DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Punjab News: ਬਠਿੰਡਾ ਦੇ ਪਿੰਡ ਬੁਰਜ ਮਹਿਮਾ ਵਿੱਚ ਨੌਜਵਾਨ ਦਾ ਕਤਲ 

ਇੱਥੋਂ ਦੇ ਥਾਣਾ ਨੇਹੀਆਂ ਵਾਲਾ ਅਧੀਨ ਪੈਂਦੀ ਪੁਲੀਸ ਚੌਂਕੀ ਕਿਲੀ ਨਿਹਾਲ ਸਿੰਘ ਵਾਲਾ ਦੇ ਖੇਤਰ ਅਧੀਨ ਪੈਂਦੇ ਪਿੰਡ ਬੁਰਜ ਮਹਿਮਾ ਵਿੱਚ ਬੀਤੀ ਰਾਤ ਮਨਜੀਤ ਸਿੰਘ ਬੱਬੂ ( 42) ਪੁੱਤਰ ਰਾਮ ਸਿੰਘ  ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ...

  • fb
  • twitter
  • whatsapp
  • whatsapp
Advertisement
ਇੱਥੋਂ ਦੇ ਥਾਣਾ ਨੇਹੀਆਂ ਵਾਲਾ ਅਧੀਨ ਪੈਂਦੀ ਪੁਲੀਸ ਚੌਂਕੀ ਕਿਲੀ ਨਿਹਾਲ ਸਿੰਘ ਵਾਲਾ ਦੇ ਖੇਤਰ ਅਧੀਨ ਪੈਂਦੇ ਪਿੰਡ ਬੁਰਜ ਮਹਿਮਾ ਵਿੱਚ ਬੀਤੀ ਰਾਤ ਮਨਜੀਤ ਸਿੰਘ ਬੱਬੂ ( 42) ਪੁੱਤਰ ਰਾਮ ਸਿੰਘ  ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਸਬਜ਼ੀ ਵੇਚਣ ਦਾ ਕੰਮ ਕਰਦਾ ਸੀ ਅਤੇ ਪਿੰਡ ਵਿੱਚ ਇਕੱਲਾ ਰਹਿੰਦਾ ਸੀ।
ਮ੍ਰਿਤਕ ਦੀ ਭੈਣ ਰੈਂਪੀ ਕੌਰ ਨੇ ਦੋਸ਼ ਲਾਇਆ ਕਿ ਉਨ੍ਹਾਂ ਦੇ ਗੁਆਂਢੀ ਗੁਰਧਿਆਨ ਸਿੰਘ ਅਤੇ ਉਸ ਦੇ ਸਾਥੀਆਂ ਨੇ ਮਨਜੀਤ ਸਿੰਘ ਦੀ ਕੁੱਟਮਾਰ ਕਰਕੇ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਦੋਵਾਂ ਧਿਰਾਂ ਵਿਚਕਾਰ ਪਹਿਲਾਂ ਵੀ ਝਗੜੇ ਹੁੰਦੇ ਰਹੇ ਸਨ। ਰੈਂਪੀ ਕੌਰ ਨੇ ਕਿਹਾ ਕਿ ਮ੍ਰਿਤਕ ਦਾ ਇੱਕ ਭਰਾ ਵੀ ਹੈ, ਜੋ ਮਾਨਸਿਕ ਤੌਰ 'ਤੇ ਅਸਮਰੱਥ ਹੋਣ ਕਾਰਨ ਉਸ ਕੋਲ ਮੱਲਕੇ (ਮੋਗਾ) ਵਿਖੇ ਰਹਿੰਦਾ ਹੈ।
ਘਟਨਾ ਦੀ ਸੂਚਨਾ ਮਿਲਣ 'ਤੇ ਚੌਂਕੀ ਇੰਚਾਰਜ ਨਿਰਮਲਜੀਤ ਸਿੰਘ ਅਤੇ ਥਾਣਾ ਨੇਹੀਆਂ ਵਾਲਾ ਦੇ ਮੁਖੀ ਅਮਰਿੰਦਰ ਸਿੰਘ ਪੁਲੀਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਅਤੇ ਘਟਨਾ ਦਾ ਜਾਇਜ਼ਾ ਲਿਆ। ਪੁਲੀਸ ਨੇ ਦੱਸਿਆ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀਆਂ ਦੀ ਭਾਲ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਕੇ ਮਾਮਲੇ ਦੀ ਜਾਂਚ ਜਾਰੀ ਹੈ।
Advertisement
×