ਪੱਤਰ ਪ੍ਰੇਰਕ
ਬਠਿੰਡਾ, 6 ਜਨਵਰੀ
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਦੇ ਕਮਿਸ਼ਨ ਮੈਂਬਰ ਪ੍ਰਭ ਦਿਆਲ ਨੇ ਜ਼ਿਲ੍ਹਾ ਬਠਿੰਡਾ ਅਤੇ ਫੂਲ ਤਹਿਸੀਲ ’ਚ ਪੈਂਦੇ ਪਿੰਡ ਝੰਡੂਕੇ ਦਾ ਦੌਰਾ ਕੀਤਾ। ਇਸ ਮੌਕੇ ਉੱਪ ਮੰਡਲ ਮੈਜਿਸਟਰੇਟ ਬਠਿੰਡਾ, ਜ਼ਿਲ੍ਹਾ ਸਮਾਜਿਕ ਨਿਆਂ ਅਫ਼ਸਰ ਤੇ ਹੋਰ ਅਧਿਕਾਰੀ ਹਾਜ਼ਰ ਰਹੇ। ਇਸ ਦੌਰਾਨ ਉਨ੍ਹਾਂ ਸਥਾਨਕ ਅੰਬੇਦਕਰ ਭਵਨ ਵਿੱਚ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਲੋਕਾਂ ਦੀਆ ਮੁਸ਼ਕਲਾਂ ਸੁਣੀਆਂ।
ਉਨ੍ਹਾਂ ਮੌਕੇ ’ਤੇ ਹੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਜਾਇਜ਼ ਸਮੱਸਿਆਵਾਂ ਦਾ ਤੁਰੰਤ ਹੱਲ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ। ਇਸ ਦੌਰਾਨ ਉਨ੍ਹਾਂ ਸ਼ਿਕਾਇਤਕਰਤਾਵਾਂ ਨੂੰ ਭਰੋਸਾ ਦਵਾਇਆ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਦੇ ਕਮਿਸ਼ਨ ਉਨ੍ਹਾਂ ਦੀ ਭਲਾਈ ਲਈ ਹੀ ਕਾਇਮ ਕੀਤਾ ਗਿਆ ਹੈ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਜਲਦੀ ਢੁੱਕਵਾਂ ਹੱਲ ਕਰਵਾ ਦਿੱਤਾ ਜਾਵੇਗਾ। ਇਸ ਮੌਕੇ ਉੱਪ ਮੰਡਲ ਮੈਜਿਸਟਰੇਟ ਕੰਵਰਜੀਤ ਸਿੰਘ, ਤਹਿਸੀਲ ਭਲਾਈ ਅਫ਼ਸਰ ਤਲਵੰਡੀ ਸਾਬੋ ਅਤੇ ਰਾਮਪੁਰਾ ਫੂਲ ਗਗਨ ਗੋਇਲ, ਤਹਿਸੀਲ ਭਲਾਈ ਅਫ਼ਸਰ ਬਠਿੰਡਾ ਸੁਨੀਤਾ ਰਾਣੀ ਆਦਿ ਹਾਜ਼ਰ ਸਨ।