ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

Punjab bus accident ਫ਼ਰੀਦਕੋਟ ਨੇੜੇ ਬੱਸ ਸੇਮ ਨਾਲੇ ’ਚ ਡਿੱਗੀ, ਇਕ ਮਹਿਲਾ ਸਮੇਤ ਪੰਜ ਵਿਅਕਤੀਆਂ ਦੀ ਮੌਤ

20 ਜ਼ਖਮੀਆਂ ’ਚੋਂ ਦੋ ਦੀ ਹਾਲਤ ਗੰਭੀਰ, ਪੀਜੀਆਈ ਰੈਫਰ
Advertisement

ਜਸਵੰਤ ਜੱਸ

ਫਰੀਦਕੋਟ, 18 ਫਰਵਰੀ

Advertisement

ਅਬੋਹਰ ਤੋਂ ਫ਼ਰੀਦਕੋਟ ਆ ਰਹੀ ਦੀਪ ਟਰਾਂਸਪੋਰਟ ਕੰਪਨੀ ਦੀ ਬੱਸ ਅੱਜ ਸਵੇਰੇ ਫ਼ਰੀਦਕੋਟ ਸ਼ਹਿਰ ਦੇ ਬਾਹਰਵਾਰ ਸੇਮ ਨਾਲੇ ਵਿੱਚ ਡਿੱਗ ਪਈ।

ਸੂਚਨਾ ਅਨੁਸਾਰ ਤੇਜ਼ ਰਫ਼ਤਾਰ ਬੱਸ ਪਹਿਲਾਂ ਇੱਕ ਟਰਾਲੇ ਨਾਲ ਟਕਰਾਈ ਅਤੇ ਉਸ ਤੋਂ ਬਾਅਦ ਸੇਮ ਨਾਲੇ ਵਿੱਚ ਡਿੱਗ ਪਈ।

ਇਸ ਹਾਦਸੇ ਵਿੱਚ ਇੱਕ ਔਰਤ ਸਮੇਤ ਪੰਜ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦੋਂ ਕਿ 20 ਵਿਅਕਤੀ ਗੰਭੀਰ ਜ਼ਖਮੀ ਹਨ।

ਜ਼ਖ਼ਮੀਆਂ ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ।

ਮੌਕੇ ’ਤੇ ਪੁੱਜੇ ਫਰੀਦਕੋਟ ਦੇ ਵਿਧਾਇਕ ਗੁਰਦਿਤ ਸਿੰਘ ਸੇਖੋਂ ਨੇ ਕਿਹਾ ਕਿ ਦੋ ਮਰੀਜ਼ਾਂ ਦੀ ਹਾਲਤ ਜ਼ਿਆਦਾ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਪੀਜੀਆਈ ਰੈਫਰ ਕੀਤਾ ਗਿਆ ਹੈ ਜਦੋਂਕਿ ਬਾਕੀਆਂ ਦਾ ਇੱਥੇ ਇਲਾਜ ਚੱਲ ਰਿਹਾ ਹੈ। ਪ੍ਰਸ਼ਾਸਨਿਕ ਅਧਿਕਾਰੀਆਂ ਨੇ ਮੌਕੇ ’ਤੇ ਪੁੱਜ ਕੇ ਦੀਪ ਬੱਸ ਨੂੰ ਸੇਮ ਨਾਲੇ ਵਿੱਚੋਂ ਬਾਹਰ ਕੱਢ ਲਿਆ ਹੈ।

ਮ੍ਰਿਤਕਾਂ ਵਿਚੋਂ ਤਿੰਨ ਦੀ ਪਛਾਣ ਹੋਈ

ਕੋਟਕਪੂਰਾ (ਬਲਵਿੰਦਰ ਸਿੰਘ ਹਾਲੀ): ਕੋਟਕਪੂਰਾ ਫਰੀਦਕੋਟ ਰੋਡ ’ਤੇ ਸੇਮ ਨਾਲੇ ਵਿੱਚ ਬੱਸ ਡਿੱਗਣ ਕਰਕੇ ਮਾਰੇ ਗਏ ਪੰਜ ਵਿਅਕਤੀਆਂ ਵਿੱਚੋਂ ਤਿੰਨ ਦੀ ਪਛਾਣ ਹੋ ਗਈ ਹੈ। ਮ੍ਰਿਤਕਾਂ ਵਿੱਚ ਕੇਂਦਰੀ ਵਿਦਿਆਲਿਆ ਸਕੂਲ ਦੀ ਅਧਿਆਪਕ ਸਿਮਰਨ ਤੋਂ ਇਲਾਵਾ ਬਲਰਾਜ ਸਿੰਘ ਸਾਬਕਾ ਸਰਪੰਚ ਪਿੰਡ ਚਿਬੜਾਂਵਾਲੀ ਜ਼ਿਲ੍ਹਾ ਮੁਕਤਸਰ ਸਾਹਿਬ ਅਤੇ ਆਤਮਾ ਸਿੰਘ ਪਿੰਡ ਚੱਕ ਸ਼ੇਰੇਵਾਲਾ ਜ਼ਿਲ੍ਹਾ ਮੁਕਤਸਰ ਸਾਹਿਬ ਸ਼ਾਮਲ ਹਨ।

Advertisement