
ਬਠਿੰਡਾ (ਪੱਤਰ ਪ੍ਰੇਰਕ): ‘ਆਪ’ ਦੇ ਬਠਿੰਡਾ ਦਿਹਾਤੀ ਤੋਂ ਵਿਧਾਇਕ ਅਮਿਤ ਰਤਨ ਕੋਟਫੱਤਾ ਦੇ ਨਿੱਜੀ ਪੀਏ ਰਿਸ਼ਮ ਗਰਗ ਦੀ ਜ਼ਮਾਨਤ ਅਰਜ਼ੀ ਅਦਾਲਤ ਵੱਲੋਂ ਰੱਦ ਕਰ ਦਿੱਤੀ ਗਈ ਹੈ। ਗਰਗ ਨੂੰ ਲੰਘੀ 16 ਫਰਵਰੀ ਨੂੰ ਉਸ ਵੇਲੇ ਗ੍ਰਿਫ਼ਤਾਰ ਕੀਤਾ ਗਿਆ ਸੀ ਜਦੋਂ ਉਹ ਪਿੰਡ ਘੁੱਦਾ ਦੀ ਮਹਿਲਾ ਸਰਪੰਚ ਤੋਂ ਗਰਾਂਟਾਂ ਰਿਲੀਜ਼ ਕਰਨ ਬਦਲੇ ਚਾਰ ਲੱਖ ਰੁਪਏ ਰਿਸ਼ਵਤ ਲੈ ਰਿਹਾ ਸੀ। ਉਸ ਨੂੰ ਵਿਧਾਇਕ ਦੀ ਹਾਜ਼ਰੀ ’ਚ ਵਿਜੀਲੈਂਸ ਬਿਊਰੋ ਦੀ ਟੀਮ ਨੇ ਗ੍ਰਿਫ਼ਤਾਰ ਕੀਤਾ ਸੀ। ਉਸ ਨੇ ਵਧੀਕ ਸੈਸ਼ਨ ਜੱਜ ਦੀ ਅਦਾਲਤ ਵਿਚ ਜ਼ਮਾਨਤ ਲਈ ਅਰਜ਼ੀ ਦਾਖ਼ਲ ਕੀਤੀ ਸੀ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ