DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab News: ਪੰਚਾਇਤ ਚੋਣਾਂ ਦੇ ਵਿਵਾਦ ਨੂੰ ਲੈ ਕੇ ਨੌਜਵਾਨ ਦਾ ਕਤਲ; ਸਰਪੰਚ ਸਮੇਤ 11 ਵਿਰੁੱਧ ਕੇਸ ਦਰਜ

ਮਾਨਸਾ ਜ਼ਿਲ੍ਹੇ ਦੇ ਪਿੰਡ ਨੰਗਲ ਕਲਾਂ ਵਿਖੇ ਪੰਚਾਇਤ ਚੋਣਾਂ ਨਾਲ ਜੁੜੇ ਇੱਕ ਵਿਵਾਦ ਦੇ ਚਲਦਿਆਂ ਕਥਿਤ ਤੌਰ ’ਤੇ ਤੇਜ਼ਧਾਰ ਹਥਿਆਰਾਂ ਅਤੇ ਲੋਹੇ ਦੀਆਂ ਰਾਡਾਂ ਨਾਲ ਇੱਕ ਨੌਜਵਾਨ ਕਬੱਡੀ ਖਿਡਾਰੀ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਅਮਨਦੀਪ ਸ਼ਰਮਾ ਉਰਫ਼...

  • fb
  • twitter
  • whatsapp
  • whatsapp
Advertisement

ਮਾਨਸਾ ਜ਼ਿਲ੍ਹੇ ਦੇ ਪਿੰਡ ਨੰਗਲ ਕਲਾਂ ਵਿਖੇ ਪੰਚਾਇਤ ਚੋਣਾਂ ਨਾਲ ਜੁੜੇ ਇੱਕ ਵਿਵਾਦ ਦੇ ਚਲਦਿਆਂ ਕਥਿਤ ਤੌਰ ’ਤੇ ਤੇਜ਼ਧਾਰ ਹਥਿਆਰਾਂ ਅਤੇ ਲੋਹੇ ਦੀਆਂ ਰਾਡਾਂ ਨਾਲ ਇੱਕ ਨੌਜਵਾਨ ਕਬੱਡੀ ਖਿਡਾਰੀ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਅਮਨਦੀਪ ਸ਼ਰਮਾ ਉਰਫ਼ ਮੰਗੂ ਵਜੋਂ ਹੋਈ ਹੈ, ਜੋ ਮਜ਼ਦੂਰੀ ਕਰਦਾ ਸੀ ਅਤੇ ਕਬੱਡੀ ਟੂਰਨਾਮੈਂਟਾਂ ਵਿੱਚ ਵੀ ਹਿੱਸਾ ਲੈਂਦਾ ਸੀ।

ਮਾਨਸਾ ਸਦਰ ਪੁਲੀਸ ਨੇ ਪਿੰਡ ਨੰਗਲ ਕਲਾਂ ਦੇ ਸਰਪੰਚ ਰੇਸ਼ਮ ਸਿੰਘ ਉਰਫ਼ ਜਿੰਦਾ ਸਮੇਤ 11 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਹਾਲਾਂਕਿ, ਹੁਣ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ।

Advertisement

ਇਹ ਘਟਨਾ ਸੋਮਵਾਰ ਸਵੇਰੇ ਵਾਪਰੀ ਜਦੋਂ ਅਮਨਦੀਪ ਮਾਨਸਾ ਤੋਂ ਆਪਣੇ ਪਿੰਡ ਜਾ ਰਿਹਾ ਸੀ। ਪੁਲੀਸ ਨੂੰ ਦਿੱਤੀ ਸ਼ਿਕਾਇਤ ਅਨੁਸਾਰ ਹਥਿਆਰਬੰਦ ਵਿਅਕਤੀਆਂ ਦਾ ਇੱਕ ਗਰੁੱਪ ਕਾਰਾਂ ਵਿੱਚ ਕਥਿਤ ਤੌਰ 'ਤੇ ਆਇਆ, ਉਸ ਨੂੰ ਘੇਰ ਲਿਆ ਅਤੇ ਲੋਹੇ ਦੀਆਂ ਰਾਡਾਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਉਸ 'ਤੇ ਬੁਰੀ ਤਰ੍ਹਾਂ ਹਮਲਾ ਕਰ ਦਿੱਤਾ।

Advertisement

ਅਮਨਦੀਪ ਨੂੰ ਪਹਿਲਾਂ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਅਤੇ ਬਾਅਦ ਵਿੱਚ ਕਿਸੇ ਹੋਰ ਹਸਪਤਾਲ ਰੈਫਰ ਕਰ ਦਿੱਤਾ ਗਿਆ, ਜਿੱਥੇ ਉਸ ਨੇ ਆਪਣੇ ਜ਼ਖ਼ਮਾਂ ਦੀ ਤਾਬ ਨਾ ਸਹਾਰਦਿਆਂ ਦਮ ਤੋੜ ਦਿੱਤਾ।

ਆਪਣੀ ਮੌਤ ਤੋਂ ਪਹਿਲਾਂ ਅਮਨਦੀਪ ਨੇ ਕਥਿਤ ਤੌਰ 'ਤੇ ਪੁਲੀਸ ਨੂੰ ਦੱਸਿਆ ਸੀ ਕਿ ਪੰਚਾਇਤ ਚੋਣਾਂ ਦੌਰਾਨ ਕੁਝ ਵਿਅਕਤੀਆਂ ਨਾਲ ਉਸਦੀ ਬਹਿਸ ਹੋਈ ਸੀ ਅਤੇ ਉਸ ਨੇ ਦੋਸ਼ ਲਾਇਆ ਕਿ ਇਹ ਹਮਲਾ ਉਸੇ ਰੰਜਿਸ਼ ਕਾਰਨ ਕੀਤਾ ਗਿਆ ਹੈ।

ਅਮਨਦੀਪ ਦੇ ਚਚੇਰੇ ਭਰਾ ਕ੍ਰਿਸ਼ਨ ਸ਼ਰਮਾ ਨੇ ਕਿਹਾ ਕਿ ਪਰਿਵਾਰ ਉਦੋਂ ਤੱਕ ਸਸਕਾਰ ਨਹੀਂ ਕਰੇਗਾ ਜਦੋਂ ਤੱਕ ਸਾਰੇ ਦੋਸ਼ੀ ਗ੍ਰਿਫ਼ਤਾਰ ਨਹੀਂ ਹੋ ਜਾਂਦੇ। ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਕਿਹਾ ਕਿ ਪੁਲੀਸ ਨੇ ਪਿੰਡ ਦੇ ਸਰਪੰਚ ਅਤੇ ਹੋਰ ਸ਼ੱਕੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਭਰੋਸਾ ਦਿੱਤਾ ਹੈ ਕਿ ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Advertisement
×