ਬਠਿੰਡਾ: ਬਠਿੰਡਾ ਡੱਬਵਾਲੀ ਰੋਡ ’ਤੇ ਸਥਿਤ ਗਨਪਤੀ ਐਨਕਲੇਵ ਨੇੜੇ ਇੱਕ ਮੋਟਰਸਾਈਕਲ ਸਵਾਰ ਦੀ ਲੰਘੀ ਰਾਤ 11 ਵਜੇ ਫਲਾਈਓਵਰ ’ਤੇ ਖਰਾਬ ਖੜ੍ਹੇ ਟਰੱਕ ਨਾਲ ਟਕਰਾਉਣ ਕਾਰਨ ਗੰਭੀਰ ਜ਼ਖ਼ਮੀ ਹੋ ਗਿਆ। ਹਾਦਸੇ ਦੀ ਸੂਚਨਾ ‘ਤੇ ਮਿਲਣ ਤੇ ਸਹਾਰਾ ਐਕਸੀਡੈਂਟ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਮੌਕੇ ’ਤੇ ਪਹੁੰਚੀ ਅਤੇ ਜ਼ਖ਼ਮੀ ਵਿਅਕਤੀ ਨੂੰ ਸਿਵਲ ਹਸਪਤਾਲ ਪਹੁੰਚਾਇਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਮ੍ਰਿਤਕ ਵਿਅਕਤੀ ਦੀ ਸ਼ਨਾਖ਼ਤ ਬਲਜੀਤ ਸਿੰਘ (54) ਪੁੱਤਰ ਸੁਰਜੀਤ ਸਿੰਘ ਵਾਸੀ ਬੀੜ ਤਾਲਾਬ ਬਸਤੀ ਗਲੀ ਨੰਬਰ -6 ਵਜੋਂ ਹੋਈ। ਬਲਜੀਤ ਸੁਰੱਖਿਆ ਗਾਰਡ ਵਜੋਂ ਕੰਮ ਕਰਦਾ ਤੇ ਡਿਊਟੀ ਖਤਮ ਕਰ ਕੇ ਦੇਰ ਰਾਤ ਆਪਣੇ ਘਰ ਵਾਪਸ ਜਾ ਰਿਹਾ ਸੀ ਕਿ ਹਾਦਸੇ ਦਾ ਸ਼ਿਕਾਰ ਹੋ ਗਿਆ। -ਪੱਤਰ ਪ੍ਰੇਰਕ