ਬਠਿੰਡਾ (ਪੱਤਰ ਪ੍ਰੇਰਕ): ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਦੇ ਪ੍ਰਮੁੱਖ ਸਕੱਤਰ ਦੀਆਂ ਹਦਾਇਤਾਂ ਮੁਤਾਬਕ ਦੀਵਾਲੀ ਦੇ ਤਿਉਹਾਰ ਅਤੇ ਗੁਰਪੁਰਬ ਦਿਹਾੜੇ ਦੌਰਾਨ ਪਟਾਕਿਆਂ ਦੀ ਵਿਕਰੀ ਲਈ ਆਰਜ਼ੀ ਲਾਇਸੈਂਸ ਜਾਰੀ ਕੀਤੇ ਜਾਣਗੇ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਚਾਹਵਾਨ ਵਿਅਕਤੀ ਆਪਣੀਆਂ ਦਰਖਾਸਤਾਂ 10 ਤੋਂ 13 ਅਕਤੂਬਰ 2022 ਤੱਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਠਿੰਡਾ ਵਿੱਚ ਬਣੇ ਸੇਵਾ ਕੇਂਦਰ ਚ ਦਫਤਰੀ ਸਮੇਂ ਅਨੁਸਾਰ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਨਿਰਧਾਰਤ ਮਿਤੀ ਤੱਕ ਪ੍ਰਾਪਤ ਹੋਈਆਂ ਦਰਖਾਸਤਾਂ ਵਿੱਚੋਂ 15 ਅਕਤੂਬਰ ਨੂੰ ਸਵੇਰੇ 11:00 ਵਜੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਡਰਾਅ ਕੱਢੇ ਜਾਣਗੇ।