ਜੋਗਿੰਦਰ ਸਿੰਘ ਮਾਨ
ਮਾਨਸਾ, 27 ਮਈ
ਪੰਜਾਬ ਸਰਕਾਰ ਵੱਲੋਂ ਪੀਸੀਐੱਸ ਅਧਿਕਾਰੀ ਅਤੇ ਆਰਟੀਏ ਬਠਿੰਡਾ ਬਲਵਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਨਿਰੁੱਧ ਤਿਵਾੜੀ ਵਲੋਂ ਬੀਤੀ ਦੇਰ ਸ਼ਾਮ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਮੁਅੱਤਲੀ ਦੌਰਾਨ ਉਨ੍ਹਾਂ ਦਾ ਹੈੱਡਕੁਆਰਟਰ ਚੰਡੀਗੜ੍ਹ ਰਹੇਗਾ ਅਤੇ ਸਰਕਾਰੀ ਨਿਯਮਾਂ ਅਨੁਸਾਰ ਉਨ੍ਹਾਂ ਨੂੰ ਬਣਦਾ ਗੁਜ਼ਾਰਾ ਭੱਤਾ ਮਿਲੇਗਾ ਅਤੇ ਇਹ ਅਧਿਕਾਰੀ ਸਰਕਾਰ ਦੀ ਪ੍ਰਵਾਨਗੀ ਬਿਨਾਂ ਹੈੱਡਕੁਆਰਟਰ ਨਹੀਂ ਛੱਡ ਸਕੇਗਾ।