ਪੰਜਾਬੀ ਟ੍ਰਿਬਿਊਨ ਵੈੱਸ ਡੈੱਸਕ
ਚੰਡੀਗੜ੍ਹ, 24 ਜਨਵਰੀ
26 ਜਨਵਰੀ ਨੂੰ ਗਣਤੰਤਰ ਦਿਵਸ ਸਮਾਗਮਾਂ ਲਈ ਪਟਿਆਲਾ ਤੇ ਬਠਿੰਡਾ ਵਿੱਚ ਅੱਜ ਫੁੱਲ ਡਰੈੱਸ ਰਿਹਰਸਲਾਂ ਕੀਤੀਆਂ ਗਈਆਂ। ਠੰਢ ਤੇ ਧੁੰਦ ਦੇ ਬਾਵਜੂਦ ਸੁਰੱਖਿਆ ਜਵਾਨਾਂ ਤੇ ਸਕੂਲੀ ਬੱਚਿਆਂ ਨੇ ਇਸ ਵਿੱਚ ਪੂਰੇ ਜੋਸ਼ ਨਾਲ ਹਿੱਸਾ ਲਿਆ। ਇਸ ਮੌਕੇ ਜ਼ਿਲ੍ਹਿਆਂ ਦੇ ਅਧਿਕਾਰੀ ਹਾਜ਼ਰ ਸਨ।