ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

Punjab News: ਕੌਮੀ ਲੋਕ ਅਦਾਲਤ 10 ਮਈ ਨੂੰ

ਮਨੋਜ ਸ਼ਰਮਾ ਬਠਿੰਡਾ, 8 ਮਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ ਕਰੁਨੇਸ਼ ਕੁਮਾਰ ਤੇ ਸੀਜੇਐਮ-ਕਮ-ਸਕੱਤਰ ਬਲਜਿੰਦਰ ਕੌਰ ਮਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ 10 ਮਈ ਨੂੰ ਇਥੇ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ।...
Advertisement

ਮਨੋਜ ਸ਼ਰਮਾ

ਬਠਿੰਡਾ, 8 ਮਈ

Advertisement

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ ਕਰੁਨੇਸ਼ ਕੁਮਾਰ ਤੇ ਸੀਜੇਐਮ-ਕਮ-ਸਕੱਤਰ ਬਲਜਿੰਦਰ ਕੌਰ ਮਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ 10 ਮਈ ਨੂੰ ਇਥੇ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ।

ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਬਲਜਿੰਦਰ ਕੌਰ ਮਾਨ ਨੇ ਆਮ ਲੋਕਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਕੌਮੀ ਲੋਕ ਅਦਾਲਤ ਦਾ ਵੱਧ ਤੋਂ ਵੱਧ ਫਾਇਦਾ ਲੈਣ ਲਈ ਜ਼ਿਆਦਾ ਤੋਂ ਜ਼ਿਆਦਾ ਕੇਸ ਕੌਮੀ ਲੋਕ ਅਦਾਲਤ ਵਿੱਚ ਨਿਬੇੜੇ ਲਈ ਲੈ ਕੇ ਆਉਣ। ਉਨ੍ਹਾਂ ਇਹ ਵੀ ਕਿਹਾ ਕਿ ਜੇ ਕਿਸੇ ਨੂੰ ਵੀ ਕੋਈ ਮੁਫਤ ਕਾਨੂੰਨੀ ਸੇਵਾਵਾਂ ਦੀ ਲੋੜ ਹੈ ਤਾਂ ਉਹ ਨੈਸ਼ਨਲ ਹੈਲਪਲਾਈਨ ਨੰਬਰ 15100 ’ਤੇ ਸੰਪਰਕ ਕਰ ਸਕਦੇ ਹਨ।

ਇਸ ਤੋਂ ਇਲਾਵਾ ਉਨ੍ਹਾਂ ਰੇਡੀਓ ਰਾਹੀਂ ਲੋਕਾ ਨੂੰ ਜਾਗਰੂਕ ਕੀਤਾ ਕਿ ਉਹ ਇਸ ਕੌਮੀ ਲੋਕ ਅਦਾਲਤ ’ਚ ਦੋ ਧਿਰਾਂ ਦੀ ਆਪਸੀ ਰਜ਼ਾਮੰਦੀ ਨਾਲ ਝਗੜਿਆਂ ਦਾ ਨਿਬੇੜਾ ਕੀਤਾ ਜਾਂਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਕ ਦਰਖ਼ਾਸਤ ਦੇ ਕੇ ਹੀ ਲੋਕ ਅਦਾਲਤ ਵਿੱਚ ਆਪਣਾ ਕੇਸ ਲਗਾਇਆ ਜਾ ਸਕਦਾ ਹੈ।

ਇਸ ਤੋਂ ਪਹਿਲਾਂ ਸ੍ਰੀਮਤੀ ਬਲਜਿੰਦਰ ਕੌਰ ਮਾਨ ਨੇ ਏਡੀਸੀ ਰੂਰਲ, ਟ੍ਰੈਫਿਕ ਪੁਲੀਸ, ਆਰਟੀਓ, ਬੈਂਕਾਂ ਅਤੇ ਇੰਸ਼ੋਰੈਂਸ ਕੰਪਨੀਆਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਉਨ੍ਹਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।

Advertisement