ਮਲਟੀਪਰਪਜ਼ ਹੈਲਥ ਕਾਮਿਆਂ ਵੱਲੋਂ ਰੋਸ ਮੁਜ਼ਾਹਰੇ

ਮਲਟੀਪਰਪਜ਼ ਹੈਲਥ ਕਾਮਿਆਂ ਵੱਲੋਂ ਰੋਸ ਮੁਜ਼ਾਹਰੇ

ਬਠਿੰਡਾ ਦੇ ਸਿਵਲ ਹਸਪਤਾਲ ਵਿੱਚ ਮਲਟੀਪਰਪਜ਼ ਹੈਲਥ ਵਰਕਰ ਨਾਅਰੇਬਾਜ਼ੀ ਕਰਦੇ ਹੋਏ।-ਫੋਟੋ: ਪਵਨ ਸ਼ਰਮਾ

ਮਨੋਜ ਸ਼ਰਮਾ

ਬਠਿੰਡਾ, 7 ਜੁਲਾਈ

ਅੱਜ ਬਠਿੰਡਾ ਦੇ ਸ਼ਹੀਦ ਭਾਈ ਮਨੀ ਸਿੰਘ ਹਸਪਤਾਲ ਵਿੱਚ ਮਲਟੀਪਰਪਜ਼  ਹੈਲਥ ਐਂਪਲਾਈਜ ਯੂਨੀਅਨ ਪੰਜਾਬ ਤੇ ਕੰਟਰਕੈਟ ਮਲਟੀਪਰਪਜ਼ ਵਰਕਰ ਫੀਮੇਲ ਯੂਨੀਅਨ ਪੰਜਾਬ  ਵੱਲੋਂ ਸਿਹਤ ਮੁਲਾਜ਼ਮ  ਸੰਘਰਸ਼ ਕਮੇਟੀ ਦੇ ਝੰਡੇ ਹੇਠ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। 

  ਧਰਨੇ ਮੌਕੇ ਸੰਘਰਸ਼ ਕਮੇਟੀ ਦੇ ਆਗੂ ਗਗਨਦੀਪ ਸਿੰਘ, ਜ਼ਿਲ੍ਹਾ ਪ੍ਰਧਾਨ ਰਣਜੀਤ ਕੌਰ ਨੇ ਦੋਸ਼ ਲਗਾਏ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਮਹਿਕਮੇ ’ਚ ਨਵੀਆਂ ਰੈਗੂਲਰ ਪੋਸਟਾਂ ਕੱਢ ਕੇ ਪਹਿਲਾਂ ਤੋਂ ਕੰਮ ਕਰ ਰਹੇ ਮਲਟੀਪਰਪਜ਼ ਠੇਕਾ ਕਾਮਿਆਂ ਨੂੰ ਅੱਖੋਂ ਪਰੋਖੇ ਕੀਤਾ ਹੈ।  ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਸਿਹਤ ਮਹਿਕਮੇ ’ਚ ਠੇਕੇ ਤੇ ਕੰਮ ਕਰ ਰਹੇ ਕਾਮਿਆਂ ਨੂੰ ਰੈਗੂਲਰ ਕਰੇ। ਇਸ ਮੌਕੇ ਯੂਨੀਅਨ ਵੱਲੋਂ ਸਿਵਲ ਸਰਜਨ ਬਠਿੰਡਾ ਨੂੰ ਮੰਗ ਪੱਤਰ ਸੌਂਪਿਆ। 

ਫ਼ਰੀਦਕੋਟ (ਜਸਵੰਤ ਜੱਸ): ਇੱਥੇ ਮਲਟੀਪਰਪਜ਼ ਹੈੱਲਥ ਵਰਕਰਾਂ ਨੇ ਨਵੀਂ ਭਰਤੀ ਸਬੰਧੀ ਸਰਕਾਰ ਦੇ ਪੱਤਰ ਦੀਆਂ ਕਾਪੀਆਂ ਸਾੜ ਕੇ ਮੁਜ਼ਾਹਰਾ ਕੀਤਾ ਅਤੇ ਸਿਹਤ ਮੰਤਰੀ ਦੇ ਨਾਂ ਸਿਵਲ ਸਰਜਨ ਫ਼ਰੀਦਕੋਟ ਨੂੰ ਮੰਗ ਪੱਤਰ ਸੌਂਪਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਕੌਰ, ਅਮਰਜੀਤ ਕੌਰ, ਰਜਿੰਦਰ ਕੌਰ ਅਤੇ ਬਾਬੂ ਸਿੰਘ ਨੇ ਸੰਬੋਧਨ ਕੀਤਾ। 

ਫਾਜ਼ਿਲਕਾ (ਪਰਮਜੀਤ ਸਿੰਘ): ਸਿਹਤ ਕਰਮਚਾਰੀਆਂ ਵੱਲੋਂ ਫਾਜ਼ਿਲਕਾ ਦੇ ਸਿਵਲ ਸਰਜਨ ਦਫ਼ਤਰ ਦੇ ਬਾਹਰ ਧਰਨਾ ਦੇ ਕੇ ਪੰਜਾਬ ਦੇ ਸਿਹਤ ਮੰਤਰੀ ਨੂੰ ਭੇਜਣ ਲਈ ਸਿਵਲ ਸਰਜਨ ਦਫ਼ਤਰ ‘ਚ ਮੰਗ ਪੱਤਰ ਸੌਂਪਿਆ ਗਿਆ। ਧਰਨੇ ਨੂੰ ਜ਼ਿਲ੍ਹਾ ਪ੍ਰਧਾਨ ਸੁਖਜਿੰਦਰ ਸਿੰਘ, ਮੀਤ ਪ੍ਰਧਾਨ ਰੀਟਾ ਰਾਣੀ, ਪਰਮਜੀਤ ਸਿੰਘ ਤੇ ਰਜਿੰਦਰ ਕੌਰ ਨੇ ਸੰਬੋਧਨ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All