ਫਿਰੌਤੀ ਮਾਮਲਾ: ਗੋਲਡੀ ਬਰਾੜ ਗਰੋਹ ਦੇ ਦੋ ਮੈਂਬਰ ਕਾਬੂ : The Tribune India

ਫਿਰੌਤੀ ਮਾਮਲਾ: ਗੋਲਡੀ ਬਰਾੜ ਗਰੋਹ ਦੇ ਦੋ ਮੈਂਬਰ ਕਾਬੂ

ਫਿਰੌਤੀ ਮਾਮਲਾ: ਗੋਲਡੀ ਬਰਾੜ ਗਰੋਹ ਦੇ ਦੋ ਮੈਂਬਰ ਕਾਬੂ

ਬਠਿੰਡਾ ਦੇ ਐੱਸਐੱਸਪੀ ਫਿਰੌਤੀ ਮਾਮਲੇ ਬਾਰੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ।

ਪੱਤਰ ਪ੍ਰੇਰਕ

ਬਠਿੰਡਾ, 24 ਸਤੰਬਰ

ਇਥੋਂ ਦੇ ਐੱਸਐੱਸਪੀ ਜੇ. ਇਲਨਚੇਲੀਅਨ ਨੇ ਅੱਜ ਦੱਸਿਆ ਕਿ ਪਿਛਲੇ ਹਫ਼ਤੇ ਰਾਮਾ ਮੰਡੀ ਦੇ ਵਪਾਰੀ ਨੂੰ ਕੈਨੇਡਾ ਰਹਿੰਦੇ ਗੈਂਗਸਟਰ ਗੋਲਡੀ ਬਰਾੜ ਅਤੇ ਇਕ ਹੋਰ ਗੈਂਗਸਟਰ ਮਨਪ੍ਰੀਤ ਮੰਨਾ, ਜੋ ਫ਼ਿਰੋਜ਼ਪੁਰ ਜੇਲ੍ਹ ਵਿੱਚ ਬੰਦ ਹੈ, ਵੱਲੋਂ ਵਟਸਐਪ ਕਾਲ ਕਰਕੇ ਇੱਕ ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ। ਇਨ੍ਹਾਂ ਗੈਂਗਸਟਰਾਂ ਵੱਲੋਂ ਵਪਾਰੀ ਨੂੰ ਡਰਾਉਣ ਲਈ ਦੋ ਸ਼ਾਰਪ ਸ਼ੂਟਰ ਉਸ ਦੇ ਘਰ ਅੱਗੇ ਹਵਾਈ ਫਾਇਰ ਕਰਨ ਲਈ ਭੇਜੇ ਗਏ ਸਨ। ਐੱਸਐੱਸਪੀ ਨੇ ਦੱਸਿਆ ਕਿ ਹਵਾਈ ਫਾਇਰ ਕਰਨ ਵਾਲੇ ਜਸਵਿੰਦਰ ਉਰਫ ਘੋੜਾ ਸਮੇਤ ਹਥਿਆਰ ਸਪਲਾਈ ਕਰਨ ਵਾਲੇ ਅੰਗਰੇਜ਼ ਉਰਫ ਲਾਡੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗੈਂਗਸਟਰ ਮਨਪ੍ਰੀਤ ਮੰਨਾ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆਉਣ ਤੋਂ ਬਾਅਦ ਕੀਤੀ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਇਹ ਯੋਜਨਾ ਉਸ ਨੇ ਕੈਨੇਡਾ ਰਹਿੰਦੇ ਗੈਂਗਸਟਰ ਗੋਲਡੀ ਬਰਾੜ ਅਤੇ ਆਪਣੇ ਨਾਲ ਹੀ ਫਿਰੋਜ਼ਪੁਰ ਜੇਲ੍ਹ ਵਿੱਚ ਬੰਦ ਗੈਂਗਸਟਰ ਤਰਨਜੀਤ ਸਿੰਘ ਤੰਨਾ ਨਾਲ ਮਿਲ ਕੇ ਬਣਾਈ ਸੀ।

ਇਸ ਤੋਂ ਬਾਅਦ ਅੰਗਰੇਜ਼ ਸਿੰਘ ਉਰਫ ਲਾਡੀ ਆਪਣੇ ਇੱਕ ਸਾਥੀ ਹਰਮਨ ਵਾਸੀ ਜੱਜਲ ਨਾਲ ਜਾ ਕੇ ਹਥਿਆਰ ਲੈ ਕੇ ਆਇਆ ਸੀ। ਇਨ੍ਹਾਂ ਹਥਿਆਰਾਂ ਦੇ ਨਾਲ ਗੈਂਗਸਟਰ ਜਸਵਿੰਦਰ ਉਰਫ ਘੋੜਾ ਅਤੇ ਗੁਰਦਾਸਪੁਰ ਨਾਲ ਸਬੰਧਤ ਦੋ ਹੋਰ ਸੂਟਰਾਂ ਰਵਿੰਦਰ ਉਰਫ ਅਭੀ ਅਤੇ ਨਵਦੀਪ ਨਵੀ ਨੇ ਵਪਾਰੀ ਦੇ ਘਰ ਅੱਗੇ ਗੋਲੀਬਾਰੀ ਕੀਤੀ ਸੀ। ਇਸ ਮਾਮਲੇ ਵਿੱਚ ਰਾਮਾ ਮੰਡੀ ਥਾਣੇ ਵਿਚ ਵਪਾਰੀ ਦੇ ਬਿਆਨਾਂ ’ਤੇ ਪਰਚਾ ਦਰਜ ਕਰਨ ਤੋਂ ਬਾਅਦ ਐੱਸਐੱਸਪੀ ਵੱਲੋਂ ਮਾਮਲੇ ਦੀ ਤਹਿ ਤਕ ਜਾਣ ਲਈ ਡੀਐੱਸਪੀ (ਤਲਵੰਡੀ ਸਾਬੋ) ਨਿਤਿਨ ਬਾਂਸਲ ਦੀ ਅਗਵਾਈ ਹੇਠ ਟੀਮ ਦਾ ਗਠਨ ਕੀਤਾ ਗਿਆ ਸੀ। ਇਸ ਟੀਮ ਵੱਲੋਂ ਮਾਮਲੇ ਦੀ ਪੜਤਾਲ ਕਰਨ ਤੋਂ ਬਾਅਦ ਗੈਂਗਸਟਰ ਮਨਪ੍ਰੀਤ ਮੰਨਾ ਨੂੰ ਪ੍ਰੋਡਕਸ਼ਨ ਵਰੰਟ ’ਤੇ ਲਿਆਂਦਾ ਗਿਆ ਅਤੇ ਹਵਾਈ ਫਾਇਰ ਕਰਨ ਵਾਲੇ ਜਸਵਿੰਦਰ ਉਰਫ ਘੋੜਾ ਸਮੇਤ ਹਥਿਆਰ ਸਪਲਾਈ ਕਰਨ ਵਾਲੇ ਅੰਗਰੇਜ਼ ਉਰਫ ਲਾਡੀ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਐੱਸਐੱਸਪੀ ਨੇ ਦੱਸਿਆ ਕਿ ਇਸ ਮਾਮਲੇ ਵਿਚ ਜਲਦੀ ਹੀ ਗੈਂਗਸਟਰ ਤਰਨਜੋਤ ਖੰਨਾ ਨੂੰ ਵੀ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਦੇਸ਼ ਦੀ ਸਮੁੰਦਰੀ ਸ਼ਕਤੀ ਨੂੰ ਵਿਕਸਤ ਕਰਨ ਦੀ ਲੋੜ: ਐਡਮਿਰਲ ਲਾਂਬਾ

ਦੇਸ਼ ਦੀ ਸਮੁੰਦਰੀ ਸ਼ਕਤੀ ਨੂੰ ਵਿਕਸਤ ਕਰਨ ਦੀ ਲੋੜ: ਐਡਮਿਰਲ ਲਾਂਬਾ

ਛੇਵੇਂ ਦੋ ਰੋਜ਼ਾ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਆਗਾਜ਼

ਦਿੱਲੀ ਦੰਗੇ ਕੇਸ: ਉਮਰ ਖਾਲਿਦ ਅਦਾਲਤ ਵੱਲੋਂ ਦੋਸ਼ਮੁਕਤ ਕਰਾਰ

ਦਿੱਲੀ ਦੰਗੇ ਕੇਸ: ਉਮਰ ਖਾਲਿਦ ਅਦਾਲਤ ਵੱਲੋਂ ਦੋਸ਼ਮੁਕਤ ਕਰਾਰ

‘ਆਪ’ ਆਗੂ ਤਾਹਿਰ ਹੁਸੈਨ ਤੇ ਦਸ ਹੋਰਾਂ ਖ਼ਿਲਾਫ਼ ਦੋਸ਼ ਤੈਅ ਕਰਨ ਦੇ ਹੁਕਮ

ਪੰਜਾਬ ਭਾਜਪਾ ਦੇ ਮੁੜ ਪ੍ਰਧਾਨ ਬਣੇ ਅਸ਼ਵਨੀ ਸ਼ਰਮਾ

ਪੰਜਾਬ ਭਾਜਪਾ ਦੇ ਮੁੜ ਪ੍ਰਧਾਨ ਬਣੇ ਅਸ਼ਵਨੀ ਸ਼ਰਮਾ

ਪੰਜਾਬ ਭਾਜਪਾ ਦੇ ਜਥੇਬੰਦਕ ਢਾਂਚੇ ਨੂੰ ਚੜਿ੍ਹਆ ਦਲਬਦਲੂਆਂ ਦਾ ਰੰਗ

ਭੂਪੀ ਰਾਣਾ ਗੈਂਗ ਦਾ ਮੁੱਖ ਸ਼ੂਟਰ ਬਰਵਾਲਾ ਤੋਂ ਗ੍ਰਿਫ਼ਤਾਰ

ਭੂਪੀ ਰਾਣਾ ਗੈਂਗ ਦਾ ਮੁੱਖ ਸ਼ੂਟਰ ਬਰਵਾਲਾ ਤੋਂ ਗ੍ਰਿਫ਼ਤਾਰ

ਪੁਲੀਸ ਨੇ ਪਿਸਤੌਲ ਤੇ 5 ਕਾਰਤੂਸ ਬਰਾਮਦ ਕੀਤੇ; ਜ਼ੀਰਕਪੁਰ ਤੇ ਪੰਚਕੂੁਲਾ...

ਸ਼ਹਿਰ

View All