ਪਾਵਰਕੌਮ ਦੇ ਸੇਵਾਮੁਕਤ ਮੁਲਾਜ਼ਮਾਂ ਵੱਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ : The Tribune India

ਪਾਵਰਕੌਮ ਦੇ ਸੇਵਾਮੁਕਤ ਮੁਲਾਜ਼ਮਾਂ ਵੱਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਪਾਵਰਕੌਮ ਦੇ ਸੇਵਾਮੁਕਤ ਮੁਲਾਜ਼ਮਾਂ ਵੱਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਬਠਿੰਡਾ ’ਚ ਧਰਨੇ ਦੌਰਾਨ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਸਾਬਕਾ ਮੁਲਾਜ਼ਮ।

ਪੱਤਰ ਪ੍ਰੇਰਕ

ਬਠਿੰਡਾ, 8 ਦਸੰਬਰ

ਪਾਵਰਕੌਮ ਡਵੀਜਨ ਬਠਿੰਡਾ ਦੇ ਸੇਵਾ-ਮੁਕਤ ਮੁਲਾਜ਼ਮਾਂ ਵੱਲੋਂ ਆਪਣੀ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਚਲ ਰਹੇ ਸੰਘਰਸ਼ ਨੂੰ ਅੱਗੇ ਤੋਰਦਿਆਂ ਡਾ. ਅੰਬੇਦਕਰ ਪਾਰਕ ’ਚ ਰੋਸ ਰੈਲੀ ਕਰਦਿਆਂ 21 ਦਸੰਬਰ ਨੂੰ ਪਾਵਰਕੌਮ ਦੇ ਹੈੱਡ ਆਫਿਸ ਪਟਿਆਲਾ ਵਿੱਚ ਪਹੁੰਚ ਕੇ ਸੰਘਰਸ਼ ਹੋਰ ਵੀ ਤਿੱਖਾ ਕਰਨ ਦਾ ਐਲਾਨ ਕੀਤਾ। ਡਵੀਜਨ ਦੇ ਪ੍ਰਧਾਨ ਮੋਹਨ ਲਾਲ ਦੀ ਦੇਖ ਰੇਖ ਹੇਂਠ ਹੋਈ ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਡਵੀਜਨ ਦੇ ਮੀਤ ਪ੍ਰਧਾਨ ਤੇ ਸਰਕਲ ਦੇ ਜੋਇੰਟ ਸਕੱਤਰ ਮਹਿੰਦਰਪਾਲ ਸਿੰਘ, ਸੀਨੀਅਰ ਮੀਤ ਪ੍ਰਧਾਨ ਵਜੀਰ ਸਿੰਘ, ਸਾਬਕਾ ਮੰਡਲ ਪ੍ਰਧਾਨ ਸੁਖਦੇਵ ਸਿੰਘ ਚੌਹਾਨ, ਰੰਗਾ ਸਿੰਘ ਆਦਿ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਵੀ ਪਿਛਲੀਆਂ ਸਰਕਾਰਾਂ ਵਾਂਗ ਸੇਵਾ ਮੁਕਤ ਮੁਲਾਜ਼ਮਾਂ ਨੂੰ ਲਾਰਿਆਂ ’ਚ ਰੱਖ ਰਹੀ ਹੈ। ਸਰਕਾਰ ਦੇ ਮੁਲਾਜ਼ਮਾਂ ਤੇ ਸੇਵਾ ਮੁਕਤ ਮੁਲਾਜਮਾਂ ਵਿਰੋਧੀ ਰਵੱਈਏ ਖ਼ਿਲਾਫ਼ ਅੱਜ ਸਮੁੱਚਾ ਮੁਲਾਜਮ ਵਰਗ ਸੰਘਰਸ਼ ਦੇ ਰਾਹ ਪਿਆ ਹੈ। ਪੈਨਸ਼ਨ ਯੂਨੀਅਨ ਦੇ ਬੁਲਾਰਿਆਂ ਨੇ ਕਿਹਾ ਕਿ ਸਰਕਾਰਾਂ ਵੱਲੋਂ ਪਹਿਲਾਂ ਨਵੇਂ ਸਕੇਲਾਂ ਦਾ ਨੋਟੀਫਿਕੇਸ਼ਨ ਜਾਰੀ ਕਰਨ ਸਮੇਂ 2.42 ਤੇ 2.59 ਦਾ ਫਰਕ ਪਾ ਕੇ ਮੁਲਾਜ਼ਮਾਂ ਚ ਫੁੱਟ ਪਾਉਣ ਦੀ ਕੋਸ਼ਿਸ਼ ਕੀਤੀ। ਇਸੇ ਤਰ੍ਹਾਂ ਲੰਬੇ ਸਮੇਂ ਤੋਂ ਡੀ. ਏ. ਦੀਆਂ ਕਿਸ਼ਤਾਂ ਦੇਣ ਤੋਂ ਟਾਲਾ ਵੱਟਿਆ ਜਾ ਰਿਹਾ ਹੈ। ਜਿਸ ਕਰਕੇ ਕਰੋੜਾਂ ਰੁਪਏ ਸਰਕਾਰ ਵੱਲ ਮੁਲਾਜ਼ਮਾਂ ਦਾ ਬਣਦਾ ਹੈ। 23 ਸਾਲਾਂ ਦੇਣ ਤੋਂ ਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਤੋਂ ਵੀ ਸਰਕਾਰ ਭੱਜ ਰਹੀ ਹੈ। ਜਿਸ ਕਰਕੇ ਹਰੇਕ ਵਰਗ ਸੰਘਰਸ਼ ਦੇ ਰਾਹ ਪਿਆ ਹੋਇਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All