DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab local body elections: ਕਾਂਗਰਸ ਤੇ ‘ਆਪ’ ਰਲ ਕੇ ਚੋਣ ਲੜ ਰਹੀਆਂ: ਤੀਕਸ਼ਣ ਸੂਦ

ਪਰਦੀਪ ਸਿੰਗਲਾ ਦੇ ਹੱਕ ’ਚ ਚੋਣ ਪ੍ਰਚਾਰ

  • fb
  • twitter
  • whatsapp
  • whatsapp
Advertisement

ਪੰਜਾਬ ਦੇ ਸਾਬਕਾ ਮੰਤਰੀ ਤੀਕਸ਼ਣ ਸੂਦ ਦਾ ਕਹਿਣਾ ਹੈ ਕਿ ਮੌਜੂਦਾ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ ਲੁਕਵੇਂ ਏਜੰਡੇ ਤਹਿਤ ਇਕੱਠੀਆਂ ਹੋ ਕੇ ਲੜ ਰਹੀਆਂ ਹਨ, ਜਿਨ੍ਹਾਂ ਦਾ ਨਿਸ਼ਾਨਾ ਭਾਜਪਾ ਨੂੰ ਹਰਾਉਣਾ ਹੈ। ਉਨ੍ਹਾਂ ਆਖਿਆ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਬਾਰੇ ਬਿਲਕੁਲ ਖ਼ਾਮੋਸ਼ ਹਨ, ਜਿਸ ਤੋਂ ਸਾਬਿਤ ਹੁੰਦਾ ਹੈ ਕਿ ਦੋਵੇਂ ਧਿਰਾਂ ਮਿਲੀਆਂ ਹੋਈਆਂ ਹਨ।

ਇੱਥੇ ਵਾਰਡ ਨੰਬਰ 12 ਤੋਂ ਚੋਣ ਲੜ ਰਹੇ ਭਾਜਪਾ ਉਮੀਦਵਾਰ ਪ੍ਰਦੀਪ ਸਿੰਗਲਾ ਦੀ ਚੋਣ ਮੁਹਿੰਮ ’ਚ ਪ੍ਰਚਾਰ ਲਈ ਪੁੱਜੇ ਸ੍ਰੀ ਸੂਦ ਨੇ ਪ੍ਰੈਸ ਕਾਨਫਰੰਸ ਦੌਰਾਨ ਦੋਸ਼ ਲਾਇਆ ਕਿ ‘ਆਪ’ ਵੱਲੋਂ ਇਨ੍ਹਾਂ ਚੋਣਾਂ ’ਚ ਵੱਡੀ ਪੱਧਰ ’ਤੇ ਧਾਂਦਲੀ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਇਲਜ਼ਾਮ ਲਾਇਆ ਕਿ ਪੰਜਾਬ ਚੋਣ ਕਮਿਸ਼ਨ ਇਸ ਮਾਮਲੇ ’ਚ ਕਥਿਤ ਸੱਤਾਧਾਰੀ ਧਿਰ ਨਾਲ ਮਿਲ ਕੇ ਕੰਮ ਕਰ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਭਾਜਪਾ ਮਜ਼ਬੂਤ ਪੈਰੀਂ ਪੰਜਾਬ ਵਿੱਚ ਆਪਣੀ ਸਰਕਾਰ ਬਣਾਏਗੀ।

Advertisement

ਇਸ ਮੌਕੇ ਪ੍ਰਦੀਪ ਸਿੰਗਲਾ ਨੇ ਕਿਹਾ ਕਿ 14 ਨੰਬਰ ਵਾਰਡ ਤੋਂ ਭਾਜਪਾ ਦੀ ਉਮੀਦਵਾਰ ਬਣੀ ਉਨ੍ਹਾਂ ਦੀ ਪਤਨੀ ਸ਼ੀਤਲ ਸਿੰਗਲਾ ਦੇ ਨਾਮਜ਼ਦਗੀ ਪੱਤਰ ਰੱਦ ਕਰਨ ਦੇ ਮਾਮਲੇ ਨੂੰ ਉਹ ਸੁਪਰੀਮ ਕੋਰਟ ’ਚ ਚੁਣੌਤੀ ਦੇਣਗੇ। ਇਸ ਮੌਕੇ ਡਾ. ਰਮਨਦੀਪ ਸਿੰਘ, ਸੰਦੀਪ ਸ਼ਰਮਾ (ਟੋਨੀ) ਅਤੇ ਹੋਰ ਮੁਕਾਮੀ ਆਗੂ ਹਾਜ਼ਰ ਸਨ।

Advertisement

Advertisement
×