DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Salabatpura protest: ਪੁਲੀਸ ਕਾਰਵਾਈ ਖ਼ਿਲਾਫ਼ ਕਾਂਗਰਸੀ ਵਰਕਰਾਂ ਵੱਲੋਂ ਸੜਕ ਜਾਮ ਕਰ ਕੇ ਧਰਨਾ

  ਪਿੰਡ ਸਲਾਬਤਪੁਰਾ ਦੇ ਕਾਂਗਰਸੀ ਸਰਪੰਚ ਅਮਨਦੀਪ ਸਿੰਘ ਅਮਨਾ ਤੇ ਉਨ੍ਹਾਂ ਦੇ ਸਾਥੀਆਂ 'ਤੇ ਕਥਿਤ ਹਮਲਾ ਕਰਨ ਅਤੇ ਪੁਲੀਸ ਵੱਲੋਂ ਉਨ੍ਹਾਂ (ਸਰਪੰਚ) ਖ਼ਿਲਾਫ਼ ਹੀ ਕਥਿਤ ਝੂਠਾ ਪਰਚਾ ਦਰਜ ਕਰਨ ਦੇ ਮਾਮਲੇ ਨੂੰ ਲੈ ਕੇ ਰੋਹ 'ਚ ਆਏ ਕਾਂਗਰਸੀ ਵਰਕਰਾਂ ਨੇ...

  • fb
  • twitter
  • whatsapp
  • whatsapp
Advertisement

ਪਿੰਡ ਸਲਾਬਤਪੁਰਾ ਦੇ ਕਾਂਗਰਸੀ ਸਰਪੰਚ ਅਮਨਦੀਪ ਸਿੰਘ ਅਮਨਾ ਤੇ ਉਨ੍ਹਾਂ ਦੇ ਸਾਥੀਆਂ 'ਤੇ ਕਥਿਤ ਹਮਲਾ ਕਰਨ ਅਤੇ ਪੁਲੀਸ ਵੱਲੋਂ ਉਨ੍ਹਾਂ (ਸਰਪੰਚ) ਖ਼ਿਲਾਫ਼ ਹੀ ਕਥਿਤ ਝੂਠਾ ਪਰਚਾ ਦਰਜ ਕਰਨ ਦੇ ਮਾਮਲੇ ਨੂੰ ਲੈ ਕੇ ਰੋਹ 'ਚ ਆਏ ਕਾਂਗਰਸੀ ਵਰਕਰਾਂ ਨੇ ਅੱਜ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੀ ਅਗਵਾਈ 'ਚ ਪੰਜਾਬ ਸਰਕਾਰ ਖ਼ਿਲਾਫ਼ ਸਲਾਬਤਪੁਰਾ ਦੇ ਮੁੱਖ ਚੌਕ ਵਿੱਚ ਜਾਮ ਲਗਾ ਕੇ ਰੋਸ ਧਰਨਾ ਲਗਾਇਆ।

Advertisement

ਇਸ ਦੌਰਾਨ ਕਾਂਗਰਸੀ ਵਰਕਰਾਂ ਨੇ ਪੰਜਾਬ ਸਰਕਾਰ ਤੇ ਹਲਕਾ ਵਿਧਾਇਕ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਗੁਰਪ੍ਰੀਤ ਸਿੰਘ ਕਾਂਗੜ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੱਤਾਧਾਰੀ ਧਿਰ ਦੇ ਆਗੂਆਂ ਵੱਲੋਂ ਪੰਚਾਇਤ ਘਰ ਦੇ ਤਾਲੇ ਤੋੜਨਾ ਅਤੇ ਸਰਪੰਚ ਅਮਨਦੀਪ ਅਮਨਾ ਤੇ ਉਨ੍ਹਾਂ ਦੇ ਸਾਥੀਆਂ 'ਤੇ ਹਮਲਾ ਕਰਨਾ ਇਹ ਸਾਬਿਤ ਕਰਦਾ ਹੈ ਕਿ ਪੰਜਾਬ ਵਿੱਚ ਜੰਗਲ ਰਾਜ ਹੈ। ਉਨ੍ਹਾਂ ਕਿਹਾ ਕਿ ਪੁਲੀਸ ਨੇ ਪੀੜਤ ਧਿਰ ਨੂੰ ਇਨਸਾਫ ਤਾਂ ਕੀ ਦੇਣਾ ਸੀ ਸਗੋਂ ਪੁਲੀਸ ਨੇ ਸੱਤਾਧਾਰੀ ਧਿਰ ਦੀ ਸ਼ਹਿ 'ਤੇ ਸਰਪੰਚ ਅਮਨਾ ਅਤੇ ਉਨ੍ਹਾਂ ਦੇ ਸਾਥੀਆਂ ਖਿਲਾਫ ਹੀ ਝੂਠਾ ਪਰਚਾ ਦਰਜ ਕਰ ਦਿੱਤਾ। ਕਾਂਗਰਸ ਪਾਰਟੀ ਇਸ ਮਾਮਲੇ ਨੂੰ ਲੈ ਕੇ ਚੁੱਪ ਕਰਕੇ ਨਹੀਂ ਬੈਠੇਗੀ। ਉਨ੍ਹਾਂ ਕਿਹਾ ਕਿ ਅੱਜ ਦਾ ਧਰਨਾ ਸੰਕੇਤਕ ਹੈ ਤੇ ਜੇਕਰ ਲੋੜ ਪਈ ਤਾਂ ਇਨਸਾਫ਼ ਲਈ ਪੰਜਾਬ ਪੱਧਰੀ ਪ੍ਰੋਗਰਾਮ ਦਿੱਤਾ ਜਾਵੇਗਾ। ਕਾਂਗੜ ਨੇ ਦੋਸ਼ ਲਗਾਇਆ ਕਿ ਇਸ ਤੋਂ ਪਹਿਲਾਂ ਸੱਤਾਧਾਰੀ ਧਿਰ ਨੇ ਸਰਪੰਚ ਅਮਨਾ 'ਤੇ ਝੂਠੇ ਦੋਸ਼ ਲਗਾ ਕੇ ਉਸ ਨੂੰ ਸਰਪੰਚੀ ਤੋਂ ਮੁਅੱਤਲ ਕਰਵਾ ਦਿੱਤਾ ਹੈ। ਇਸ ਧਰਨੇ ਨੂੰ ਸਾਬਕਾ ਚੇਅਰਮੈਨ ਗੁਰਮੀਤ ਸਿੰਘ ਸਲਾਬਤਪੁਰਾ, ਗੁਰਦੀਪ ਸਿੰਘ ਗਿੱਲ, ਇੰਦਰਜੀਤ ਸਿੰਘ ਭੋਡੀਪੁਰਾ, ਰਾਮ ਸਿੰਘ ਬਾਦਲ, ਗੁਰਪ੍ਰੀਤ ਸਿੰਘ ਬੀਰਾ ਮਹਿਰਾਜ ਆਦਿ ਨੇ ਸੰਬੋਧਨ ਕੀਤਾ।

Advertisement

Advertisement
×