DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਐਕਸੀਡੈਂਟ ਤੋਂ ਬਚਾਅ ਲਈ ਵਾਹਨਾਂ ’ਤੇ ਰਿਫਲੈਕਟਰ ਲਗਾਏ

ਧੁੰਦ ਦੇ ਮੌਸਮ ਦੌਰਾਨ ਸੜਕ ਹਾਦਸਿਆਂ ਤੋਂ ਬਚਾਅ ਲਈ ਸਮਾਜ ਸੇਵੀ ਸੰਸਥਾ ਸਹਿਯੋਗ ਵੈਲਫੇਅਰ ਕਲੱਬ ਵੱਲੋਂ ਬਠਿੰਡਾ ਪੁਲੀਸ ਦੇ ਸਹਿਯੋਗ ਨਾਲ ਦੋ ਪਹੀਆ ਅਤੇ ਚਾਰ ਪਹੀਆ ਵਾਹਨਾਂ ’ਤੇ ਰਿਫਲੈਕਟਰ ਲਗਾਏ ਗਏ। ਇਸ ਮੌਕੇ ਸਮਾਜ ਸੇਵੀ ਗੁਰਵਿੰਦਰ ਸ਼ਰਮਾ ਨੇ ਦੱਸਿਆ ਕਿ...

  • fb
  • twitter
  • whatsapp
  • whatsapp
Advertisement

ਧੁੰਦ ਦੇ ਮੌਸਮ ਦੌਰਾਨ ਸੜਕ ਹਾਦਸਿਆਂ ਤੋਂ ਬਚਾਅ ਲਈ ਸਮਾਜ ਸੇਵੀ ਸੰਸਥਾ ਸਹਿਯੋਗ ਵੈਲਫੇਅਰ ਕਲੱਬ ਵੱਲੋਂ ਬਠਿੰਡਾ ਪੁਲੀਸ ਦੇ ਸਹਿਯੋਗ ਨਾਲ ਦੋ ਪਹੀਆ ਅਤੇ ਚਾਰ ਪਹੀਆ ਵਾਹਨਾਂ ’ਤੇ ਰਿਫਲੈਕਟਰ ਲਗਾਏ ਗਏ।

ਇਸ ਮੌਕੇ ਸਮਾਜ ਸੇਵੀ ਗੁਰਵਿੰਦਰ ਸ਼ਰਮਾ ਨੇ ਦੱਸਿਆ ਕਿ ਧੁੰਦ ਵਾਲੇ ਦਿਨਾਂ ਵਿੱਚ ਵਾਹਨਾਂ ’ਤੇ ਰਿਫਲੈਕਟਰ ਨਾ ਹੋਣ ਕਾਰਨ ਘੱਟ ਦਿਖਾਈ ਦਿੰਦਾ ਹੈ।, ਜਿਸ ਨਾਲ ਅਕਸਰ ਭਿਆਨਕ ਸੜਕ ਹਾਦਸੇ ਵਾਪਰਦੇ ਹਨ ਅਤੇ ਕਈ ਵਾਰ ਲੋਕਾਂ ਨੂੰ ਆਪਣੀ ਜਾਨ ਤੱਕ ਗਵਾਉਣੀ ਪੈਂਦੀ ਹੈ।

Advertisement

ਉਨ੍ਹਾਂ ਕਿਹਾ ਕਿ ਇਸੇ ਨੂੰ ਧਿਆਨ ਵਿੱਚ ਰੱਖਦਿਆਂ ਕਲੱਬ ਵੱਲੋਂ ਬਠਿੰਡਾ ਟਰੈਫਿਕ ਪੁਲੀਸ ਇੰਚਾਰਜ ਮੇਜਰ ਸਿੰਘ ਅਤੇ ਪੀਸੀਆਰ ਸਹਿ ਇੰਚਾਰਜ ਸੰਜੀਵ ਭੰਡਾਰੀ ਦੀ ਅਗਵਾਈ ਹੇਠ ਵਾਹਨਾਂ ’ਤੇ ਰਿਫਲੈਕਟਰ ਲਗਾਉਣ ਦੀ ਮੁਹਿੰਮ ਚਲਾਈ ਗਈ।

Advertisement

ਇਸ ਮੌਕੇ ਐਸਪੀ ਨਰਿੰਦਰ ਸਿੰਘ ਅਤੇ ਡੀਐਸਪੀ ਸਰਬਜੀਤ ਸਿੰਘ ਵੀ ਮੌਕੇ ’ਤੇ ਹਾਜ਼ਰ ਰਹੇ ਅਤੇ ਉਨ੍ਹਾਂ ਨੇ ਲੋਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਸੁਰੱਖਿਆ ਉਪਕਰਨ ਵਰਤਣ ਦੀ ਅਪੀਲ ਕੀਤੀ।

Advertisement
×