ਰੂਰਲ ਫਾਰਮਾਸਿਸਟਾਂ ਦਾ ਕੈਪਟਨ ਦੀ ਰਿਹਾਇਸ਼ ਵੱਲ ਮਾਰਚ; ਸੋਮਵਾਰ ਨੂੰ ਪੰਚਾਇਤ ਮੰਤਰੀ ਨਾਲ ਮੀਟਿੰਗ ਤੈਅ

ਸਰਬਜੀਤ ਸਿੰਘ ਭੰਗੂ
ਪਟਿਆਲਾ, 4 ਜੁਲਾਈ

ਡੇਢ ਦਹਾਕੇ ਤੋਂ ਨਿਗੂਣੀਆਂ ਤਨਖ਼ਾਹਾਂ ’ਤੇ ਕੰਮ ਕਰ ਰਹੇ ਪੰਜਾਬ ਭਰ ਦੇ 1186 ਰੂਰਲ ਫਾਰਮਾਸਿਸਟਾਂ ਅਤੇ ਏਨੇ ਹੀ ਚੌਥਾ ਦਰਜ਼ਾ ਮੁਲਾਜ਼ਮਾਂ ਵੱਲੋਂ ਹੜਤਾਲ ਅਤੇ ਧਰਨਾ ਅੱਜ ਸੋਲ੍ਹਵੇਂ ਦਿਨ ਵੀ ਜਾਰੀ ਰਿਹਾ। ਇਸੇ ਦੌਰਾਨ ਪਟਿਆਲਾ ਵਿੱਚ ਇਨ੍ਹਾਂ ਹੜਤਾਲੀ ਮੁਲਾਜ਼ਮਾਂ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਵੱਲ ਝੰਡਾ ਮਾਰਚ ਕੀਤਾ ਪਰ ਪੁਲੀਸ ਨੇ ਇਸ ਕਾਫਲੇ ਨੂੰ ਪੋਲੋ ਗਰਾਊਂਡ ਦੇ ਕੋਲ ਰੋਕ ਲਿਆ, ਜਿਸ ਦੌਰਾਨ ਪ੍ਰਸ਼ਾਸਨ ਨੇ ਸੋਮਵਾਰ ਨੂੰ ਯੂਨੀਅਨ ਦੇ ਇਨ੍ਹਾਂ ਆਗੂਆਂ ਦੀ ਪੰਚਾਇਤ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਦੇ ਨਾਲ ਚੰਡੀਗੜ੍ਹ ਵਿੱਚ ਮੀਟਿੰਗ ਮੁਕੱਰਰ ਕਰਵਾਉਣ ਤੋਂ ਬਾਅਦ ਹੜਤਾਲੀ ਮੁਲਾਜ਼ਮਾਂ ਨੇ ਧਰਨਾ ਚੁੱਕ ਲਿਆ। ਜ਼ਿਲ੍ਹਾ ਪ੍ਰਧਾਨ ਅਮਰਿੰਦਰ ਸਿੰਘ ਸੌਜਾ ਦੀ ਅਗਵਾਈ ਹੇਠਲੇ ਇਸ ਧਰਨੇ ਵਿੱਚ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਤ ਰਾਮ ਤੇ ਸੂਬਾਈ ਬੁਲਾਰੇ ਸਵਰਤ ਸ਼ਰਮਾ ਸਮੇਤ ਹੋਰ ਆਗੂ ਵੀ ਪੁੱਜੇ ਹੋਏ ਸਨ।

ਫੋਟੋ: ਪਵਨ ਸ਼ਰਮਾ

ਬਠਿੰਡਾ(ਸ਼ਗਨ ਕਟਾਰੀਆ): ਰੂਰਲ ਫਾਰਮੇਸੀ ਅਫਸਰ ਐਸੋਸੀਏਸ਼ਨ ਵੱਲੋਂ ਅੱਜ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਦਫਤਰ ਅੱਗੇ ਪਹੁੰਚ ਕੇ ਵਿਖਾਵਾ ਕੀਤਾ ਗਿਆ। ਵਿਖਾਵਾਕਾਰੀ ਮੰਗ ਕਰ ਰਹੇ ਹਨ ਕਿ ਉਨ੍ਹਾਂ ਦੀਆਂ ਸੇਵਾਵਾਂ ਨਿਯਮਤ ਕੀਤੀਆਂ ਜਾਣ। ਐਸੋਸੀਏਸ਼ਨ ਦੇ ਆਗੂ ਨਵਦੀਪ ਸਿੰਘ ਅਨੁਸਾਰ ਉਨ੍ਹਾਂ ਨੂੰ 2002-07 ਦਰਮਿਆਨ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਠੇਕੇ ’ਤੇ ਭਰਤੀ ਕੀਤਾ ਸੀ। ਉਹ ਲੰਮੇ ਸਮੇਂ ਤੋਂ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਕਰ ਰਹੇ ਹਨ ਪਰ ਸੁਣਵਾਈ ਨਹੀਂ ਹੋ ਰਹੀ, ਜੇ ਉਨ੍ਹਾਂ ਦੀ ਮੰਗ ਨਾ ਮੰਨੀ ਗਈ ਤਾਂ ਉਹ ਸੰਘਰਸ਼ ਹੋਰ ਤੇਜ਼ ਕਰਨਗੇ। 

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All