ਜਿਨਸੀ ਸ਼ੋਸ਼ਣ: ਡੀਐੱਸਪੀ ਦਾ ਤਿੰਨ ਰੋਜ਼ਾ ਪੁਲੀਸ ਰਿਮਾਂਡ

ਜਾਂਚ ਲਈ ਕੀਤੀ ‘ਸਿਟ’ ਕਾਇਮ; ਪੀੜਤਾ ਨੇ ਜਾਨ ਨੂੰ ਖ਼ਤਰਾ ਦੱਸਿਆ; ਵਿਭਾਗੀ ਕਾਰਵਾਈ ਲਈ ਪੱਤਰ ਲਿਖਿਆ

ਜਿਨਸੀ ਸ਼ੋਸ਼ਣ: ਡੀਐੱਸਪੀ ਦਾ ਤਿੰਨ ਰੋਜ਼ਾ ਪੁਲੀਸ ਰਿਮਾਂਡ

ਬਠਿੰਡਾ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕਰਦੀ ਹੋਈ ਪੀੜਤਾ ਤੇ ਭਾਜਪਾ ਆਗੂ।

ਸ਼ਗਨ ਕਟਾਰੀਆ
ਬਠਿੰਡਾ, 27 ਅਕਤੂਬਰ
ਬਠਿੰਡਾ ਰੇਂਜ ਦੇ ਆਈਜੀ ਜਸਕਰਨ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਡੀਐੱਸਪੀ ਗੁਰਸ਼ਰਨ ਸਿੰਘ ਤੋਂ ਪੁੱਛ ਪੜਤਾਲ ਲਈ ਅਦਾਲਤ ਵੱਲੋਂ ਤਿੰਨ ਦਿਨਾਂ ਦਾ ਪੁਲੀਸ ਰਿਮਾਂਡ ਦਿੱਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਮਾਮਲੇ ਦੀ ਜਾਂਚ ਲਈ ਡੀਐੱਸਪੀ ਹਿਨਾ ਗੁਪਤਾ ਦੀ ਅਗਵਾਈ ਵਿਚ ‘ਸਿਟ’ ਗਠਿਤ ਕੀਤੀ ਗਈ ਹੈ। ਉਧਰ ਐੱਸਪੀ (ਡੀ) ਜੀਐੱਸ ਸੰਘਾ ਨੇ ਦੱਸਿਆ ਕਿ ਮੁਲਜ਼ਮ ਡੀਐੱਸਪੀ ਖਿਲਾਫ਼ ਵਿਭਾਗੀ ਕਾਰਵਾਈ ਕਰਨ ਲਈ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਲਿਖ ਕੇ ਭੇਜਿਆ ਗਿਆ ਹੈ। ਜਾਣਕਾਰੀ ਅਨੁਸਾਰ ਪੁਲੀਸ ਨੇ ਡੀਐੱਸਪੀ ਗੁਰਸ਼ਰਨ ਸਿੰਘ ਨੂੰ ਬਲੈਕਮੇਲ ਅਤੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਹੇਠ ਸੋਮਵਾਰ ਦੇਰ ਰਾਤ ਨੂੰ ਇਥੋਂ ਦੇ ਹਨੂੰਮਾਨ ਚੌਕ ’ਚ ਸਥਿਤ ਇਕ ਹੋਟਲ ’ਚੋਂ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਐੱਸਟੀਐੱਫ ਨੇ ਕਰੀਬ ਤਿੰਨ ਮਹੀਨੇ ਪਹਿਲਾਂ ਪੰਜਾਬ ਪੁਲੀਸ ਦੇ ਏਐੱਸਆਈ, ਉਸ ਦੀ ਪਤਨੀ ਅਤੇ ਪੁੱਤਰ ਨੂੰ ਚਿੱਟੇ ਸਮੇਤ ਗ੍ਰਿਫ਼ਤਾਰ ਕੀਤਾ ਸੀ। ਬਾਅਦ ’ਚ ਔਰਤ ਜੇਲ੍ਹ ’ਚੋਂ ਜ਼ਮਾਨਤ ’ਤੇ ਰਿਹਾਅ ਹੋ ਗਈ ਜਦ ਕਿ ਉਸ ਦਾ ਪਤੀ ਤੇ ਪੁੱਤਰ ਜੇਲ੍ਹ ਵਿੱਚ ਹੀ ਹਨ। ਔਰਤ ਆਪਣੇ ਪਤੀ ਤੇ ਪੁੱਤਰ ਦੀ ਰਿਹਾਈ ਲਈ ਡੀਐੱਸਪੀ ਅੱਗੇ ਅਰਜ਼ੋਈਆਂ ਕਰਨ ਜਾਂਦੀ ਰਹੀ ਤਾਂ ਡੀਐੱਸਪੀ ਨੇ ਉਸ ਔਰਤ ’ਤੇ ਮੈਲੀ ਅੱਖ ਰੱਖ ਲਈ। ਕਈ ਵਾਰ ਇਨਕਾਰੀ ਹੋਣ ਤੋਂ ਬਾਅਦ ਮਾਨਸਿਕ ਤੌਰ ’ਤੇ ਟੁੱਟੀ ਔਰਤ ਮਜ਼ਬੂਰੀ ਵੱਸ ਸੱਦੇ ਜਾਣ ’ਤੇ ਹੋਟਲ ਪਹੁੰਚ ਜਾਂਦੀ, ਜਿੱਥੇ ਡੀਐੱਸਪੀ ਉਸ ਦਾ ਜਿਣਸੀ ਸੋਸ਼ਣ ਕਰਦਾ ਰਿਹਾ।ਜਾਣਕਾਰੀ ਅਨੁਸਾਰ ਅਨੁਸਾਰ ਬਲੈਕਮੇਲਿੰਗ ਤੋਂ ਤੰਗ ਆਈ ਔਰਤ ਬੀਤੇ ਦਿਨੀਂ ਫ਼ਰਿਆਦੀ ਬਣ ਕੇ ਕਿਸੇ ਆਹਲਾ ਪੁਲੀਸ ਅਧਿਕਾਰੀ ਨੂੰ ਮਿਲੀ। ਉਸ ਅਧਿਕਾਰੀ ਨੇ ਡੀਐੱਸਪੀ ਨੂੰ ਰੰਗੇ ਹੱਥੀਂ ਕਾਬੂ ਕਰਨ ਲਈ ਵਿਉਂਤ ਸੁਝਾਈ, ਜਿਸ ਦੇ ਆਧਾਰ ’ਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਬਠਿੰਡਾ ਦੇ ਐੱਸਐੱਸਪੀ ਭੁਪਿੰਦਰਜੀਤ ਸਿੰਘ ਵਿਰਕ ਨੇ ਇਸ ਦੀ ਪੁਸ਼ਟੀ ਕੀਤੀ ਹੈ। ਇਸੇ ਦੌਰਾਨ ਐੱਸਟੀਐੱਫ ਦੇ ਡੀਐੱਸਪੀ ਵੱਲੋਂ ਆਪਣੇ ਹੀ ਵਿਭਾਗ ਦੇ ਮੁਲਾਜ਼ਮ ਦੀ ਪਤਨੀ ਨੂੰ ਨਸ਼ਾ ਤਸਕਰੀ ਦੇ ਕੇਸ ਦੀ ਧਮਕੀ ਦੇਣ ਦੇ ਮਾਮਲੇ ਵਿੱਚ ਪੀੜਤ ਔਰਤ ਨੇ ਆਪਣੀ ਜਾਨ ਨੂੰ ਖ਼ਤਰੇ ਦਾ ਖਦਸ਼ਾ ਜਤਾਇਆ ਹੈ। ਉਸ ਨੇ ਕਿਹਾ ਕਿ ਗ੍ਰਿਫ਼ਤਾਰ ਹੋਏ ‘ਪਹੁੰਚ’ ਵਾਲੇ ਡੀਐੱਸਪੀ ਵੱਲੋਂ ਭਵਿੱਖ ਵਿੱਚ ਕਦੇ ਵੀ ਉਸ ਦੇ ਪਰਿਵਾਰਕ ਜੀਆਂ ਨੂੰ ਸਾਜ਼ਿਸ਼ੀ ਢੰਗ ਨਾਲ ਨਿਸ਼ਾਨਾ ਬਣਾਇਆ ਜਾ ਸਕਦਾ ਹੈ। ਉਸ ਨੇ ਆਪਣੀ ਅਤੇ ਪਰਿਵਾਰ ਦੀ ਹਿਫਾਜ਼ਤ ਲਈ ਸੁਰੱਖਿਆ ਦੀ ਮੰਗ ਕੀਤੀ ਹੈ। ਇਸ ਦੌਰਾਨ ਭਾਜਪਾ ਦੇ ਸੂਬਾ ਸਕੱਤਰ ਸੁਖਪਾਲ ਸਿੰਘ ਸਰਾਂ ਨੇ ਇਸ ਘਟਨਾ ਦੀ ਨਿਖੇਧੀ ਕਰਦਿਆਂ ਕਿਹਾ ਕਿ ਪੁਲੀਸ ਦੀ ਵਰਦੀ ’ਚ ਲੁਕੇ ਅਜਿਹੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਇਸ ਤੋਂ ਇਲਾਵਾ ਪਿਛਲੇ ਦਿਨੀਂ ਬਠਿੰਡਾ ਦੇ ਇਕ ਵਪਾਰੀ ਵੱਲੋਂ ਪਰਿਵਾਰ ਦੀ ਹੱਤਿਆ ਕਰਨ ਮਗਰੋਂ ਖੁਦਕੁਸ਼ੀ ਕਰਨ ਬਾਰੇ ਉਨ੍ਹਾਂ ਆਖਿਆ ਕਿ ਵਪਾਰੀ ਨੇ ਕਾਂਗਰਸੀ ਆਗੂਆਂ ਤੋਂ ਤੰਗ ਆ ਕੇ ਇਹ ਕਦਮ ਚੁੱਕਿਆ। ਇਸ ਸਬੰਧੀ ਸੀਬੀਆਈ ਜਾਂਚ ਹੋਣੀ ਚਾਹੀਦੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਇਹ ਲੜਾਈ ਬਹੁਤ ਵਿਸ਼ਾਲ ਹੈ!

ਇਹ ਲੜਾਈ ਬਹੁਤ ਵਿਸ਼ਾਲ ਹੈ!

ਸਵੇਰ ਹੋਣ ਤਕ

ਸਵੇਰ ਹੋਣ ਤਕ

ਗੱਲ ਇਕ ਕਿਤਾਬ ਦੀ

ਗੱਲ ਇਕ ਕਿਤਾਬ ਦੀ

ਸ਼ਹਿਰ

View All