰੁਜ਼ਗਾਰ ਸੇਵਕਾਂ ਵੱਲੋਂ ਧਰਨਾ ਪ੍ਰਦਰਸ਼ਨ

ਬਦਲੀਆਂ ਤੋਂ ਭੜਕੇ ਰੁਜ਼ਗਾਰ ਸੇਵਕਾਂ ਵੱਲੋਂ ਧਰਨਾ ਪ੍ਰਦਰਸ਼ਨ

ਮਨੋਜ ਸ਼ਰਮਾ
ਬਠਿੰਡਾ, 26 ਅਕਤੂਬਰ
ਜ਼ਿਲ੍ਹੇ ਅੰਦਰ ਨਰੇਗਾ ਵਿਚ ਨੌਕਰੀ ਕਰ ਰਹੇ ਸਾਰੇ 61 ਗਰਾਮ ਰੁਜ਼ਗਾਰ ਸੇਵਕਾਂ ਦੀ ਦੂਰ ਦੁਰੇਡੇ ਬਲਾਕਾਂ ਵਿਚ ਬਦਲੀਆਂ ਕਰਨ ਦੇ ਵਿਰੋਧ ਵਿਚ ਅੱਜ ਇੱਥੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਬਠਿੰਡਾ ਦੇ ਦਫ਼ਤਰ ਅੱਗੇ ਜ਼ਿਲ੍ਹੇ ਦੇ ਸਮੂਹ ਨਰੇਗਾ ਸਟਾਫ਼ ਵੱਲੋਂ ਧਰਨਾ ਦਿੱਤਾ ਗਿਆ। ਇਸ ਮੌਕੇ ਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਵਰਿੰਦਰ ਸਿੰਘ ਨੇ ਦੱਸਿਆ ਕਿ ਗਰਾਮ ਰੁਜ਼ਗਾਰ ਸੇਵਕ ਪਿਛਲੇ 12 ਸਾਲਾਂ ਤੋਂ ਕੰਟਰੈਕਟ ਆਧਾਰਿਤ ਨੌਕਰੀ ਕਰ ਰਹੇ ਹਨ। ਭਰਤੀ ਦੇ ਇਸ਼ਤਿਹਾਰ ਵਿਚ ਇਸ ਗੱਲ ਨੂੰ ਪ੍ਰਮੁੱਖਤਾ ਦਿੱਤੀ ਗਈ ਸੀ ਕਿ ਕੱਚੇ ਮੁਲਾਜ਼ਮਾਂ ਦੀਆਂ ਨਿਗੂਣੀਆਂ ਤਨਖ਼ਾਹਾਂ ਹੋਣ ਕਰ ਕੇ ਉਨ੍ਹਾਂ ਦੀ ਨਿਯੁਕਤੀ ਲੋਕਲ ਬਲਾਕਾਂ ਵਿਚ ਹੀ ਕੀਤੀ ਜਾਵੇਗੀ, ਅੱਜ ਜਦੋਂ ਮੁਲਾਜ਼ਮਾਂ ਨੇ ਨਿਰਧਾਰਤ ਹਰ ਕੰਮ ਪੂਰਾ ਕਰ ਦਿੱਤਾ ਹੈ ਤਾਂ ਗਰਾਮ ਰੁਜ਼ਗਾਰ ਸੇਵਕਾਂ ਦੀਆਂ ਬਦਲੀਆਂ ਕਰ ਦਿੱਤੀਆਂ ਗਈਆਂ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੇ ਦੋ ਸਾਲਾਂ ਤੋਂ ਬਣਦੇ ਇੰਕਰੀਮੈਂਟ, ਬਣਦੇ ਏਰੀਅਰ, ਮੋਬਾਈਲ ਭੱਤਾ ਅਤੇ ਹੋਰ ਸਹੂਲਤਾਂ ਉਨ੍ਹਾਂ ਨੂੰ ਨਹੀਂ ਮਿਲੀਆਂ। ਮੁਲਾਜ਼ਮਾਂ ਦੀਆਂ ਤਨਖ਼ਾਹਾਂ ਦਾ ਪੈਸਾ ਜਾਰੀ ਹੋਣ ਤੋਂ ਬਾਅਦ ਵੀ ਲੰਬਾ ਸਮਾਂ ਉਨ੍ਹਾਂ ਦੀਆਂ ਤਨਖ਼ਾਹਾਂ ਜਾਰੀ ਨਹੀਂ ਕੀਤੀਆਂ ਜਾ ਰਹੀਆਂ। ਉਨ੍ਹਾਂ ਬਠਿੰਡਾ ਦੇ ਵਧੀਕ ਡਿਪਟੀ ਕਮਿਸ਼ਨਰ ’ਤੇ ਵਰ੍ਹਦਿਆਂ ਕਿਹਾ ਕਿ ਹੁਣ ਸਿਰਫ਼ ਬਦਲੀਆਂ ਕੈਂਸਲ ਕਰਵਾਉਣ ਦੀ ਮੰਗ ਨਹੀਂ ਰਹੀ, ਹੁਣ ਉਪਰੋਕਤ ਸਾਰੀਆਂ ਮੰਗਾਂ ਪੂਰੀਆਂ ਕਰਵਾਉਣ ਤੱਕ ਧਰਨਾ ਜਾਰੀ ਰਹੇਗਾ , ਜਿਸ ਨੂੰ ਆਉਣ ਵਾਲੇ ਦਿਨਾਂ ਵਿਚ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਹੋਰ ਤੇਜ਼ ਕੀਤਾ ਜਾਵੇਗਾ। ਹੋਰਨਾਂ ਤੋਂ ਇਲਾਵਾ ਸੂਬਾ ਪ੍ਰੈੱਸ ਸਕੱਤਰ ਅਮਰੀਕ ਸਿੰਘ ਮਹਿਰਾਜ, ਜ਼ਿਲ੍ਹਾ ਪ੍ਰਧਾਨ ਸੁਖਬੀਰ ਸਿੰਘ ਸਿਵੀਆ, ਜ਼ਿਲ੍ਹਾ ਮੀਤ ਪ੍ਰਧਾਨ ਬੂਟਾ ਸਿੰਘ ਬੰਗੀ, ਕੁਲਦੀਪ ਸਿੰਘ ਢਿੱਲੋਂ, ਰਾਜਵੀਰ ਸਿੰਘ ਮਲੂਕਾ, ਕੌਰ ਸਿੰਘ, ਸੁਖਵਿੰਦਰ ਸਿੰਘ, ਬਲਜੀਤ ਕੌਰ, ਧੀਰਜ ਗਰਗ, ਸਤੀਸ਼ ਮੋੜ, ਗੁਰਵਿੰਦਰ ਸਿੰਘ ਸੰਗਤ ਆਦਿ ਨੇ ਵੀ ਸੰਬੋਧਨ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਇਹ ਲੜਾਈ ਬਹੁਤ ਵਿਸ਼ਾਲ ਹੈ!

ਇਹ ਲੜਾਈ ਬਹੁਤ ਵਿਸ਼ਾਲ ਹੈ!

ਸਵੇਰ ਹੋਣ ਤਕ

ਸਵੇਰ ਹੋਣ ਤਕ

ਗੱਲ ਇਕ ਕਿਤਾਬ ਦੀ

ਗੱਲ ਇਕ ਕਿਤਾਬ ਦੀ

ਸ਼ਹਿਰ

View All