ਪੈਨਸ਼ਨਾਂ ਬਹਾਲ ਕਰਨ ਸਬੰਧੀ ਰੋਸ ਪ੍ਰਦਰਸ਼ਨ

ਪੈਨਸ਼ਨਾਂ ਬਹਾਲ ਕਰਨ ਸਬੰਧੀ ਰੋਸ ਪ੍ਰਦਰਸ਼ਨ

ਪ੍ਰਬੰਧਕੀ ਕੰਪਲੈਕਸ ਅੱਗੇ ਰੋਸ ਪ੍ਰਦਰਸ਼ਨ ਕਰਦੀਆਂ ਹੋਈਆਂ ਦਲਿਤ ਔਰਤਾਂ।

ਮਨੋਜ ਸ਼ਰਮਾ
ਬਠਿੰਡਾ, 18 ਸਤੰਬਰ

ਦਿਹਾਤੀ ਮਜ਼ਦੂਰ ਸਭਾ ਅਤੇ ਮਜ਼ਦੂਰ ਏਕਤਾ ਸੰਘਰਸ਼ ਯੂਨੀਅਨ ਦੀਆਂ ਬਠਿੰਡਾ ਜ਼ਿਲ੍ਹਾ ਕਮੇਟੀਆਂ ਦੇ ਸੱਦੇ ’ਤੇ ਇਕੱਤਰ ਹੋਈਆਂ ਭਾਰੀ ਗਿਣਤੀ ਔਰਤਾਂ ਅਤੇ ਬੇਜ਼ਮੀਨੇ ਮਜ਼ਦੂਰਾਂ ਨੇ ਅੱਜ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਜ਼ਬਰਦਸਤ ਰੋਸ ਧਰਨਾ ਲਗਾਇਆ ਗਿਆ ਅਤੇ ਸ਼ਹਿਰ ਵਿੱਚ ਰੋਹ ਭਰਪੂਰ ਮੁਜ਼ਾਹਰਾ ਕੀਤਾ ਗਿਆ। ਪ੍ਰਕਾਸ਼ ਸਿੰਘ ਨੰਦਗੜ੍ਹ ਅਤੇ ਬੀਬੀ ਦਰਸ਼ਨਾ ਕੌਰ ਦੀ ਅਗਵਾਈ ’ਚ ਹੋਏ ਉਕਤ ਰੋਸ ਐਕਸ਼ਨ ਵਿੱਚ ਸ਼ਾਮਲ ਕਿਰਤੀਆਂ ਵੱਲੋਂ ਮੰਗ ਕੀਤੀ ਗਈ ਕਿ ਪੰਜਾਬ ਸਰਕਾਰ ਦੀ ਗਰੀਬ ਦੋਖੀ ਨੀਤੀ ਤਹਿਤ ਯੋਗ ਲਾਭਪਾਤਰੀਆਂ ਦੀਆਂ ਕੱਟੀਆਂ ਗਈਆਂ ਬੁਢਾਪਾ-ਵਿਧਵਾ-ਅੰਗਹੀਣ-ਆਸ਼ਰਿਤ ਪੈਨਸ਼ਨਾਂ ਫੌਰੀ ਬਹਾਲ ਕੀਤੀਆਂ ਜਾਣ ਅਤੇ ਤਰਕ ਰਹਿਤ ਪੈਨਸ਼ਨ ਕਟੌਤੀ ਬੰਦ ਕੀਤੀ ਜਾਵੇ। ਇਹ ਵੀ ਮੰਗ ਕੀਤੀ ਗਈ ਕਿ ਪੈਨਸ਼ਨਾਂ ਦੀ ਰਕਮ ਘੱਟੋ-ਘੱਟ 3000 ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇ।

ਪ੍ਰਦਰਸ਼ਨਕਾਰੀਆਂ ਵੱਲੋਂ ਅਧਿਕਾਰੀਆਂ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਵੀ ਭੇਜੇ ਗਏ, ਜਿਨ੍ਹਾਂ ਰਾਹੀਂ ਮੰਗ ਕੀਤੀ ਗਈ ਕਿ ਬੇਜ਼ਮੀਨੇ ਸਾਧਨਹੀਣ ਪੇਂਡੂ ਤੇ ਸ਼ਹਿਰੀ ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਮਾਫ ਕੀਤੇ ਜਾਣ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਖੇਤੀ ਕਾਨੂੰਨ: ਸਮੁੱਚੇ ਦੇਸ਼ ’ਚ ਮਘੇਗਾ ਕਿਸਾਨ ਅੰਦੋਲਨ

ਖੇਤੀ ਕਾਨੂੰਨ: ਸਮੁੱਚੇ ਦੇਸ਼ ’ਚ ਮਘੇਗਾ ਕਿਸਾਨ ਅੰਦੋਲਨ

ਦੇਸ਼ ਵਿਆਪੀ ਚੱਕਾ ਜਾਮ 5 ਨੂੰ, 26-27 ਨਵੰਬਰ ਨੂੰ ‘ਦਿੱਲੀ ਚੱਲੋ’ ਪ੍ਰੋਗ...

ਅਨਲੌਕ: 30 ਨਵੰਬਰ ਤੱਕ ਜਾਰੀ ਰਹਿਣਗੇ ਮੌਜੂਦਾ ਦਿਸ਼ਾ-ਨਿਰਦੇਸ਼

ਅਨਲੌਕ: 30 ਨਵੰਬਰ ਤੱਕ ਜਾਰੀ ਰਹਿਣਗੇ ਮੌਜੂਦਾ ਦਿਸ਼ਾ-ਨਿਰਦੇਸ਼

ਕੇਂਦਰ ਸਰਕਾਰ ਵਲੋਂ 31 ਅਕਤੂਬਰ ਤੱਕ ਜਾਰੀ ਨਿਰਦੇਸ਼ਾਂ ਦੀ ਸਮਾਂ-ਸੀਮਾ ’ਚ...