ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਲੋਕ ਸਭਾ ਹਲਕੇ ’ਚ ਰੋਡ ਸ਼ੋਅ
ਮਨੋਜ ਸ਼ਰਮਾ ਬਠਿੰਡਾ, 23 ਮਈ ਬਠਿੰਡਾ ਲੋਕ ਸਭਾ ਸੀਟ ਤੋਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ ਅਤੇ ਪਿਛਲੇ ਦੋ ਦਿਨਾਂ ਤੋਂ ਮੁੱਖ ਮੰਤਰੀ ਵੱਲੋਂ ਬਠਿੰਡਾ ’ਚ ਡੇਰੇ ਲਾਏ ਹੋਏ ਹਨ। ਇਸੇ ਦੌਰਾਨ ਅੱਜ ਮੁੱਖ ਮੰਤਰੀ...
Advertisement
ਮਨੋਜ ਸ਼ਰਮਾ
ਬਠਿੰਡਾ, 23 ਮਈ
Advertisement
ਬਠਿੰਡਾ ਲੋਕ ਸਭਾ ਸੀਟ ਤੋਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ ਅਤੇ ਪਿਛਲੇ ਦੋ ਦਿਨਾਂ ਤੋਂ ਮੁੱਖ ਮੰਤਰੀ ਵੱਲੋਂ ਬਠਿੰਡਾ ’ਚ ਡੇਰੇ ਲਾਏ ਹੋਏ ਹਨ। ਇਸੇ ਦੌਰਾਨ ਅੱਜ ਮੁੱਖ ਮੰਤਰੀ ਵੱਲੋਂ ਲੋਕ ਸਭਾ ਹਲਕਾ ਬਠਿੰਡਾ ਨਾਲ ਸਬੰਧਤ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਵਿੱਚ ਦੌਰੇ ਤੇ ਰੋਡ ਸ਼ੋਅ ਕੀਤੇ। ਰੋਡ ਸ਼ੋਅ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦਾ ਮੌੜ ਪਹੁੰਚਣ ’ਤੇ ਵੱਡੀ ਗਿਣਤੀ ਲੋਕਾਂ ਵੱਲੋਂ ਸੁਆਗਤ ਕੀਤਾ ਗਿਆ। ਇਸ ਮੌਕੇ ਡਾਕਟਰ ਰਾਜੂ ਢੱਡੇ ਅਤੇ ਮੌੜ ਟਰੱਕ ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਕੁੱਤੀਵਾਲ ਵੱਲੋਂ ਸਿਰੋਪਾ ਦਿੱਤਾ ਗਿਆ।
Advertisement