Punjab News: ਆਟੋ ਚਾਲਕ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
ਸ਼ਹਿਰ ਦੇ ਬਲਾਰਾਮ ਨਗਰ ਦੀ ਗਲੀ ਨੰਬਰ 10/8 'ਚ ਰਹਿੰਦੇ 37 ਸਾਲਾ ਆਟੋ ਚਾਲਕ ਨੇ ਆਪਣੇ ਘਰ 'ਚ ਗਲੇ 'ਚ ਪਰਨਾ ਪਾ ਕੇ ਪੱਖੇ ਨਾਲ ਲਟਕ ਕੇ ਖ਼ੁਦਕੁਸ਼ੀ ਕਰ ਲਈ ਹੈ। ਮੌਕੇ ਦੀ ਜਾਣਕਾਰੀ ਮਿਲਦਿਆਂ ਹੀ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਵੱਲੋਂ ਵਿਕੀ ਕੁਮਾਰ ਆਪਣੀ ਐਂਬੂਲੈਂਸ ਸਮੇਤ ਤੁਰੰਤ ਘਟਨਾ ਸਥਾਨ 'ਤੇ ਪਹੁੰਚੇ।
ਜਿਵੇਂ ਹੀ ਟੀਮ ਉਥੇ ਪਹੁੰਚੀ, ਇਕ ਨੌਜਵਾਨ ਨੂੰ ਪੱਖੇ ਨਾਲ ਲਟਕਿਆ ਹੋਇਆ ਹੋਇਆ ਸੀ। ਇਸ ਮੌਕੇ ਸੰਸਥਾ ਵੱਲੋਂ ਤੁਰੰਤ ਥਾਣਾ ਥਰਮਲ ਦੀ ਪੁਲੀਸ ਨੂੰ ਸੂਚਿਤ ਕੀਤਾ ਗਿਆ। ਪੁਲੀਸ ਮੌਕੇ 'ਤੇ ਪਹੁੰਚੀ ਤੇ ਫੋਰੇਂਸਿਕ ਟੀਮ ਨੂੰ ਵੀ ਬੁਲਾਇਆ ਗਿਆ।
ਜਾਂਚ ਦੇ ਬਾਅਦ ਲਾਸ਼ ਨੂੰ ਹੇਠਾਂ ਉਤਾਰਿਆ। ਸਹਾਰਾ ਟੀਮ ਨੇ ਪੁਲੀਸ ਦੀ ਹਦਾਇਤ 'ਤੇ ਲਾਸ਼ ਨੂੰ ਹਸਪਤਾਲ ਦੀ ਮੋਰਚਰੀ 'ਚ ਪਹੁੰਚਾਇਆ। ਪਰਿਵਾਰਕ ਸਰੋਤਾਂ ਅਨੁਸਾਰ ਮ੍ਰਿਤਕ ਨਸ਼ੇ ਦੀ ਲਤ 'ਚ ਫਸਿਆ ਹੋਇਆ ਸੀ ਅਤੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਉਸ ਦੀ ਪਛਾਣ ਅਮਨਦੀਪ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਹਜੂਰ ਕਪੂਰਥਲਾ ਕਾਲੋਨੀ ਵਜੋਂ ਹੋਈ ਹੈ। ਥਾਣਾ ਥਰਮਲ ਦੀ ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।