ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਸਿਰਫ 48 ਘੰਟਿਆਂ ਅੰਦਰ ਰਜਿਸਟਰੀ ਦੀ ਪ੍ਰਕਿਰਿਆ ਹੋਵੇਗੀ ਮੁਕੰਮਲ: ਡਿਪਟੀ ਕਮਿਸ਼ਨਰ

ਨਾਗਰਿਕਾਂ ਨੂੰ ਵਟਸਐਪ ਰਾਹੀਂ ਸਹੀ ਸਮੇਂ ’ਤੇ ਮਿਲੇਗੀ ਰਜਿਸਟਰੀ ਨਾਲ ਜੁੜੀ ਹਰੇਕ ਜਾਣਕਾਰੀ
Advertisement

ਮਨੋਜ ਸ਼ਰਮਾ

ਬਠਿੰਡਾ, 30 ਜੂਨ

Advertisement

ਆਮ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਈਜ਼ੀ ਰਜਿਸਟਰੀ’ ਪ੍ਰਣਾਲੀ (ਜ਼ਮੀਨ-ਜਾਇਦਾਦ ਦੀ ਰਜਿਸਟਰੀ ਸੌਖੇ ਢੰਗ ਨਾਲ ਕਰਨ) ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜਿਸ ਦੀ ਪ੍ਰਕਿਰਿਆ 48 ਘੰਟਿਆਂ ਅੰਦਰ ਮੁਕੰਮਲ ਹੋਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਵਸੀਕਾ ਨਵੀਸ ਅਤੇ ਵਕੀਲਾਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਵਿਚਾਰ ਵਟਾਂਦਰਾ ਕਰਦਿਆਂ ਸਾਂਝੀ ਕੀਤੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੁਣ ਆਮ ਲੋਕਾਂ ਨੂੰ ਦਫ਼ਤਰਾਂ ਵਿੱਚ ਖੱਜਲ-ਖੁਆਰ ਨਹੀਂ ਹੋਣਾ ਪਵੇਗਾ ਅਤੇ ਨਾ ਹੀ ਏਜੰਟਾਂ ਜਾਂ ਵਿਚੋਲਿਆਂ ਨਾਲ ਵਾਹ ਪਵੇਗਾ ਕਿਉਂਕਿ ਹੁਣ ਸ਼ੁਰੂ ਤੋਂ ਲੈ ਕੇ ਅੰਤ ਤੱਕ ਹਰ ਜਾਣਕਾਰੀ ਮੋਬਾਈਲ ’ਤੇ ਮਿਲਿਆ ਕਰੇਗੀ ਅਤੇ ਇਹ ਪ੍ਰਣਾਲੀ ਤੇਜ਼ ਅਤੇ ਪਾਰਦਰਸ਼ੀ ਹੋਵੇਗੀ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਸ ਪ੍ਰਾਜੈਕਟ ਦੀ ਸ਼ੁਰੂਆਤ ਤੋਂ ਬਾਅਦ ਲੋਕਾਂ ਨੂੰ ਜ਼ਮੀਨ-ਜਾਇਦਾਦ ਦੀ ਰਜਿਸਟਰੀ ਲਈ ਹੁਣ ਸਥਾਨਕ ਸਬ-ਰਜਿਸਟਰਾਰ ਦਫਤਰ ਵਿੱਚ ਜਾਣ ਦੀ ਲੋੜ ਨਹੀਂ ਸਗੋਂ ਜਿੱਥੇ ਚਾਹੁਣ, ਜ਼ਿਲ੍ਹੇ ਦੇ ਕਿਸੇ ਵੀ ਸਬ-ਰਜਿਸਟਰਾਰ ਦਫ਼ਤਰ ਵਿੱਚ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਦਸਤਾਵੇਜ਼ ਤਿਆਰ ਕਰਨ ਲਈ ਹੈਲਪਲਾਈਨ ਨੰਬਰ 1076 ਰਾਹੀਂ ਸੇਵਾ ਸਹਾਇਕਾਂ ਨੂੰ ਘਰ ਵੀ ਬੁਲਾਇਆ ਜਾ ਸਕਦਾ ਹੈ। ਇਸ ਨਾਲ ਪੇਂਡੂ ਪਰਿਵਾਰਾਂ, ਸੀਨੀਅਰ ਨਾਗਰਿਕਾਂ, ਕੰਮਕਾਜ ਵਾਲੇ ਪੇਸ਼ੇਵਰਾਂ ਅਤੇ ਬਾਹਰ ਨਾ ਜਾ ਸਕਣ ਵਾਲਿਆਂ ਨੂੰ ਵੱਡੀ ਸਹੂਲਤ ਮਿਲੇਗੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਵੀਂ ਪ੍ਰਣਾਲੀ ਤਹਿਤ ਲੋਕਾਂ ਨੂੰ ਰਜਿਸਟਰੀ ਲਈ ਦਸਤਾਵੇਜ਼ ਜਮ੍ਹਾਂ ਕਰਵਾਉਣ, ਪ੍ਰਵਾਨਗੀ, ਅਦਾਇਗੀ ਅਤੇ ਦਫਤਰ ਆਉਣ ਦਾ ਸਮਾਂ ਲੈਣ ਜਿਹੀ ਸਾਰੀ ਜਾਣਕਾਰੀ ਵਟਸਐਪ ਰਾਹੀਂ ਮਿਲਿਆ ਕਰੇਗੀ ਤਾਂ ਕਿ ਉਹ ਪਲ-ਪਲ ਦੀ ਸੂਚਨਾ ਬਾਰੇ ਜਾਣੂੰ ਹੋ ਸਕਣ। ਉਨ੍ਹਾਂ ਕਿਹਾ ਕਿ ਆਨਲਾਈਨ ਦਸਤਾਵੇਜ਼ ਜਮ੍ਹਾਂ ਕਰਵਾਉਣ, ਡਿਜੀਟਲ ਵਿਧੀ ਨਾਲ ਅਗਾਊਂ ਪੜਤਾਲ ਕਰਨ ਅਤੇ ਰਜਿਸਟਰੀ ਲਈ ਸਬ-ਰਜਿਸਟਰਾਰ ਦਫ਼ਤਰ ਜਾਣ ਲਈ ਖੁਦ ਹੀ ਸਮੇਂ ਦੀ ਚੋਣ ਕਰਨ ਵਰਗੀਆਂ ਸਹੂਲਤਾਂ ਹੋਣਗੀਆਂ ਅਤੇ ਕਿਸੇ ਵੀ ਨਾਗਰਿਕ ਨੂੰ ਹੁਣ ਲੰਮੀਆਂ ਲਾਈਨਾਂ ਵਿੱਚ ਲੱਗਣ ਅਤੇ ਦਫ਼ਤਰਾਂ ਦੇ ਵਾਰ-ਵਾਰ ਗੇੜੇ ਮਾਰਨ ਦੀ ਲੋੜ ਨਹੀਂ ਪਵੇਗੀ।

Advertisement